ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਖ਼ੁਦ ’ਤੇ ਭਰੋਸਾ ਹੈ ਤਾਂ ਨਾਰਕੋ ਟੈਸਟ ਕਰਵਾਉਣ: ਪ੍ਰਦਰਸ਼ਨਕਾਰੀ ਪਹਿਲਵਾਨ
Published : May 10, 2023, 5:55 pm IST
Updated : May 10, 2023, 6:15 pm IST
SHARE ARTICLE
Sakshi Malik challenges Brij Bhushan Sharan Singh to undergo Narco test
Sakshi Malik challenges Brij Bhushan Sharan Singh to undergo Narco test

ਕਿਹਾ, ਜੋ ਵੀ ਦੋਸ਼ੀ ਪਾਇਆ ਜਾਂਦਾ ਹੈ, ਉਸ ਨੂੰ ਫਾਂਸੀ ’ਤੇ ਲਟਕਾ ਦਿਉ

 

ਨਵੀਂ ਦਿੱਲੀ: ਪ੍ਰਦਰਸ਼ਨਕਾਰੀ ਪਹਿਲਵਾਨਾਂ ਨੇ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਲੋਂ ਬੇਕਸੂਰ ਹੋਣ ਦਾ ਦਾਅਵਾ ਕਰਨ ਤੋਂ ਬਾਅਦ ਸੁਪ੍ਰੀਮ ਕੋਰਟ ਦੀ ਨਿਗਰਾਨੀ ਵਿਚ ਝੂਠ ਫੜਨ ਵਾਲੇ ਨਾਰਕੋ ਟੈਸਟ ਦੀ ਮੰਗ ਕੀਤੀ ਹੈ। ਉਲੰਪਿਕ ਤਮਗ਼ਾ ਜੇਤੂ ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਅਤੇ ਏਸ਼ਿਆਈ ਖੇਡਾਂ ਦੀ ਸੋਨ ਤਮਗ਼ਾ ਜੇਤੂ ਵਿਨੇਸ਼ ਫੋਗਾਟ ਸਮੇਤ ਦੇਸ਼ ਦੇ ਕੁੱਝ ਚੋਟੀ ਦੇ ਪਹਿਲਵਾਨ ਇਕ ਨਾਬਾਲਗ ਸਮੇਤ ਸੱਤ ਮਹਿਲਾ ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਜੰਤਰ-ਮੰਤਰ 'ਤੇ ਧਰਨਾ ਦੇ ਰਹੇ ਹਨ। ਉਨ੍ਹਾਂ ਵਲੋਂ ਬ੍ਰਿਜ ਭੂਸ਼ਣ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ ’ਚ ਖੇਤਾਂ ’ਚ ਨਾੜ ਨੂੰ ਲੱਗੀ ਅੱਗ ਕਾਰਨ ਜ਼ਿੰਦਾ ਸੜਿਆ ਵਿਅਕਤੀ

ਰੀਓ ਉਲੰਪਿਕ 2016 ਦੀ ਕਾਂਸੀ ਤਮਗ਼ਾ ਜੇਤੂ ਸਾਕਸ਼ੀ ਨੇ ਕਿਹਾ, ''ਜੋ ਲੋਕ ਕੁਸ਼ਤੀ ਸੰਘ ਮੁਖੀ ਦੇ ਹੱਕ 'ਚ ਬੋਲ ਰਹੇ ਹਨ ਅਤੇ ਕਹਿ ਰਹੇ ਹਨ ਕਿ ਅਸੀ ਝੂਠ ਬੋਲ ਰਹੇ ਹਾਂ, ਮੈਂ ਕਹਿੰਦੀ ਹਾਂ ਕਿ ਬ੍ਰਿਜ ਭੂਸ਼ਣ ਦਾ ਸੁਪ੍ਰੀਮ ਕੋਰਟ ਦੀ ਨਿਗਰਾਨੀ ਹੇਠ ਨਾਰਕੋ ਟੈਸਟ ਕਰਵਾਇਆ ਜਾਣਾ ਚਾਹੀਦਾ ਹੈ... ਅਤੇ ਇਸੇ ਤਰ੍ਹਾਂ ਸੱਤ ਮਹਿਲਾ ਪਹਿਲਵਾਨਾਂ (ਜਿਨ੍ਹਾਂ ਨੇ ਜਿਨਸੀ ਸ਼ੋਸ਼ਣ ਦਾ ਇਲਜ਼ਾਮ ਲਗਾਏ) ਨੂੰ ਵੀ”। ਉਨ੍ਹਾਂ ਕਿਹਾ, “ਜੋ ਵੀ ਦੋਸ਼ੀ ਪਾਇਆ ਜਾਂਦਾ ਹੈ, ਉਸ ਨੂੰ ਫਾਂਸੀ ’ਤੇ ਲਟਕਾ ਦਿਉ”।

ਇਹ ਵੀ ਪੜ੍ਹੋ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੋਸ਼ਾਖ਼ਾਨਾ ਮਾਮਲੇ 'ਚ ਦੋਸ਼ੀ ਕਰਾਰ

ਸਾਕਸ਼ੀ ਨੇ ਦੇਸ਼ ਦੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਪਹਿਲਵਾਨਾਂ ਦਾ ਸਮਰਥਨ ਕਰਨ, ਜਿਵੇਂ ਉਨ੍ਹਾਂ ਨੇ 2012 ਵਿਚ ਨਿਰਭਯਾ ਕੇਸ ਦੌਰਾਨ ਕੀਤਾ ਸੀ। ਪਹਿਲਵਾਨਾਂ ਨੇ ਅਧਿਕਾਰੀਆਂ ਦੀ ਕਥਿਤ ਤੌਰ 'ਤੇ ਨਾਕਾਮੀ ਦੇ ਵਿਰੋਧ 'ਚ ਵੀਰਵਾਰ ਨੂੰ ਬਾਂਹਾਂ 'ਤੇ ਕਾਲੀਆਂ ਪੱਟੀਆਂ ਬੰਨ੍ਹਣ ਦਾ ਫ਼ੈਸਲਾ ਕੀਤਾ।ਏਸ਼ੀਆਈ ਖੇਡਾਂ 2018 ਦੀ ਸੋਨ ਤਮਗ਼ਾ ਜੇਤੂ ਵਿਨੇਸ਼ ਨੇ ਕਿਹਾ, “ਮੈਂ ਸਾਰੇ ਵਿਅਕਤੀਆਂ ਅਤੇ ਸੰਗਠਨਾਂ ਨੂੰ ਅਪੀਲ ਕਰਦੀ ਹਾਂ ਕਿ ਉਹ ਵੀਰਵਾਰ ਨੂੰ ਕਾਲੀਆਂ ਪੱਟੀਆਂ ਬੰਨ੍ਹ ਕੇ ਸਾਡੇ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਣ।"

ਇਹ ਵੀ ਪੜ੍ਹੋ: ਬਰਤਾਨੀਆ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿਚ ਭਾਰਤੀ ਮੂਲ ਦੇ ਤਿੰਨ ਵਿਅਕਤੀਆਂ ਨੂੰ ਸੁਣਾਈ ਸਜ਼ਾ

ਟੋਕੀਓ ਉਲੰਪਿਕ ਦੇ ਕਾਂਸੀ ਤਮਗ਼ਾ ਜੇਤੂ ਪੂਨੀਆ ਨੇ ਕਿਹਾ, ''ਲੋਕ ਵਾਰ-ਵਾਰ ਕਹਿੰਦੇ ਹਨ ਕਿ ਅਸੀ ਟੂਰਨਾਮੈਂਟ ਨਹੀਂ ਹੋਣ ਦੇ ਰਹੇ ਹਾਂ। ਮੈਂ ਇਹ ਸਪੱਸ਼ਟ ਕਰ ਦੇਵਾਂ ਕਿ ਅਸੀ ਕੋਈ ਮੁਕਾਬਲਾ ਨਹੀਂ ਰੋਕਿਆ ਹੈ। ਪਰ ਮੇਰਾ ਸਵਾਲ ਇਹ ਹੈ ਕਿ ਜਿਸ ਦੇ ਵਿਰੁਧ ਇੰਨੇ ਦੋਸ਼ ਹਨ, ਉਹ ਮੁਕਾਬਲਾ ਕਿਵੇਂ ਆਯੋਜਿਤ ਕਰ ਸਕਦਾ ਹੈ”। ਪੂਨੀਆ ਨੇ ਇਹ ਵੀ ਦੋਸ਼ ਲਾਇਆ ਕਿ ਸੂਚਨਾ ਤਕਨਾਲੋਜੀ ਸੈੱਲ ਪਹਿਲਵਾਨਾਂ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਦੌਰਾਨ ਵਿਨੇਸ਼ ਨੇ ਸਪਾਂਸਰ ਟਾਟਾ ਮੋਟਰਜ਼ ਨੂੰ ਇਹ ਜਾਂਚ ਕਰਨ ਦੀ ਵੀ ਅਪੀਲ ਕੀਤੀ ਕਿ ਕੀ ਕੁਸ਼ਤੀ ਲਈ ਰੱਖੇ ਗਏ ਪੈਸੇ ਅਸਲ ਵਿਚ ਖਿਡਾਰੀਆਂ ਤਕ ਪਹੁੰਚ ਰਹੇ ਹਨ ਜਾਂ ਨਹੀਂ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement