ਅੰਮ੍ਰਿਤਸਰ ਵਿਚ ਕਾਰਗੋ ਉਡਾਣਾਂ ਸ਼ੁਰੂ ਹੋਣ ਨਾਲ ਮਜ਼ਬੂਤ ਹੋਵੇਗੀ ਐਗਰੋ ਇੰਡਸਟਰੀ: MP ਵਿਕਰਮਜੀਤ ਸਾਹਨੀ
Published : Dec 10, 2022, 6:55 pm IST
Updated : Dec 10, 2022, 7:17 pm IST
SHARE ARTICLE
Agro industry will be strengthened with the start of cargo flights in Amritsar: MP Vikramjeet Sahney
Agro industry will be strengthened with the start of cargo flights in Amritsar: MP Vikramjeet Sahney

ਰਾਜ ਸਭਾ ਮੈਂਬਰ ਨੇ ਕੀਤਾ ਪਾਈਟੈਕਟ ਮੇਲੇ ਦਾ ਦੌਰਾ

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ)- ਅੰਮ੍ਰਿਤਸਰ ਹਵਾਈ ਅੱਡੇ ਤੋਂ ਕਾਰਗੋ ਉਡਾਣਾਂ ਸ਼ੁਰੂ ਕਰਨ ਦੀ ਮੰਗ ਕਰਦਿਆਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਹੈ ਕਿ ਕਾਰਗੋ ਉਡਾਣਾਂ ਸ਼ੁਰੂ ਹੋਣ ਨਾਲ ਐਗਰੋ ਇੰਡਸਟਰੀ ਮਜ਼ਬੂਤ ਹੋਵੇਗੀ ਅਤੇ ਕਿਸਾਨਾਂ ਨੂੰ ਫ਼ਸਲੀ ਚੱਕਰ ’ਚੋਂ ਬਾਹਰ ਕੱਢਿਆ ਜਾ ਸਕੇਗਾ।

ਸਾਹਨੀ ਅੱਜ ਇਥੇ ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਵਲੋਂ ਆਯੋਜਿਤ ਕੀਤੇ ਜਾ ਰਹੇ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ ਪਾਈਟੈਕਸ ਦਾ ਦੌਰਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੋਂ ਕਾਰਗੋ ਉਡਾਣਾਂ ਸ਼ੁਰੂ ਕਰਨਾ ਸਮੇਂ ਦੀ ਮੰਗ ਹੈ। ਉਹ ਇਸ ਮੁੱਦੇ ਨੂੰ ਕੇਂਦਰ ਸਰਕਾਰ ਦੇ ਸਾਹਮਣੇ ਚੁੱਕਣਗੇ।

ਸਾਹਨੀ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਮਜਬੂਦ ਕਰਨ ਲਈ ਉਦਯੋਗਾਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਜਰੂਰੀ ਹੈ। ਇਸਦੇ ਲਈ ਪੰਜਾਬ ਸਰਕਾਰ ਵਲੋਂ ਉਦਯੋਗਿਕ ਨੀਤੀ ਲਿਆਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਚ ਸਾਢੇ ਅੱਠ ਏਕੜ ਵਿਚ ਕਨਵੈਸ਼ਨ ਸੈਂਟਰ ਬਣਾਉਣ ਦੀ ਜ਼ਰੂਰਤ ਹੈ ਤਾਂ ਕਿ ਉਦਮੀ ਇਕ ਛੱਤ ਹੇਠਾਂ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਲਗਾ ਸਕਣ।

ਰਾਜ ਸਭਾ ਮੈਂਬਰ ਨੇ ਕਿਹਾ ਕਿ ਪੰਜਾਬ ਵਿਚ ਉਦਯੋਗਾਂ ਲਈ ਕੱਚੇ ਮਾਲ ਦੀ ਕੋਈ ਕਮੀ ਨਹੀਂ ਹੈ। ਲੁਧਿਆਣਾ ਵਿਚ ਸਾਈਕਲ, ਹੌਜ਼ਰੀ, ਜਲੰਧਰ ਵਿਚ ਸਪੋਰਟਸ ਦੇ ਉਦਯੋਗ ਪ੍ਰਫੁੱਲਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਮੰਡੀ ਗੋਬਿੰਦਗੜ੍ਹ ਵਿਚ ਟਾਟਾ ਸਟੀਲ ਤਿੰਨ ਹਜ਼ਾਰ ਕਰੋੜ ਰੁਪਏ ਦਾ ਪੂੰਜੀ ਨਿਵੇਸ਼ ਕਰਨ ਜਾ ਰਿਹਾ ਹੈ। ਪੰਜਾਬ ਸਰਕਾਰ ਵਲੋਂ ਉਦਮੀਆਂ ਨੂੰ ਸੂਬੇ ਵਿਚ ਨਿਵੇਸ਼ ਕਰਨ ਲਈ 23 ਅਤੇ 24 ਫਰਵਰੀ ਨੂੰ ਮੁਹਾਲੀ ਵਿਚ ਇਨਵੈਸਟਰ ਮੀਟ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿਚ ਦੇਸ਼ ਭਰ ਤੋਂ ਉਦਮੀ ਭਾਗ ਲੈਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement