
ਐਨ.ਆਈ.ਏ. (NIA) ਦੇ ਨਵ ਨਿਯੁਕਤ ਡਾਇਰੈਕਟਰ ਦਿਨਕਰ ਗੁਪਤਾ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।
ਅੰਮ੍ਰਿਤਸਰ : ਐਨ.ਆਈ.ਏ. (NIA) ਦੇ ਨਵ ਨਿਯੁਕਤ ਡਾਇਰੈਕਟਰ ਦਿਨਕਰ ਗੁਪਤਾ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਗੱਲਬਾਤ ਕਰਦਿਆਂ ਦਿਨਕਰ ਗੁਪਤਾ ਨੇ ਕਿਹਾ ਕਿ ਉਨ੍ਹਾਂ ਨੂੰ ਇਕ ਅਹਿਮ ਅਤੇ ਨਵੀਂ ਜ਼ਿੰਮੇਵਾਰੀ ਮਿਲੀ ਹੈ ਅਤੇ ਉਹ ਇਸ ਸਬੰਧ ਵਿਚ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਘਰ ਤੋਂ ਆਸ਼ੀਰਵਾਦ ਲੈਣ ਆਏ ਹਨ। ਇਸ ਮੌਕੇ 'ਤੇ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਦਿਨਕਰ ਗੁਪਤਾ ਨੂੰ ਸਨਮਾਨਿਤ ਵੀ ਕੀਤਾ ਗਿਆ।