ICC ਨੇ ਸੰਨੀ ਢਿੱਲੋਂ ’ਤੇ 6 ਸਾਲ ਦੀ ਪਾਬੰਦੀ ਲਗਾਈ
Published : Dec 10, 2024, 10:22 pm IST
Updated : Dec 10, 2024, 10:22 pm IST
SHARE ARTICLE
Sunny Dhillon
Sunny Dhillon

ਉਸ ਦੀ ਪਾਬੰਦੀ 13 ਸਤੰਬਰ 2023 ਤੋਂ ਪ੍ਰਭਾਵੀ ਮੰਨੀ ਜਾਵੇਗੀ ਜਦੋਂ ਉਸ ਨੂੰ ਅਸਥਾਈ ਤੌਰ ’ਤੇ ਮੁਅੱਤਲ ਕਰ ਦਿਤਾ ਗਿਆ ਸੀ। 

ਦੁਬਈ : ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ਆਈ.ਸੀ.ਸੀ.) ਨੇ ਮੰਗਲਵਾਰ ਨੂੰ ਅਬੂ ਧਾਬੀ ਟੀ 10 ਲੀਗ ਵਿਚ ਇਕ ਫ਼ਰੈਂਚਾਇਜ਼ੀ ਦੇ ਸਾਬਕਾ ਸਹਾਇਕ ਕੋਚ ਸੰਨੀ ਢਿੱਲੋਂ ’ਤੇ ਫ਼ਿਕਸਿੰਗ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿਚ ਕ੍ਰਿਕਟ ਦੇ ਸਾਰੇ ਫ਼ਾਰਮੈਟਾਂ ਵਿਚ ਛੇ ਸਾਲ ਲਈ ਪਾਬੰਦੀ ਲਗਾ ਦਿਤੀ ਹੈ। ਢਿੱਲੋਂ ’ਤੇ ਪਿਛਲੇ ਸਾਲ ਦੋਸ਼ ਲਗਾਇਆ ਗਿਆ ਸੀ। ਉਸ ਦੀ ਪਾਬੰਦੀ 13 ਸਤੰਬਰ 2023 ਤੋਂ ਪ੍ਰਭਾਵੀ ਮੰਨੀ ਜਾਵੇਗੀ ਜਦੋਂ ਉਸ ਨੂੰ ਅਸਥਾਈ ਤੌਰ ’ਤੇ ਮੁਅੱਤਲ ਕਰ ਦਿਤਾ ਗਿਆ ਸੀ। 

ਆਈਸੀਸੀ ਨੇ ਇਕ ਬਿਆਨ ਵਿਚ ਕਿਹਾ,‘‘ਸੰਨੀ ਢਿੱਲੋਂ ਨੂੰ ਅਮੀਰਾਤ ਕ੍ਰਿਕਟ ਬੋਰਡ (ਈਸੀਬੀ) ਦੇ ਭ੍ਰਿਸ਼ਟਾਚਾਰ ਵਿਰੋਧੀ ਕੋਡ ਦੀ ਉਲੰਘਣਾ ਕਰਨ ਦਾ ਦੋਸ਼ੀ ਪਾਇਆ ਗਿਆ ਹੈ ਅਤੇ ਉਸ ’ਤੇ ਛੇ ਸਾਲ ਲਈ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਪਾਬੰਦੀ ਲਗਾਈ ਗਈ ਹੈ।’’ ਪਿਛਲੇ ਸਾਲ ਭ੍ਰਿਸ਼ਟਾਚਾਰ ਰੋਕੂ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਅੱਠ ਵਿਅਕਤੀਆਂ ਵਿਚੋਂ ਇਹ ਦੋਸ਼ 2021 ਅਬੂ ਧਾਬੀ ਟੀ-10 ਕ੍ਰਿਕਟ ਲੀਗ ਅਤੇ ਟੂਰਨਾਮੈਂਟ ਦੌਰਾਨ ਮੈਚਾਂ ਦੇ ਨਤੀਜਿਆਂ ਨੂੰ ਪ੍ਰਭਾਵਤ ਕਰਨ ਦੀਆਂ ਕਥਿਤ ਕੋਸ਼ਿਸ਼ਾਂ ਨਾਲ ਸਬੰਧਤ ਹਨ। 

Tags: cricket

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement