ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਜੂਨੀਅਰ ਹਾਕੀ ਟੀਮ ਨੂੰ ਮੁੱਖ ਮੰਤਰੀ ਨੇ ਦਿਤੀ ਵਧਾਈ

By : KOMALJEET

Published : Jun 11, 2023, 9:10 pm IST
Updated : Jun 11, 2023, 9:10 pm IST
SHARE ARTICLE
CM Bhagwant Mann
CM Bhagwant Mann

ਕਿਹਾ, ਦੇਸ਼ ਲਈ ਮਾਣ ਅਤੇ ਇਤਿਹਾਸਕ ਪਲ ਹੈ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਕੋਰੀਆ ਨੂੰ 2-1 ਨਾਲ ਹਰਾ ਕੇ ਏਸ਼ੀਆ ਕੱਪ ਹਾਕੀ ਜਿੱਤਣ ਵਾਲੀ ਭਾਰਤੀ ਮਹਿਲਾ ਜੂਨੀਅਰ ਹਾਕੀ ਟੀਮ ਨੂੰ ਵਧਾਈ ਦਿਤੀ।

ਇਸ ਜਿੱਤ ਲਈ ਟੀਮ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਲਈ ਮਾਣ ਅਤੇ ਇਤਿਹਾਸਕ ਪਲ ਹੈ ਕਿਉਂਕਿ ਮਹਿਲਾ ਜੂਨੀਅਰ ਹਾਕੀ ਟੀਮ ਨੇ ਰੋਮਾਂਚਕ ਮੈਚ ਵਿਚ ਕੋਰੀਆ ਨੂੰ ਹਰਾ ਕੇ ਏਸ਼ੀਆ ਕੱਪ ਦਾ ਖ਼ਿਤਾਬ ਜਿੱਤਿਆ ਹੈ।

ਇਸ ਖ਼ੁਸ਼ੀ ਦੇ ਮੌਕੇ ਉਤੇ ਭਗਵੰਤ ਮਾਨ ਨੇ ਕਿਹਾ ਕਿ ਸਮੁੱਚੀ ਟੀਮ ਦੇ ਇਸ ਮਾਣਮੱਤੇ ਸਨਮਾਨ ਨਾਲ ਹਰ ਦੇਸ਼ ਵਾਸੀ ਦਾ ਸਿਰ ਉੱਚਾ ਹੋਇਆ ਹੈ। ਹਾਕੀ ਦੇ ਸੁਨਹਿਰੇ ਭਵਿੱਖ ਦੀ ਆਸ ਪ੍ਰਗਟਾਉਂਦਿਆਂ ਉਨ੍ਹਾਂ ਉਮੀਦ ਜਤਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਸਾਡੀ ਕੌਮੀ ਖੇਡ ਹਾਕੀ ਛੇਤੀ ਹੀ ਗੁਆਚੀ ਹੋਈ ਸ਼ਾਨ ਨੂੰ ਮੁੜ ਹਾਸਲ ਕਰੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement