ਪਾਕਿਸਤਾਨ ਵਿਰੁਧ ਮੈਚ ਦੌਰਾਨ ਭਗਵੇਂ ਰੰਗ ਦੀ ਜਰਸੀ ਵਿਚ ਖੇਡੇਗੀ ਟੀਮ ਇੰਡੀਆ? ਬੀਸੀਸੀਆਈ ਨੇ ਦੱਸੀ ਸੱਚਾਈ
Published : Oct 9, 2023, 12:02 pm IST
Updated : Oct 9, 2023, 12:02 pm IST
SHARE ARTICLE
Image: For representation purpose only.
Image: For representation purpose only.

ਕ੍ਰਿਕਟ ਪ੍ਰਸ਼ੰਸਕ 14 ਅਕਤੂਬਰ ਨੂੰ ਪਾਕਿਸਤਾਨ ਵਿਰੁਧ ਹੋਣ ਵਾਲੇ ਮੈਚ ਦੀ ਉਡੀਕ ਵਿਚ ਹਨ।



ਨਵੀਂ ਦਿੱਲੀ: ਭਾਰਤੀ ਟੀਮ ਨੇ ਵਿਸ਼ਵ ਕੱਪ ਵਿਚ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਟੀਮ ਇੰਡੀਆ ਨੇ 8 ਅਕਤੂਬਰ ਨੂੰ ਅਪਣੇ ਪਹਿਲੇ ਮੈਚ ਵਿਚ ਆਸਟਰੇਲੀਆ ਨੂੰ ਹਰਾਇਆ ਸੀ। ਚੇਨਈ ਵਿਚ ਖੇਡੇ ਗਏ ਇਸ ਮੈਚ ਵਿਚ ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤ ਦਰਜ ਕੀਤੀ। ਜਿੱਤ ਤੋਂ ਬਾਅਦ ਭਾਰਤੀ ਟੀਮ ਦਾ ਧਿਆਨ ਹੁਣ ਆਉਣ ਵਾਲੇ ਮੈਚਾਂ 'ਤੇ ਹੈ। ਖ਼ਾਸ ਤੌਰ 'ਤੇ ਕ੍ਰਿਕਟ ਪ੍ਰਸ਼ੰਸਕ 14 ਅਕਤੂਬਰ ਨੂੰ ਪਾਕਿਸਤਾਨ ਵਿਰੁਧ ਹੋਣ ਵਾਲੇ ਮੈਚ ਦੀ ਉਡੀਕ ਵਿਚ ਹਨ।

ਇਹ ਵੀ ਪੜ੍ਹੋ: ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਜਾਰੀ: 2 ਦਿਨਾਂ ਵਿਚ 1000 ਤੋਂ ਵੱਧ ਲੋਕਾਂ ਦੀ ਮੌਤ

ਹਾਲਾਂਕਿ ਇਸ ਮੈਚ ਤੋਂ ਪਹਿਲਾਂ ਭਾਰਤੀ ਟੀਮ ਦੀ ਜਰਸੀ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੀਆਂ ਗੱਲਾਂ ਚੱਲ ਰਹੀਆਂ ਹਨ, ਜਿਸ 'ਤੇ ਹੁਣ ਬੀਸੀਸੀਆਈ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਦਰਅਸਲ ਸੋਸ਼ਲ ਮੀਡੀਆ 'ਤੇ ਅਜਿਹੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ ਕਿ ਭਾਰਤੀ ਟੀਮ ਪਾਕਿਸਤਾਨ ਵਿਰੁਧ ਮੈਚ 'ਚ ਭਗਵੀਂ ਜਰਸੀ 'ਚ ਨਜ਼ਰ ਆਵੇਗੀ। ਇਸ ਨੂੰ ਲੈ ਕੇ ਬੀਸੀਸੀਆਈ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਬੀਸੀਸੀਆਈ ਦੇ ਖਜ਼ਾਨਚੀ ਆਸ਼ੀਸ਼ ਸ਼ੈਲਾਰ ਨੇ ਅਜਿਹੀਆਂ ਖ਼ਬਰਾਂ ਦਾ ਖੰਡਨ ਕੀਤਾ ਹੈ।

ਇਹ ਵੀ ਪੜ੍ਹੋ: ਬਠਿੰਡਾ ਤੋਂ ਦਿੱਲੀ ਲਈ ਅੱਜ ਸ਼ੁਰੂ ਹੋਵੇਗੀ ਫਲਾਈਟ; ਸ਼ੁਰੂਆਤੀ ਕਿਰਾਇਆ ਮਹਿਜ਼ 1999 ਰੁਪਏ 

ਆਸ਼ੀਸ਼ ਸ਼ੇਲਾਰ ਨੇ ਸਮਾਚਾਰ ਏਜੰਸੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ, ''ਅਸੀਂ ਅਜਿਹੇ ਦਾਅਵਿਆਂ ਨੂੰ ਖਾਰਜ ਕਰਦੇ ਹਾਂ। ਭਾਰਤੀ ਟੀਮ ਪਾਕਿਸਤਾਨ ਵਿਰੁਧ ਮੈਚ ਵਿਚ ਨੀਲੇ ਰੰਗ ਦੀ ਜਰਸੀ ਪਹਿਨੇਗੀ। ਇਹ ਰੀਪੋਰਟ ਪੂਰੀ ਤਰ੍ਹਾਂ ਬੇਬੁਨਿਆਦ ਹੈ। ਅਜਿਹੀਆਂ ਖ਼ਬਰਾਂ ਮਹਿਜ਼ ਕਲਪਨਾ ਹਨ। ਟੀਮ ਇੰਡੀਆ ਵਿਸ਼ਵ ਕੱਪ 2023 'ਚ ਸਿਰਫ ਨੀਲੀ ਜਰਸੀ 'ਚ ਖੇਡੇਗੀ”। ਦਰਅਸਲ, ਟੀਮ ਇੰਡੀਆ ਨੂੰ ਕਈ ਮੌਕਿਆਂ 'ਤੇ ਅਭਿਆਸ ਜਰਸੀ (ਸੰਤਰੀ ਜਰਸੀ) 'ਚ ਦੇਖਿਆ ਗਿਆ ਹੈ। ਜਿਸ ਤੋਂ ਬਾਅਦ ਅਜਿਹੀਆਂ ਅਫ਼ਵਾਹਾਂ ਲਗਾਤਾਰ ਉੱਡਣੀਆਂ ਸ਼ੁਰੂ ਹੋ ਗਈਆਂ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement