Khedan Watan Punjab Dian: ਤਕਰੀਬਨ 11 ਹਜ਼ਾਰ ਖਿਡਾਰੀਆਂ ਦੇ ਬੈਂਕ ਖਾਤਿਆਂ 'ਚ ਕਰੋੜਾਂ ਰੁਪਏ ਦੀ ਰਾਸ਼ੀ ਕੀਤੀ ਤਕਸੀਮ

By : GAGANDEEP

Published : Jan 10, 2024, 5:35 pm IST
Updated : Jan 10, 2024, 5:35 pm IST
SHARE ARTICLE
CM FORMALLY ANNOUNCES CULMINATION OF THE SECOND EDITION OF KHEDAN WATAN PUNJAB DIAN
CM FORMALLY ANNOUNCES CULMINATION OF THE SECOND EDITION OF KHEDAN WATAN PUNJAB DIAN

Khedan Watan Punjab Dian: ਮੁੱਖ ਮੰਤਰੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਸਮਾਪਤੀ ਦਾ ਰਸਮੀ ਐਲਾਨ

CM FORMALLY ANNOUNCES CULMINATION OF THE SECOND EDITION OF KHEDAN WATAN PUNJAB DIAN: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਸਭ ਤੋਂ ਵੱਡੇ ਖੇਡ ਮੁਕਾਬਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਰਸਮੀ ਸਮਾਪਤੀ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਹੋਈਆਂ ਇਨ੍ਹਾਂ ਖੇਡਾਂ ਵਿੱਚ 4.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ।

ਇਹ ਵੀ ਪੜ੍ਹੋ: Gurpreet Kangar News: ਗੁਰਪ੍ਰੀਤ ਕਾਂਗੜ ਦੀਆਂ ਵਧੀਆਂ ਮੁਸ਼ਕਿਲਾਂ, ਘਰ ਪਹੁੰਚੀ ਵਿਜੀਲੈਂਸ ਟੀਮ

ਉਨ੍ਹਾਂ ਕਿਹਾ ਕਿ ਖੇਡਾਂ ਦੌਰਾਨ ਸੂਬੇ ਭਰ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗਿਆਂ ਦੇ ਜੇਤੂ 11 ਹਜ਼ਾਰ ਖਿਡਾਰੀਆਂ ਲਈ 8.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਜਾਰੀ ਕੀਤੀ ਜੋ ਕਿ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਖਿਡਾਰੀਆਂ ਨੂੰ ਉਨ੍ਹਾਂ ਦੀ ਸਫ਼ਲਤਾ ਲਈ ਮੁਬਾਰਕਬਾਦ ਦਿੰਦਿਆਂ ਉਮੀਦ ਜਤਾਈ ਕਿ ਇਹ ਖਿਡਾਰੀ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਸੂਬੇ ਲਈ ਨਾਮਣਾ ਖੱਟਣਾ ਜਾਰੀ ਰੱਖਣਗੇ।

ਇਹ ਵੀ ਪੜ੍ਹੋ: Samrala News: ਅੰਗੀਠੀ ਸੇਕ ਰਹੇ ਪਰਿਵਾਰ ਨੂੰ ਚੜੀ ਜ਼ਹਿਰੀਲੀ ਗੈਸ, 2 ਸਾਲ ਦੇ ਬੱਚੇ ਦੀ ਮੌਤ 

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਅੱਠ ਉਮਰ ਵਰਗਾਂ ਦੇ 35 ਮੁਕਾਬਲੇ ਕਰਵਾਏ ਗਏ ਅਤੇ ਪਹਿਲੀ ਦਫ਼ਾ ਇਨ੍ਹਾਂ ਖੇਡਾਂ ਵਿੱਚ ਰਗਬੀ, ਸਾਇਕਲਿੰਗ, ਘੋੜ ਸਵਾਰੀ, ਵੁਸ਼ੂ ਤੇ ਵਾਲੀਬਾਲ ਸ਼ੂਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਵਾਰ ਅੰਡਰ-14, 17, 21, 21 ਤੋਂ 30, 31 ਤੋਂ 40, 41 ਤੋਂ 55, 56 ਤੋਂ 65 ਸਾਲ ਅਤੇ 65 ਸਾਲ ਤੋਂ ਵੱਧ ਉਮਰ ਵਰਗ ਦੇ ਮੁਕਾਬਲੇ ਕਰਵਾਏ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੋਨੇ ਦਾ ਤਮਗਾ ਜੇਤੂ ਨੂੰ 10 ਹਜ਼ਾਰ, ਚਾਂਦੀ ਲਈ ਸੱਤ ਹਜ਼ਾਰ ਅਤੇ ਕਾਂਸੀ ਦਾ ਤਮਗਾ ਜੇਤੂ ਲਈ ਪੰਜ ਹਜ਼ਾਰ ਦੀ ਇਨਾਮੀ ਰਾਸ਼ੀ ਸਮੇਤ ਕੁੱਲ 8.30 ਕਰੋੜ ਰੁਪਏ ਦੇ ਨਕਦ ਇਨਾਮ ਖਿਡਾਰੀਆਂ ਨੂੰ ਦਿੱਤੇ ਗਏ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਖੇਡਾਂ ਖਿਡਾਰੀਆਂ ਨੂੰ ਆਪਣੇ ਹੁਨਰ ਦੇ ਮੁਜ਼ਾਹਰੇ ਲਈ ਇਕ ਪਲੇਟਫਾਰਮ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਇਹ ਖੇਡਾਂ ਖਿਡਾਰੀਆਂ ਦੀ ਸਮਰੱਥਾ ਤੇ ਕਮਜ਼ੋਰੀਆਂ ਦੀ ਪਛਾਣ ਕਰਨ ਲਈ ਸੂਬਾ ਸਰਕਾਰ ਵਾਸਤੇ ਮਦਦਗਾਰ ਹੋਣਗੀਆਂ, ਜੋ ਕਿ ਭਵਿੱਖ ਵਿੱਚ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਲਈ ਤਿਆਰ ਕਰਨ ਲਈ ਸਹਾਈ ਸਾਬਤ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਨੂੰ ਹਰਮਨ ਪਿਆਰਾ ਬਣਾਉਣ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਕਿਉਂਕਿ ਖੇਡਾਂ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।

 (For more Punjabi news apart from CM FORMALLY ANNOUNCES CULMINATION OF THE SECOND EDITION OF KHEDAN WATAN PUNJAB DIAN , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM
Advertisement