IPL 2024: ਜਿੱਤਦੇ-ਜਿੱਤਦੇ 2 ਦੌੜਾਂ ਨਾਲ ਹਾਰ ਗਈ ਪੰਜਾਬ ਕਿੰਗਜ਼ ਟੀਮ; ਹੈਦਰਾਬਾਦ ਨੇ ਦਰਜ ਕੀਤੀ ਤੀਜੀ ਜਿੱਤ
Published : Apr 10, 2024, 7:34 am IST
Updated : Apr 10, 2024, 7:34 am IST
SHARE ARTICLE
Sunrisers Hyderabad beat Punjab Kings by 2 runs
Sunrisers Hyderabad beat Punjab Kings by 2 runs

ਹੈਦਰਾਬਾਦ ਦੇ ਨੀਤੀਸ਼ ਰੈੱਡੀ ਨੇ ਬਣਾਈਆਂ ਸੱਭ ਤੋਂ ਜ਼ਿਆਦਾ 64 ਦੌੜਾਂ

IPL 2024:  ਸਨਰਾਈਜ਼ਰਜ਼ ਹੈਦਰਾਬਾਦ (SRH) ਨੇ ਇੰਡੀਅਨ ਪ੍ਰੀਮੀਅਰ ਲੀਗ (IPL) 2024 ਵਿਚ ਅਪਣੀ ਤੀਜੀ ਜਿੱਤ ਹਾਸਲ ਕੀਤੀ ਹੈ। ਟੀਮ ਨੇ ਮੌਜੂਦਾ ਸੈਸ਼ਨ ਦੇ 23ਵੇਂ ਮੈਚ ਵਿਚ ਪੰਜਾਬ ਕਿੰਗਜ਼ (ਪੀਬੀਕੇਐਸ) ਨੂੰ 2 ਦੌੜਾਂ ਨਾਲ ਹਰਾਇਆ।

ਮੁਹਾਲੀ ਦੇ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਮੰਗਲਵਾਰ ਨੂੰ ਪੰਜਾਬ ਦੇ ਕਪਤਾਨ ਸ਼ਿਖਰ ਧਵਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਹੈਦਰਾਬਾਦ ਨੇ 20 ਓਵਰਾਂ 'ਚ 9 ਵਿਕਟਾਂ 'ਤੇ 182 ਦੌੜਾਂ ਬਣਾਈਆਂ। ਜਵਾਬ 'ਚ ਪੰਜਾਬ ਦੀ ਟੀਮ 20 ਓਵਰਾਂ 'ਚ 6 ਵਿਕਟਾਂ 'ਤੇ 180 ਦੌੜਾਂ ਹੀ ਬਣਾ ਸਕੀ।

ਹੈਦਰਾਬਾਦ ਦੇ ਨਿਤੀਸ਼ ਕੁਮਾਰ ਰੈੱਡੀ ਨੇ 37 ਗੇਂਦਾਂ 'ਤੇ 64 ਦੌੜਾਂ ਦੀ ਪਾਰੀ ਖੇਡੀ। ਉਸ ਨੇ ਆਈਪੀਐਲ ਵਿਚ ਅਪਣਾ ਪਹਿਲਾ ਅਰਧ ਸੈਂਕੜਾ ਲਗਾਇਆ। ਅਬਦੁਲ ਸਮਦ ਨੇ 25 ਦੌੜਾਂ ਬਣਾਈਆਂ। ਪੰਜਾਬ ਵਲੋਂ ਅਰਸ਼ਦੀਪ ਸਿੰਘ ਨੇ 4 ਵਿਕਟਾਂ ਲਈਆਂ। ਹਰਸ਼ਲ ਪਟੇਲ ਨੇ ਦੋ ਵਿਕਟਾਂ ਹਾਸਲ ਕੀਤੀਆਂ।

ਪੰਜਾਬ ਲਈ ਸ਼ਸ਼ਾਂਕ ਸਿੰਘ ਨੇ ਨਾਬਾਦ 46 ਅਤੇ ਆਸ਼ੂਤੋਸ਼ ਸ਼ਰਮਾ ਨੇ ਨਾਬਾਦ 33 ਦੌੜਾਂ ਬਣਾਈਆਂ। ਸੈਮ ਕੁਰਾਨ ਨੇ 29 ਅਤੇ ਸਿਕੰਦਰ ਰਜ਼ਾ ਨੇ 28 ਦੌੜਾਂ ਦਾ ਯੋਗਦਾਨ ਪਾਇਆ। ਐਸਆਰਐਚ ਵਲੋਂ ਭੁਵਨੇਸ਼ਵਰ ਕੁਮਾਰ ਨੇ ਦੋ ਵਿਕਟਾਂ ਹਾਸਲ ਕੀਤੀਆਂ।

ਪੰਜਾਬ ਕਿੰਗਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਦੋਵਾਂ ਦਾ ਆਈਪੀਐਲ 2024 ਵਿਚ ਪੰਜਵਾਂ ਮੈਚ ਸੀ। ਹੈਦਰਾਬਾਦ ਦੀ ਟੀਮ 5 'ਚੋਂ 3 ਮੈਚ ਜਿੱਤ ਕੇ 6 ਅੰਕਾਂ ਨਾਲ ਅੰਕ ਸੂਚੀ 'ਚ 5ਵੇਂ ਨੰਬਰ 'ਤੇ ਹੈ। ਪੰਜਾਬ ਦੀ ਟੀਮ 5 'ਚੋਂ 2 ਮੈਚ ਜਿੱਤ ਕੇ ਅੰਕ ਸੂਚੀ 'ਚ ਛੇਵੇਂ ਸਥਾਨ 'ਤੇ ਹੈ।

(For more Punjabi news apart from Sunrisers Hyderabad beat Punjab Kings by 2 runs in IPL 2024, stay tuned to Rozana Spokesman)

 

Location: India, Punjab, S.A.S. Nagar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement