ਬ੍ਰਿਜ ਭੂਸ਼ਣ 'ਤੇ ਦੋਸ਼ ਤੈਅ ਹੋਣ ਮਗਰੋਂ ਸਾਕਸ਼ੀ ਮਲਿਕ ਨੇ ਕਿਹਾ, 'ਜਿੱਤ ਵੱਲ ਇਕ ਛੋਟਾ ਜਿਹਾ ਕਦਮ' 
Published : May 10, 2024, 8:07 pm IST
Updated : May 10, 2024, 8:07 pm IST
SHARE ARTICLE
Sakshi Malik
Sakshi Malik

ਸਾਨੂੰ ਗਰਮੀ ਅਤੇ ਬਰਸਾਤ ਵਿਚ ਕਈ ਰਾਤਾਂ ਸੜਕਾਂ 'ਤੇ ਸੌਣਾ ਪਿਆ, ਆਪਣੇ ਚੰਗੇ ਕੈਰੀਅਰ ਨੂੰ ਤਿਆਗਣਾ ਪਿਆ

ਨਵੀਂ ਦਿੱਲੀ - ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊ.ਐੱਫ.ਆਈ.) ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਦੋਸ਼ ਤੈਅ ਕੀਤੇ ਹਨ। ਅਦਾਲਤ ਨੇ ਕਿਹਾ ਕਿ 6 'ਚੋਂ 5 ਮਹਿਲਾ ਪਹਿਲਵਾਨਾਂ ਦੀਆਂ ਸ਼ਿਕਾਇਤਾਂ 'ਚ ਬ੍ਰਿਜ ਭੂਸ਼ਣ 'ਤੇ ਦੋਸ਼ ਤੈਅ ਕਰਨ ਲਈ ਕਾਫ਼ੀ ਸਬੂਤ ਮਿਲੇ ਹਨ। ਬ੍ਰਿਜ ਭੂਸ਼ਣ ਖਿਲਾਫ਼ ਅੰਦੋਲਨ ਦੀ ਅਗਵਾਈ ਕਰ ਰਹੇ ਹਰਿਆਣਾ ਦੇ ਪਹਿਲਵਾਨਾਂ ਨੇ ਇਸ ਫ਼ੈਸਲੇ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। 

ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ- ਬ੍ਰਿਜ ਭੂਸ਼ਣ 'ਤੇ ਦੋਸ਼ ਆਇਦ ਹੋ ਗਏ ਹਨ। ਮਾਣਯੋਗ ਅਦਾਲਤ ਦਾ ਧੰਨਵਾਦ। ਮਹਿਲਾ ਪਹਿਲਵਾਨਾਂ ਦੇ ਸੰਘਰਸ਼ ਦੀ ਇਹ ਵੱਡੀ ਜਿੱਤ ਹੈ। ਦੇਸ਼ ਦੀਆਂ ਧੀਆਂ ਨੂੰ ਅਜਿਹੇ ਔਖੇ ਦੌਰ ਵਿੱਚੋਂ ਗੁਜ਼ਰਨਾ ਪਿਆ ਹੈ ਪਰ ਇਸ ਫੈਸਲੇ ਨਾਲ ਰਾਹਤ ਮਿਲੇਗੀ। ਮਹਿਲਾ ਪਹਿਲਵਾਨਾਂ ਨੂੰ ਟ੍ਰੋਲ ਕਰਨ ਵਾਲਿਆਂ ਨੂੰ ਵੀ ਸ਼ਰਮ ਆਉਣੀ ਚਾਹੀਦੀ ਹੈ।'' 

ਪਹਿਲਵਾਨ ਸਾਕਸ਼ੀ ਮਲਿਕ ਨੇ ਲਿਖਿਆ- ਮਾਨਯੋਗ ਅਦਾਲਤ ਨੇ ਬ੍ਰਿਜ ਭੂਸ਼ਣ ਸਿੰਘ 'ਤੇ ਦੋਸ਼ ਆਇਦ ਕਰ ਦਿੱਤੇ ਹਨ। ਅਸੀਂ ਮਾਣਯੋਗ ਅਦਾਲਤ ਦਾ ਧੰਨਵਾਦ ਕਰਦੇ ਹਾਂ। ਸਾਨੂੰ ਗਰਮੀ ਅਤੇ ਬਰਸਾਤ ਵਿਚ ਕਈ ਰਾਤਾਂ ਸੜਕਾਂ 'ਤੇ ਸੌਣਾ ਪਿਆ, ਆਪਣੇ ਚੰਗੇ ਕੈਰੀਅਰ ਨੂੰ ਤਿਆਗਣਾ ਪਿਆ, ਤਾਂ ਹੀ ਅਸੀਂ ਇਨਸਾਫ਼ ਦੀ ਲੜਾਈ ਵਿਚ ਕੁਝ ਕਦਮ ਅੱਗੇ ਵਧਾਉਣ ਦੇ ਯੋਗ ਹੋਏ ਹਾਂ। ਪਿਆਰ ਅਤੇ ਆਸ਼ੀਰਵਾਦ ਦੇਣ ਵਾਲਿਆਂ ਦਾ ਤਹਿ ਦਿਲੋਂ ਧੰਨਵਾਦ ਅਤੇ ਜਿਨ੍ਹਾਂ ਨੇ ਟ੍ਰੋਲ ਕੀਤਾ ਅਤੇ ਮਾੜੀਆਂ ਗੱਲਾਂ ਕਹੀਆਂ, ਉਨ੍ਹਾਂ ਨੂੰ ਰੱਬ ਅਸੀਸ ਦੇਵੇ। ਭਾਰਤ ਮਾਤਾ ਜ਼ਿੰਦਾਬਾਦ।''

ਬ੍ਰਿਜ ਭੂਸ਼ਣ ਵਿਰੁੱਧ ਧਾਰਾ 354 (ਉਸ ਦੀ ਸ਼ਾਨ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਕਿਸੇ ਔਰਤ 'ਤੇ ਹਮਲਾ ਜਾਂ ਅਪਰਾਧਿਕ ਜ਼ਬਰਦਸਤੀ), 354-ਏ (ਜਿਨਸੀ ਪਰੇਸ਼ਾਨੀ) ਅਤੇ ਧਾਰਾ 506 (ਅਪਰਾਧਿਕ ਧਮਕੀ) ਦੇ ਤਹਿਤ ਦੋਸ਼ ਆਇਦ ਕੀਤੇ ਗਏ ਹਨ। ਬ੍ਰਿਜ ਭੂਸ਼ਣ ਨੂੰ ਹੁਣ ਅਦਾਲਤੀ ਮੁਕੱਦਮੇ ਦਾ ਸਾਹਮਣਾ ਕਰਨਾ ਪਵੇਗਾ। ਜਿਨ੍ਹਾਂ ਧਾਰਾਵਾਂ ਤਹਿਤ ਉਸ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ।

ਇਨ੍ਹਾਂ ਵਿਚ ਧਾਰਾ 354 ਵਿੱਚ ਵੱਧ ਤੋਂ ਵੱਧ 5 ਸਾਲ, 354-ਏ ਵਿੱਚ ਵੱਧ ਤੋਂ ਵੱਧ 3 ਸਾਲ ਅਤੇ ਧਾਰਾ 506 ਵਿੱਚ ਵੱਧ ਤੋਂ ਵੱਧ 2 ਸਾਲ ਦੀ ਸਜ਼ਾ ਹੋ ਸਕਦੀ ਹੈ। ਸੀਨੀਅਰ ਐਡਵੋਕੇਟ ਰਿਤੇਸ਼ ਯਾਦਵ ਦੇ ਅਨੁਸਾਰ, ਉਨ੍ਹਾਂ ਕੋਲ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਦੁਆਰਾ ਬ੍ਰਿਜ ਭੂਸ਼ਣ ਵਿਰੁੱਧ ਲਗਾਏ ਗਏ ਦੋਸ਼ਾਂ ਵਿਰੁੱਧ ਉੱਚ ਅਦਾਲਤ ਵਿੱਚ ਜਾਣ ਦਾ ਵਿਕਲਪ ਹੈ। 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement