ਪਾਕਿਸਤਾਨ ਖ਼ਿਲਾਫ਼ ਟੀ-20 ਮੈਚ ਤੋਂ ਪਹਿਲਾਂ ਭਾਰਤੀ ਟੀਮ ਦੀਆਂ ਮੁਸ਼ਕਿਲਾਂ ਵਧੀਆਂ

By : JAGDISH

Published : Feb 11, 2026, 10:16 am IST
Updated : Feb 11, 2026, 10:16 am IST
SHARE ARTICLE
Indian team's problems increase ahead of T20 match against Pakistan
Indian team's problems increase ahead of T20 match against Pakistan

ਭਾਰਤ ਦੇ ਓਪਨਰ ਬੱਲੇਬਾਜ਼ ਦੀ ਸਿਹਤ ਹੋਈ ਖ਼ਰਾਬ, ਹਸਪਤਾਲ 'ਚ ਕਰਵਾਇਆ ਗਿਆ ਭਰਤੀ

ਨਵੀਂ ਦਿੱਲੀ : ਟੀ-20 ਵਿਸ਼ਵ ਕੱਪ ਦਰਮਿਆਨ ਪਾਕਿਸਤਾਨ ਖ਼ਿਲਾਫ਼ ਖੇਡੇ ਜਾਣ ਤੋਂ ਪਹਿਲਾਂ ਭਾਰਤੀ ਟੀਮ ਦੀਆਂ ਮੁਸ਼ਕਿਲਾਂ ਵਧ ਗਈਆਂ ਕਿਉਂਕਿ ਭਾਰਤੀ ਟੀਮ ਦੇ ਓਪਨਰ ਬੱਲੇਬਾਜ਼ ਅਭਿਸ਼ੇਕ ਸ਼ਰਮਾ ਬੀਮਾਰ ਹਨ। ਟੀਮ ਮੈਨੇਜਮੈਂਟ ਨੇ ਇਸ ਬਾਰੇ ਜਾਣਕਾਰੀ ਦੇ ਦਿੱਤੀ ਹੈ। ਸ਼ਰਮਾ ਭਾਰਤੀ ਟੀਮ ਦੇ ਮੁੱਖ ਸਲਾਮੀ ਬੱਲੇਬਾਜ਼ ਹਨ ਅਤੇ ਪਿਛਲੇ ਇੱਕ ਸਾਲ ਵਿੱਚ ਟੀਮ ਇੰਡੀਆ ਲਈ ਟੀ-20 ਵਿੱਚ ਸਭ ਤੋਂ ਵੱਡੇ ਮੈਚ ਵਿਨਰ ਸਾਬਤ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਹਸਪਤਾਲ ਵਿੱਚ ਭਰਤੀ ਹਨ। ਪਾਕਿਸਤਾਨ ਵਿਰੁੱਧ 15 ਫਰਵਰੀ ਨੂੰ ਭਾਰਤ ਦਾ ਮਹਾਂਮੁਕਾਬਲਾ ਹੈ। ਇਸ ਤੋਂ ਪਹਿਲਾਂ ਅਭਿਸ਼ੇਕ ਦੀ ਤਬੀਅਤ ਖਰਾਬ ਹੋਣ ਨਾਲ ਟੀਮ ਇੰਡੀਆ ਦੀ ਟੈਂਸ਼ਨ ਵਧ ਰਹੀ ਹੋਵੇਗੀ।

ਨਾਮੀਬੀਆ ਵਿਰੁੱਧ ਮੈਚ ਤੋਂ ਪਹਿਲਾਂ ਟੀਮ ਇੰਡੀਆ ਦੇ ਸਹਾਇਕ ਕੋਚ ਰਾਇਨ ਟੈਨ ਡੋਸ਼ੇਟ ਨੇ ਦੱਸਿਆ ਸੀ ਕਿ ਅਭਿਸ਼ੇਕ ਦੀ ਤਬੀਅਤ ਅਜੇ ਖਰਾਬ ਹੈ ਅਤੇ ਉਨ੍ਹਾਂ ਨੂੰ ਪੇਟ ਵਿੱਚ ਕੁਝ ਦਿੱਕਤ ਹੈ। ਹੁਣ ਟੀ.ਓ.ਆਈ. ਨੇ ਆਪਣੀ ਰਿਪੋਰਟ ਵਿੱਚ ਦੱਸਿਆ ਕਿ ਅਭਿਸ਼ੇਕ ਸ਼ਰਮਾ ਨੇ ਟੀਮ ਇੰਡੀਆ ਦਾ ਪਹਿਲਾ ਟ੍ਰੇਨਿੰਗ ਸੈਸ਼ਨ ਮਿਸ ਕੀਤਾ ਅਤੇ ਅਜੇ ਉਹ ਪੇਟ ਵਿੱਚ ਇਨਫੈਕਸ਼ਨ ਕਾਰਨ ਹਸਪਤਾਲ ਵਿੱਚ ਭਰਤੀ ਕੀਤੇ ਗਏ ਹਨ। ਅਭਿਸ਼ੇਕ ਦੀ ਤਬੀਅਤ ਅਮਰੀਕਾ ਖ਼ਿਲਾਫ਼ ਖੇਡੇ ਗਏ ਮੈਚ ਵਿੱਚ ਵੀ ਖਰਾਬ ਸੀ ਅਤੇ ਬਾਅਦ ਵਿੱਚ ਉਹ ਮੈਦਾਨ ਤੋਂ ਬਾਹਰ ਚਲੇ ਗਏ ਸਨ। ਅਜੇ ਵੀ ਉਨ੍ਹਾਂ ਦੀ ਹਾਲਤ ਠੀਕ ਨਹੀਂ ਹੈ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement