CM ਭਗਵੰਤ ਮਾਨ ਦੀ ਗੈਂਗਸਟਰ ਵਿਰੋਧੀ ਮੁਹਿੰਮ ਨੇ ਫੜੀ ਤੇਜ਼ੀ, ਬੰਬੀਹਾ ਗੈਂਗ ਦਾ ਖ਼ਤਰਨਾਕ ਗੈਂਗਸਟਰ ਦੋ ਸਾਥੀਆਂ ਸਮੇਤ ਕਾਬੂ 
Published : Aug 10, 2022, 7:05 pm IST
Updated : Aug 10, 2022, 7:05 pm IST
SHARE ARTICLE
Gangster Harpreet Singh alias Happy Bhullar belonging to Bambiha gang arrested along with two accomplices
Gangster Harpreet Singh alias Happy Bhullar belonging to Bambiha gang arrested along with two accomplices

ਪੁਲਿਸ ਨੇ 1 ਕਿਲੋ ਹੈਰੋਇਨ, 78.27 ਲੱਖ ਰੁਪਏ ਦੀ ਡਰੱਗ ਮਨੀ, ਜ਼ਿੰਦਾ ਕਾਰਤੂਸਾਂ ਸਮੇਤ ਚਾਰ ਪਿਸਤੌਲ, ਭਾਰੀ ਮਾਤਰਾ ਵਿੱਚ ਸੋਨਾ ਅਤੇ ਛੇ ਵਾਹਨ ਵੀ ਕੀਤੇ ਬਰਾਮਦ 

ਦੋ ਕਤਲ ਕੇਸਾਂ ਵਿੱਚ ਲੋੜੀਂਦਾ ਗੈਂਗਸਟਰ ਹੈਪੀ ਭੁੱਲਰ ਅਤੇ ਉਸਦੇ ਸਾਥੀ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸਨ: ਡੀਜੀਪੀ ਪੰਜਾਬ 

ਪੰਜਾਬ 'ਚੋਂ ਗੈਂਗਸਟਰਾਂ ਦਾ ਖਾਤਮਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਗਠਿਤ ਏਜੀਟੀਐਫ ਦੀ ਇਹ ਇੱਕ ਹੋਰ ਕਾਮਯਾਬੀ 

ਚੰਡੀਗੜ੍ਹ : ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਬੰਬੀਹਾ ਗੈਂਗ ਨਾਲ ਸਬੰਧਤ ਖ਼ਤਰਨਾਕ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਭੁੱਲਰ ਨੂੰ ਉਸਦੇ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਹ ਹਥਿਆਰਾਂ ਅਤੇ ਨਸ਼ਿਆਂ ਦੀ ਸਰਹੱਦ ਪਾਰ ਤੋਂ ਤਸਕਰੀ ਵਿੱਚ ਸ਼ਾਮਲ ਸਨ। ਗ੍ਰਿਫਤਾਰ ਕੀਤੇ ਗਏ ਬਾਕੀ ਦੋ ਵਿਅਕਤੀਆਂ ਦੀ ਪਛਾਣ ਰਾਜਵਿੰਦਰ ਸਿੰਘ ਅਤੇ ਪਰਮਬੀਰ ਸਿੰਘ ਉਰਫ ਬੌਬੀ ਵਜੋਂ ਹੋਈ ਹੈ।

Gangster Harpreet Singh alias Happy Bhullar belonging to Bambiha gang arrested along with two accomplicesGangster Harpreet Singh alias Happy Bhullar belonging to Bambiha gang arrested along with two accomplices

ਪੁਲਿਸ ਨੇ ਇਨ੍ਹਾਂ ਕੋਲੋਂ ਚਾਰ ਪਿਸਤੌਲਾਂ ਜਿਹਨਾਂ ਵਿੱਚ ਇੱਕ .30 ਬੋਰ ਅਤੇ ਤਿੰਨ .32 ਬੋਰ ਸ਼ਾਮਲ ਹਨ, ਸਮੇਤ ਛੇ ਮੈਗਜ਼ੀਨਾਂ ਅਤੇ 125 ਜਿੰਦਾ ਕਾਰਤੂਸ, 1.05 ਕਿਲੋਗ੍ਰਾਮ ਹੈਰੋਇਨ, 78.27 ਲੱਖ ਰੁਪਏ ਦੀ ਡਰੱਗ ਮਨੀ, ਸੱਤ ਸੋਨੇ ਦੀਆਂ ਚੂੜੀਆਂ, 25 ਸੋਨੇ ਦੇ ਸਿੱਕੇ, ਚਾਰ ਸੋਨੇ ਦੀਆਂ ਚੇਨਾਂ, ਸੱਤ ਸੋਨੇ ਦੀਆਂ ਮੁੰਦਰੀਆਂ, ਇਕ ਚਾਂਦੀ ਦੀ ਚੇਨ, ਸਕੌਡਾ, ਹੌਂਡਾ ਸਿਟੀ ਅਤੇ ਬ੍ਰੇਜ਼ਾ ਸਮੇਤ ਤਿੰਨ ਕਾਰਾਂ, ਯਾਮਾਹਾ, ਹੀਰੋ ਡੀਲਕਸ ਅਤੇ ਸਪਲੈਂਡਰ ਸਮੇਤ ਤਿੰਨ ਮੋਟਰਸਾਈਕਲ ਅਤੇ 15 ਸਮਾਰਟਫ਼ੋਨ ਵੀ ਬਰਾਮਦ ਕੀਤੇ ਹਨ।

ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਰਹੱਦ ਪਾਰ ਤੋਂ ਤਸਕਰੀ ਕਰਨ ਵਾਲਾ ਇਹ ਦੂਜਾ ਵੱਡਾ ਮਾਡਿਊਲ ਹੈ, ਜਿਸ ਦਾ ਪਿਛਲੇ ਦੋ ਦਿਨਾਂ ਵਿੱਚ ਪੰਜਾਬ ਪੁਲਿਸ ਵੱਲੋਂ ਪਰਦਾਫਾਸ਼ ਕੀਤਾ ਗਿਆ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਖ਼ਤਰਨਾਕ ਗੈਂਗਸਟਰ ਹੈਪੀ ਭੁੱਲਰ ਜੋ ਦਵਿੰਦਰ ਬੰਬੀਹਾ ਗੈਂਗ ਦੇ ਨਾਮੀ ਸ਼ੂਟਰ ਹੈ ਅਤੇ ਦੋ ਕਤਲ ਕੇਸਾਂ ਵਿੱਚ ਲੋੜੀਂਦਾ ਹੈ, ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹੈਪੀ ਭੁੱਲਰ 2017 ਤੋਂ ਫਰਾਰ ਸੀ। 

Gangster Harpreet Singh alias Happy Bhullar belonging to Bambiha gang arrested along with two accomplicesGangster Harpreet Singh alias Happy Bhullar belonging to Bambiha gang arrested along with two accomplices

ਜਾਣਕਾਰੀ ਅਨੁਸਾਰ ਹੈਪੀ ਭੁੱਲਰ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਜਲੰਧਰ ਦੇ ਫਾਈਨਾਂਸਰ ਗੁਰਮੀਤ ਸਿੰਘ ਉਰਫ ਟਿੰਕੂ ਅਤੇ ਜੈਪਾਲ ਗਰੁੱਪ ਦੇ ਵਿਰੋਧੀ ਗੈਂਗ ਦੇ ਮੈਂਬਰ ਇੰਦਰਜੀਤ ਸਿੰਘ ਉਰਫ ਟਿੰਡਾ ਸਮੇਤ ਦੋ ਕਤਲ ਕੇਸਾਂ ਵਿੱਚ ਸ਼ਾਮਲ ਹੋਣ ਲਈ ਅਤੇ ਫਿਰੋਜ਼ਪੁਰ ਅਤੇ ਯੂਟੀ ਚੰਡੀਗੜ੍ਹ ਵਿੱਚ ਦਰਜ ਦੋ ਹੋਰ ਕੇਸਾਂ ਵਿੱਚ ਲੋੜੀਂਦਾ ਹੈ। ਰਾਜਵਿੰਦਰ ਹੈਪੀ ਵੀ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਲੋੜੀਂਦਾ ਹੈ ਜਦਕਿ ਪਰਮਬੀਰ ਬੌਬੀ ਅਸਲਾ ਐਕਟ ਦੇ ਕੇਸ ਵਿੱਚ ਲੋੜੀਂਦਾ ਹੈ।

ਮੁੱਢਲੀ ਜਾਂਚ ਬਾਰੇ ਹੋਰ ਵੇਰਵੇ ਦਿੰਦਿਆਂ ਏਡੀਜੀਪੀ ਪ੍ਰਮੋਦ ਬਾਨ ਨੇ ਦੱਸਿਆ ਕਿ ਦੋਸ਼ੀ ਵੱਡੇ ਪੱਧਰ 'ਤੇ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਸਨ ਅਤੇ ਜੰਮੂ ਤੇ ਕਸ਼ਮੀਰ ਵਿੱਚ ਵੀ ਉਨ੍ਹਾਂ ਦੇ ਸਬੰਧ ਹਨ। ਉਹਨਾਂ ਅੱਗੇ ਦੱਸਿਆ ਕਿ ਇਹਨਾਂ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਹੋਣ ਵਾਲੀ ਕਮਾਈ ਦੀ ਵਰਤੋਂ ਉਹ ਹਥਿਆਰ ਅਤੇ ਵਾਹਨ ਖਰੀਦਣ ਲਈ ਕਰਦੇ ਸਨ ਜਿਹਨਾਂ ਨੂੰ ਅੱਗੇ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਵਿੱਚ ਵਰਤਿਆ ਜਾਂਦਾ ਸੀ।  ਜ਼ਿਕਰਯੋਗ ਹੈ ਕਿ ਐਫਆਈਆਰ ਨੰਬਰ 77 ਮਿਤੀ 08/08/2022 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 473 ਅਤੇ 120-ਬੀ, ਐਨਡੀਪੀਐਸ ਐਕਟ ਦੀ ਧਾਰਾ 21, 22, ਅਤੇ 29, ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਸ.ਏ.ਐਸ.ਨਗਰ ਦੇ ਥਾਣਾ ਢਕੋਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement