25 ਫੁੱਟ ਉੱਚੇ ਪੁਲ ਤੋਂ ਡਿੱਗੀ ਤੇਜ਼ ਰਫਤਾਰ ਕਾਰ; ਇਕ ਨੌਜਵਾਨ ਦੀ ਮੌਤ
Published : Oct 9, 2023, 10:53 am IST
Updated : Oct 9, 2023, 10:53 am IST
SHARE ARTICLE
Car fell from a 25 feet high bridge
Car fell from a 25 feet high bridge

4 ਨੌਜਵਾਨ ਹੋਏ ਜ਼ਖ਼ਮੀ

 

ਲੁਧਿਆਣਾ: ਕਸਬਾ ਜਗਰਾਉਂ ਵਿਚ ਦੇਰ ਰਾਤ ਗੋਬਿੰਦ ਕਲੋਨੀ ਡਿਸਪੋਜ਼ਲ ਰੋਡ ’ਤੇ ਰਾਜਾ ਢਾਬੇ ਦੇ ਸਾਹਮਣੇ ਇਕ ਸੜਕ ਹਾਦਸਾ ਵਾਪਰ ਗਿਆ। ਇਸ ਦੌਰਾਨ ਕਾਰ ਪੁਲ ਦੀ ਕਰੀਬ 25 ਫੁੱਟ ਦੀ ਉਚਾਈ ਤੋਂ ਹੇਠਾਂ ਡਿੱਗ ਗਈ। ਹਾਦਸਾ ਦੇਰ ਰਾਤ 12.30 ਵਜੇ ਤੋਂ ਬਾਅਦ ਵਾਪਰਿਆ ਦਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਬਠਿੰਡਾ ਤੋਂ ਦਿੱਲੀ ਲਈ ਅੱਜ ਸ਼ੁਰੂ ਹੋਵੇਗੀ ਫਲਾਈਟ; ਸ਼ੁਰੂਆਤੀ ਕਿਰਾਇਆ ਮਹਿਜ਼ 1999 ਰੁਪਏ 

ਮਿਲੀ ਜਾਣਕਾਰੀ ਅਨੁਸਾਰ ਕਾਰ ਵਿਚ 5 ਨੌਜਵਾਨ ਸਵਾਰ ਸਨ। ਸਾਰੇ ਨੌਜਵਾਨ ਲੁਧਿਆਣਾ ਤੋਂ ਜਗਰਾਉਂ ਆ ਰਹੇ ਸਨ। ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਪੁਲ ਦੀ ਰੇਲਿੰਗ ਨਾਲ ਟਕਰਾ ਕੇ ਹੇਠਾਂ ਡਿੱਗ ਗਈ। ਘਟਨਾ ਵਾਲੀ ਥਾਂ 'ਤੇ ਹੀ ਅੰਕਿਤ ਲੂਥਰਾ ਨਾਂਅ ਦੇ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦੇ ਚਾਰ ਦੋਸਤ ਗੰਭੀਰ ਜ਼ਖ਼ਮੀ ਹਨ।

ਇਹ ਵੀ ਪੜ੍ਹੋ: ਦੇਸ਼ ਦੇ ਇਨ੍ਹਾਂ ਸੂਬਿਆਂ ਵਿਚ ਸਸਤਾ ਹੋਇਆ ਪੈਟਰੋਲ; ਇਥੇ ਜਾਣੋ ਪੈਟਰੋਲ-ਡੀਜ਼ਲ ਦੀਆਂ ਤਾਜ਼ਾ ਕੀਮਤਾਂ

ਜਾਣਕਾਰੀ ਅਨੁਸਾਰ ਕਾਰ ਦੀ ਰਫ਼ਤਾਰ ਤੇਜ਼ ਸੀ। ਸੰਤੁਲਨ ਵਿਗੜਨ ਕਾਰਨ ਕਾਰ ਪੁਲ ਤੋਂ ਡਿੱਗ ਗਈ। ਰਾਹਗੀਰਾਂ ਦੀ ਮਦਦ ਨਾਲ ਕਾਰ ਵਿਚ ਸਵਾਰ ਨੌਜਵਾਨਾਂ ਨੂੰ ਬਾਹਰ ਕੱਢਿਆ ਗਿਆ। ਸਾਰੇ ਨੌਜਵਾਨ ਖੂਨ ਨਾਲ ਲੱਥਪੱਥ ਸਨ। ਅੰਕਿਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਸ ਦੇ ਚਾਰ ਦੋਸਤਾਂ ਨੂੰ ਜਗਰਾਉਂ ਦੇ ਕਲਿਆਣੀ ਹਸਪਤਾਲ ਲਿਜਾਇਆ ਗਿਆ ਜਿਥੋਂ ਤਿੰਨ ਨੌਜਵਾਨਾਂ ਨੂੰ ਲੁਧਿਆਣਾ ਡੀ.ਐਮ.ਸੀ. ਰੈਫਰ ਕਰ ਦਿਤਾ ਗਿਆ।

ਇਹ ਵੀ ਪੜ੍ਹੋ: ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਜਾਰੀ: 2 ਦਿਨਾਂ ਵਿਚ 1000 ਤੋਂ ਵੱਧ ਲੋਕਾਂ ਦੀ ਮੌਤ 

ਤਿੰਨ ਜ਼ਖ਼ਮੀਆਂ ਦੀ ਪਛਾਣ ਜਤਿਨ ਬਾਂਸਲ, ਰਿੰਕਲ ਅਰੋੜਾ ਅਤੇ ਪੰਕਜ ਬਾਂਸਲ ਵਜੋਂ ਹੋਈ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਪੁਲਿਸ ਮੁਤਾਬਕ ਉਹ ਇਲਾਕੇ ਦੇ ਸੀਸੀਟੀਵੀ ਵੀ ਚੈੱਕ ਕਰਨਗੇ ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਫਿਲਹਾਲ ਮ੍ਰਿਤਕ ਅੰਕਿਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ।

Tags: jagraon

Location: India, Punjab, Ludhiana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement