
ਇਸ ਨੌਜਵਾਨ ਦਾ ਜੱਦੀ ਪਿੰਡ ਖੁਰਦਾ (ਦਸੂਹਾ) ਜ਼ਿਲ੍ਹਾ ਹੁਸ਼ਿਆਰਪੁਰ ਹੈ ਅਤੇ ਇਹ 2011 ਵਿਚ ਨਿਊਜ਼ੀਲੈਂਡ ਪੜ੍ਹਨ ਗਿਆ ਸੀ
ਚੰਡੀਗੜ੍ਹ : ਖੇਡ ਜਗਤ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਦਰਅਸਲ ਹੁਣ 28 ਸਾਲਾ ਕਬੱਡੀ ਖਿਡਾਰੀ ਗਗਨਦੀਪ ਸਿੰਘ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਿਆ ਹੈ। ਦੱਸ ਦਈਏ ਕਿ ਗਗਨਦੀਪ ਸਿੰਘ ਇਸ ਸਮੇਂ ਨਿਊਜ਼ੀਲੈਂਡ ਵਿਚ ਸੀ ਅਤੇ ਉਸ ਦੀ ਅਚਾਨਕ ਹੋਈ ਮੌਤ ਨਾਲ ਪਰਿਵਾਰ ਅਤੇ ਖੇਡ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ। ਗਗਨਦੀਪ ਦੀ ਮੌਤ ਦੇ ਕਾਰਨਾਂ ਦਾ ਅਜੇ ਕੁੱਝ ਪਤਾ ਨਹੀਂ ਚੱਲ ਸਕਿਆ।ਇਸ ਸਬੰਧੀ ਪੁਲਿਸ ਕਾਰਵਾਈ ਕਰ ਰਹੀ ਹੈ।
ਗਗਨਦੀਪ ਇਕ ਵਧੀਆ ਕਬੱਡੀ ਖਿਡਾਰੀ ਹੋਣ ਦੇ ਨਾਲ-ਨਾਲ ਰੈਸਲਿੰਗ ਵਿਚ ਗੋਲਡ ਮੈਡਲਿਸਟ ਵੀ ਰਿਹਾ ਹੈ। ਇਸ ਨੌਜਵਾਨ ਦਾ ਜੱਦੀ ਪਿੰਡ ਖੁਰਦਾ (ਦਸੂਹਾ) ਜ਼ਿਲ੍ਹਾ ਹੁਸ਼ਿਆਰਪੁਰ ਹੈ ਅਤੇ ਇਹ 2011 ਵਿਚ ਨਿਊਜ਼ੀਲੈਂਡ ਪੜ੍ਹਨ ਗਿਆ ਸੀ ਅਤੇ ਉਸ ਦੇਸ਼ ਦਾ ਨਾਗਰਿਕ ਵੀ ਬਣ ਚੁੱਕਾ ਸੀ। ਗਗਨਦੀਪ ਅਜੇ ਕੁਆਰਾ ਹੀ ਸੀ। ਇਸ ਸਮੇਂ ਸਾਰਾ ਪਰਿਵਾਰ ਡੂੰਘੇ ਸਦਮੇ ਵਿਚ ਹੈ।