ਟੀਮ ਇੰਡੀਆ ਨੂੰ ਬੀ.ਸੀ.ਸੀ.ਆਈ. ਦੇਵੇਗੀ 131 ਕਰੋੜ ਰੁਪਏ ਦਾ ਇਨਾਮ
Published : Mar 10, 2026, 3:34 pm IST
Updated : Mar 10, 2026, 3:34 pm IST
SHARE ARTICLE
BCCI will give Team India a reward of Rs 131 crore
BCCI will give Team India a reward of Rs 131 crore

ਖਿਡਾਰੀਆਂ ਤੇ ਸਪੋਰਟਸ ਸਟਾਫ਼ ’ਚ ਵੰਡਿਆ ਜਾਵੇਗਾ ਪੈਸਾ

ਨਵੀਂ ਦਿੱਲੀ : ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਟੀ-20 ਵਿਸ਼ਵ ਕੱਪ ਜਿੱਤਣ ’ਤੇ ਭਾਰਤੀ ਕ੍ਰਿਕਟ ਟੀਮ ਨੂੰ 131 ਕਰੋੜ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ । ਇਹ ਪੈਸਾ ਖਿਡਾਰੀਆਂ ਅਤੇ ਸਪੋਰਟਸ ਸਟਾਫ਼ ’ਚ ਵੰਡਿਆ ਜਾਵੇਗਾ।  ਜ਼ਿਕਰਯੋਗ ਹੈ ਕਿ ਭਾਰਤ ਨੇ ਲੰਘੇ ਐਤਵਾਰ ਨੂੰ ਫਾਈਨਲ ਮੁਕਾਬਲੇ ’ਚ ਨਿਊਜ਼ੀਲੈਂਡ ਨੂੰ ਹਰਾ ਕੇ ਖ਼ਿਤਾਬ ਆਪਣੇ ਨਾਂਅ ਕੀਤਾ ਸੀ।

ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਖੇਡੇ ਗਏ ਫਾਈਨਲ ਮੈਚ ਵਿਚ ਭਾਰਤ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਨਿਊਜ਼ੀਲੈਂਡ ਨੂੰ ਹਰਾ ਕੇ ਟਰਾਫੀ ਜਿੱਤੀ। ਇਸ ਦੇ ਨਾਲ ਟੀਮ ਇੰਡੀਆ ਨੇ ਆਪਣਾ ਖਿਤਾਬ ਬਰਕਰਾਰ ਰੱਖਿਆ ਅਤੇ ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿਚ ਲਗਾਤਾਰ ਦੋ ਵਾਰ ਟਰਾਫੀ ਜਿੱਤਣ ਵਾਲੀ ਪਹਿਲੀ ਟੀਮ ਬਣ ਗਈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਇਸ ਇਤਿਹਾਸਕ ਪ੍ਰਾਪਤੀ ਲਈ ਖਿਡਾਰੀਆਂ, ਸਹਾਇਕ ਸਟਾਫ ਅਤੇ ਚੋਣਕਾਰਾਂ ਨੂੰ ਵਧਾਈ ਦਿੱਤੀ। ਬੋਰਡ ਨੇ ਉਮੀਦ ਪ੍ਰਗਟ ਕੀਤੀ ਕਿ ਟੀਮ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਦੇਸ਼ ਦਾ ਨਾਮ ਰੌਸ਼ਨ ਕਰਦੀ ਰਹੇਗੀ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement