ਪੰਜਾਬ ਸਰਕਾਰ ਪੈਰਾ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ: ਮੀਤ ਹੇਅਰ
Published : Apr 10, 2023, 4:45 pm IST
Updated : Apr 10, 2023, 4:45 pm IST
SHARE ARTICLE
Meet Hayer
Meet Hayer

ਖੇਡ ਮੰਤਰੀ ਨੇ ਕੌਮੀ ਪੱਧਰ ਉਤੇ ਮੱਲਾਂ ਮਾਰਨ ਵਾਲੇ ਪੈਰਾ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ

 

ਚੰਡੀਗੜ੍ਹ: ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵਿੱਚ ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ ਜਿਸ ਵਿੱਚ ਸਾਰੀਆਂ ਖੇਡਾਂ ਨੂੰ ਪ੍ਰਮੁੱਖਤਾ ਦੇਣ ਦੇ ਨਾਲ ਪੈਰਾ ਸਪੋਰਟਸ ਨੂੰ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕਹੀ।

ਇਹ ਵੀ ਪੜ੍ਹੋ: ਇੰਸਟਾਗ੍ਰਾਮ ਸਟਾਰ ਜਸਨੀਤ ਮਾਮਲੇ 'ਚ ਖੁਲਾਸਾ: ਅਦਾਕਾਰ ਹੌਬੀ ਧਾਲੀਵਾਲ ਨੇ ਜਸਨੀਤ ਨੂੰ ਦਿੱਤੇ ਸਨ 5 ਲੱਖ ਰੁਪਏ

ਖੇਡ ਮੰਤਰੀ ਨੇ ਅੱਗੇ ਕਿਹਾ ਕਿ ਪੈਰਾ ਖਿਡਾਰੀਆਂ ਨੇ ਸੂਬੇ ਦੇ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਨਾਮ ਰੌਸ਼ਨ ਕੀਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ ਥੋੜੇਂ ਅਰਸੇ ਵਿੱਚ ਪੰਜਾਬ ਦੇ ਪੈਰਾ ਖਿਡਾਰੀਆਂ ਨੇ ਪੈਰਾ ਪਾਵਰਲਿਫਟਿੰਗ, ਪੈਰਾ ਅਥਲੈਟਿਕਸ ਤੇ ਪੈਰਾ ਬੈਡਮਿੰਟਨ ਦੇ ਕੌਮੀ ਪੱਧਰ ਦੇ ਮੁਕਾਬਲਿਆਂ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ। ਪੰਜਾਬ ਦੇ ਖਿਡਾਰੀਆਂ ਨੇ ਕੁੱਲ ਅੱਠ ਸੋਨੇ, ਪੰਜ ਚਾਂਦੀ ਤੇ 15 ਕਾਂਸੀ ਦੇ ਤਮਗ਼ਿਆਂ ਸਮੇਤ ਕੁੱਲ 28 ਤਮਗ਼ੇ ਜਿੱਤੇ। ਉਨ੍ਹਾਂ ਸਾਰੇ ਤਮਗ਼ਾ ਜੇਤੂਆਂ ਨੇ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਨਵੀਂ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਖਿਡਾਰੀਆਂ ਦੀ ਫੀਡਬੈਕ ਅਨੁਸਾਰ ਨੀਤੀ ਬਣਾਈ ਜਾ ਰਹੀ ਹੈ।

ਇਹ ਵੀ ਪੜ੍ਹੋ: Twitter ਨੇ BBC ਨੂੰ ਦਿੱਤਾ Government Funded Media ਦਾ ਲੇਬਲ, ਬ੍ਰਿਟਿਸ਼ ਕੰਪਨੀ ਨੇ ਕੀਤਾ ਵਿਰੋਧ

ਮੀਤ ਹੇਅਰ ਨੇ ਅੱਗੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਲਖਨਊ ਵਿਖੇ ਹੋਈ ਨੈਸ਼ਨਲ ਪੈਰਾ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਸੰਜੀਵ ਕੁਮਾਰ ਨੇ ਇਕ-ਇਕ ਸੋਨੇ, ਚਾਂਦੀ ਤੇ ਕਾਂਸੀ, ਰਾਜ ਕੁਮਾਰ ਨੇ ਦੋ ਕਾਂਸੀ ਅਤੇ ਸ਼ਬਾਨਾ ਨੇ ਦੋ ਕਾਂਸੀ ਦੇ ਤਮਗ਼ੇ ਜਿੱਤੇ। ਇਸੇ ਤਰ੍ਹਾਂ ਗੁਜਰਾਤ ਵਿਖੇ ਹੋਈ ਜੂਨੀਅਰ ਤੇ ਸਬ ਜੂਨੀਅਰ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਨਿਸ਼ਾ ਨੇ ਇਕ ਚਾਂਦੀ ਤੇ ਦੋ ਕਾਂਸੀ, ਪਰਵੀਨ ਕੁਮਾਰ ਨੇ ਇਕ ਚਾਂਦੀ ਤੇ ਇਕ ਕਾਂਸੀ ਅਤੇ ਗੁਰਹਰਮਨਦੀਪ ਸਿੰਘ ਨੇ ਦੋ ਕਾਂਸੀ ਦੇ ਤਮਗ਼ੇ ਜਿੱਤੇ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਦਾ ਕਰੀਬੀ ਪੱਪਲਪ੍ਰੀਤ ਸਿੰਘ ਗ੍ਰਿਫ਼ਤਾਰ : ਸੂਤਰ 

ਪੁਣੇ ਵਿਖੇ ਨੈਸ਼ਨਲ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਮਿਥਨ ਨੇ ਇਕ ਸੋਨੇ, ਕਰਨਦੀਪ ਕੁਮਾਰ ਨੇ ਇਕ ਚਾਂਦੀ ਤੇ ਇਕ ਕਾਂਸੀ, ਗੁਰਵੀਰ ਸਿੰਘ ਨੇ ਦੋ ਕਾਂਸੀ, ਮੁਹੰਮਦ ਯਸੀਰ ਨੇ ਇਕ ਚਾਂਦੀ ਅਤੇ ਅਨਾਇਆ ਬਾਂਸਲ ਨੇ ਇਕ ਕਾਂਸੀ ਦਾ ਤਮਗ਼ਾ ਜਿੱਤਿਆ। ਨਵੀਂ ਦਿੱਲੀ ਵਿਖੇ ਹੋਈ ਸੀਨੀਅਰ ਤੇ ਜੂਨੀਅਰ ਨੈਸ਼ਨਲ ਪੈਰਾ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਪਰਮਜੀਤ ਕੁਮਾਰ, ਗੁਰਸੇਵਕ ਸਿੰਘ, ਵਰਿੰਦਰ ਸਿੰਘ, ਮੁਹੰਮਦ ਨਦੀਮ, ਜਸਪ੍ਰੀਤ ਕੌਰ ਤੇ ਸੀਮਾ ਰਾਣੀ ਨੇ ਸੋਨੇ ਅਤੇ ਕੁਲਦੀਪ ਸਿੰਘ ਤੇ ਸੁਮਨਦੀਪ ਨੇ ਕਾਂਸੀ ਦੇ ਤਮਗ਼ੇ ਜਿੱਤੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement