ਕਰ ਰਹੇ ਇਨਸਾਫ਼ ਦੀ ਮੰਗ
ਨਵੀਂ ਦਿੱਲੀ : ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂ.ਐੱਫ.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ 'ਤੇ ਪਹਿਲਵਾਨਾਂ ਦੇ ਧਰਨੇ ਦਾ ਅੱਜ 19ਵਾਂ ਦਿਨ ਹੈ। ਅੱਜ ਪਹਿਲਵਾਨ ਕਾਲਾ ਦਿਵਸ ਮਨਾ ਰਹੇ ਹਨ। ਸਾਰੇ ਪਹਿਲਵਾਨਾਂ ਨੇ ਬਾਂਹ ਤੇ ਮੱਥੇ 'ਤੇ ਕਾਲੀਆਂ ਪੱਟੀਆਂ ਬੰਨ੍ਹੀਆਂ ਹੋਈਆਂ ਹਨ। ਦੁਪਹਿਰ 2 ਵਜੇ ਤੱਕ ਪਹਿਲਵਾਨ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਦਰਸ਼ਨ ਕਰਨਗੇ।
ਇਹ ਵੀ ਪੜ੍ਹੋ: ਮਾਂ- ਪਿਓ ਦੀ ਮੌਤ ਤੋਂ ਬਾਅਦ ਦੋ ਭੈਣਾਂ ਨੇ 1 ਸਾਲ ਤੋਂ ਆਪਣੇ-ਆਪ ਨੂੰ ਘਰ 'ਚ ਕੀਤਾ ਬੰਦ
ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ਕਿਹਾ ਕਿ ਬ੍ਰਿਜ ਭੂਸ਼ਣ ਸਿੰਘ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀ ਨਾਬਾਲਗ ਮਹਿਲਾ ਪਹਿਲਵਾਨ ਨੇ ਮੈਜਿਸਟ੍ਰੇਟ ਦੇ ਸਾਹਮਣੇ ਸੀਆਰਪੀਸੀ 164 ਦੇ ਤਹਿਤ ਬਿਆਨ ਦਰਜ ਕਰਵਾਇਆ ਹੈ।
ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ 'ਚ ਜਗਾੜੂ ਰੇਹੜੀ ਨਾਲ ਟਕਰਾਈ ਪਿਕਅੱਪ ਗੱਡੀ, 1 ਦੀ ਮੌਤ
ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਿਊ.ਐੱਫ.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ਼ 23 ਅਪ੍ਰੈਲ ਤੋਂ ਪਹਿਲਵਾਨ ਹੜਤਾਲ 'ਤੇ ਹਨ। ਪਹਿਲਵਾਨਾਂ ਨੇ ਬ੍ਰਿਜ ਭੂਸ਼ਣ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ। ਪਹਿਲਵਾਨਾਂ ਦੀ ਸ਼ਿਕਾਇਤ 'ਤੇ ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਖਿਲਾਫ਼ ਦੋ ਐੱਫ.ਆਈ.ਆਰ. ਦਰਜ ਕਰ ਲਈਆਂ ਹਨ।