
ਪੁਲਿਸ ਨੇ ਇਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ
ਮੋਗਾ : ਮੋਗਾ ਦੇ ਨੇੜਲੇ ਪਿੰਡ ਖਾਖਰਾਨਾ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਬੀਤੀ ਰਾਤ ਮੌਤ ਹੋ ਜਾਣ ਦਾ ਪਤਾ ਲਗਿਆ ਹੈ। ਮ੍ਰਿਤਕ ਦੇ ਮੂੰਹ 'ਚੋਂ ਝੱਗ ਨਿਕਲ ਰਹੀ ਸੀ। ਮ੍ਰਿਤਕ ਦੇ ਪਰਵਾਰਕ ਮੈਂਬਰਾਂ ਅਨੁਸਾਰ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।
Drugs
ਬਰਹਾਲ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਰਖਵਾ ਕੇ ਪਰਵਾਰ ਵਾਲਿਆਂ ਦੇ ਬਿਆਨ ਦਰਜ ਕਰਨ ਉਪਰੰਤ ਮਾਮਲਾ ਦਰਜ ਕਰ ਕੇ ਉਸ ਯੁਵਕ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਮੌਤ ਦੇ ਕਾਰਨਾਂ ਦਾ ਡਾਕਟਰ ਦੀ ਰਿਪੋਰਟ ਆਉਣ ਤੋਂ ਬਾਅਦ ਦੱਸਣ ਦੀ ਗੱਲ ਆਖੀ ਹੈ।
Death
ਇਸ ਸਬੰਧੀ ਜਾਂਚ ਅਧਿਕਾਰੀ ਪਰਮਜੀਤ ਸਿੰਘ ਨੇ ਦਸਿਆ ਕਿ ਪਰਵਾਰ ਵਾਲਿਆਂ ਦੇ ਬਿਆਨ ਦਰਜ ਕਰਨ ਮਗਰੋਂ ਧਾਰਾ 304 ਦੇ ਤਹਿਤ ਮਾਮਲਾ ਦਰਜ ਕਰ ਕੇ ਇਕ ਨੌਜਵਾਨ ਨੂੰ ਹਿਰਾਸਤ ਵਿਚ ਲਿਆ ਹੈ ਅਤੇ ਡਾਕਟਰ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਗੱਲ ਦਾ ਖ਼ੁਲਾਸਾ ਹੋ ਸਕੇਗਾ।