
ਇਕ ਮੈਂਬਰ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ
ਨੰਗਲ: ਨੰਗਲ ਵਿਚ ਐਮਪੀ ਦੀ ਕੋਠੀ ਨੇੜੇ ਇਕ ਕਾਰ ਭਾਖੜਾ ਨਹਿਰ ਵਿਚ ਡਿੱਗ ਗਈ। ਕਾਰ ਵਿਚ ਇਕੋਂ ਪਰਿਵਾਰ ਦੇ ਚਾਰ ਜੀਅ ਸਵਾਰ ਸਨ। ਇਸ ਦੌਰਾਨ ਇਕ ਵਿਅਕਤੀ ਮੋਹਨ ਲਾਲ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਜਦਕਿ ਤਿੰਨ ਮੈਂਬਰਾਂ ਦੀ ਨਹਿਰ ਵਿਚ ਡੁੱਬਣ ਕਾਰਨ ਮੌਤ ਹੋ ਗਈ।
ਇਹ ਵੀ ਪੜ੍ਹੋ: ਅਮਰੀਕਾ 'ਚ ਭਾਰਤੀ ਸਕੂਲੀ ਵਿਦਿਆਰਥਣ ਤਿੰਨ ਹਫ਼ਤਿਆਂ ਤੋਂ ਲਾਪਤਾ
ਇਹ ਪਰਿਵਾਰ ਨੰਗਲ ਦੀ ਜਵਾਹਰ ਮਾਰਕੀਟ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਪਰਿਵਾਰ ਨੇੜਲੇ ਮੰਦਰ ਵਿਚ ਮੱਥਾ ਟੇਕਣ ਲਈ ਜਾ ਰਿਹਾ ਸੀ, ਕਿਸੇ ਕਾਰਨ ਉਹਨਾਂ ਦੀ ਕਾਰ ਅਚਾਨਕ ਭਾਖੜਾ ਨਹਿਰ ਵਿਚ ਡਿੱਗ ਗਈ।
ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਨੇ ਵਣ ਗਾਰਡ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਇਸ ਦੌਰਾਨ ਅਕਸ਼ੈ ਕੁਮਾਰ ਕਾਰ ਚਾਲਕ ਅਤੇ ਉਸ ਦੀ ਪਤਨੀ ਸੁਮਨ ਕੁਮਾਰੀ ਤੇ ਇਕ ਹੋਰ ਮੈਂਬਰ ਸੰਤੋਸ਼ ਕੁਮਾਰੀ ਦੀ ਨਹਿਰ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ। ਚਸ਼ਮਦੀਦਾਂ ਅਨੁਸਾਰ ਨਹਿਰ 'ਚ ਡਿੱਗਣ ਤੋਂ ਬਾਅਦ ਕਾਰ ਕਾਫੀ ਦੇਰ ਤੱਕ ਪਾਣੀ 'ਚ ਤੈਰਦੀ ਰਹੀ ਅਤੇ ਲੋਕਾਂ ਦੀ ਮਦਦ ਨਾਲ ਤੈਰਦੀ ਕਾਰ ਨੂੰ ਵੀ ਰੱਸੀ ਨਾਲ ਬੰਨ੍ਹ ਲਿਆ ਗਿਆ ਪਰ ਅਚਾਨਕ ਕਾਰ ਦੀ ਇਕ ਖਿੜਕੀ ਖੁੱਲ੍ਹ ਗਈ ਅਤੇ ਕਾਰ ਡੁੱਬ ਗਈ। ਗੋਤਾਖੋਰਾਂ ਦੀ ਮਦਦ ਨਾਲ ਮ੍ਰਿਤਕਾਂ ਦੀਆਂ ਲਾਸ਼ਾਂ ਅਤੇ ਕਾਰ ਨੂੰ ਬਾਹਰ ਕੱਢ ਲਿਆ ਗਿਆ ਹੈ।