
ਏਸ਼ੀਆਈ ਖੇਡਾਂ ਵਿਚ ਭਾਰਤ ਦਾ ਹੁਣ ਤਕ ਦਾ ਸੱਭ ਤੋਂ ਵਧੀਆ ਪ੍ਰਦਰਸ਼ਨ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਸ਼ਾਮ 4.30 ਵਜੇ ਹਾਂਗਜ਼ੂ ਏਸ਼ੀਆਈ ਖੇਡਾਂ ਵਿਚ ਹਿੱਸਾ ਲੈਣ ਤੋਂ ਬਾਅਦ ਵਾਪਸ ਪਰਤੇ ਭਾਰਤੀ ਦਲ ਨਾਲ ਮੁਲਾਕਾਤ ਕਰਨਗੇ। ਇਸ ਸਮਾਗਮ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ 'ਚ ਆਯੋਜਤ ਕੀਤਾ ਗਿਆ ਹੈ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ (ਪੀ.ਐਮ.ਓ.) ਵਲੋਂ ਜਾਰੀ ਬਿਆਨ ਵਿਚ ਦਿਤੀ ਗਈ।
ਇਹ ਵੀ ਪੜ੍ਹੋ: ਲੁਧਿਆਣਾ 'ਚ ਲੜਕੀ ਦੇ ਜਨਮ ਦਿਨ 'ਤੇ ਹੰਗਾਮਾ, ਨੌਜਵਾਨਾਂ ਨੇ ਪਰਿਵਾਰ 'ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ
ਭਾਰਤ ਨੇ ਹਾਂਗਜ਼ੂ ਏਸ਼ੀਆਈ ਖੇਡਾਂ ਵਿਚ 28 ਸੋਨੇ ਸਮੇਤ ਰਿਕਾਰਡ 107 ਤਮਗ਼ੇ ਜਿੱਤੇ ਅਤੇ ਚੌਥੇ ਸਥਾਨ ’ਤੇ ਰਿਹਾ। ਏਸ਼ੀਆਈ ਖੇਡਾਂ ਵਿਚ ਭਾਰਤ ਦਾ ਇਹ ਹੁਣ ਤਕ ਦਾ ਸੱਭ ਤੋਂ ਵਧੀਆ ਪ੍ਰਦਰਸ਼ਨ ਹੈ। ਇਸ ਮੌਕੇ ਪ੍ਰਧਾਨ ਮੰਤਰੀ ਖਿਡਾਰੀਆਂ ਨੂੰ ਉਨ੍ਹਾਂ ਦੀ ਪ੍ਰਾਪਤੀ ਲਈ ਵਧਾਈ ਦੇਣਗੇ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦੇਣਗੇ।
ਇਹ ਵੀ ਪੜ੍ਹੋ: ਇੰਦਰਪ੍ਰੀਤ ਚੱਢਾ ਖ਼ੁਦਕੁਸ਼ੀ ਮਾਮਲਾ: ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਨੂੰ ਹਾਈ ਕੋਰਟ ਨੇ ਦਿਤੀ ਰਾਹਤ
ਪੀ.ਐਮ.ਓ. ਨੇ ਕਿਹਾ ਕਿ ਭਾਰਤੀ ਦਲ ਵਿਚ ਸ਼ਾਮਲ ਸਾਰੇ ਖਿਡਾਰੀ, ਉਨ੍ਹਾਂ ਦੇ ਕੋਚ, ਭਾਰਤੀ ਉਲੰਪਿਕ ਸੰਘ ਦੇ ਅਧਿਕਾਰੀ, ਰਾਸ਼ਟਰੀ ਖੇਡ ਮਹਾਸੰਘਾਂ ਦੇ ਪ੍ਰਤੀਨਿਧੀ ਅਤੇ ਖੇਡ ਮੰਤਰਾਲੇ ਦੇ ਅਧਿਕਾਰੀ ਪ੍ਰੋਗਰਾਮ ਵਿਚ ਹਿੱਸਾ ਲੈਣਗੇ।