
29 ਅਗਸਤ ਨੂੰ ਸ਼ੁਰੂ ਹੋਣ ਵਾਲੇ ਦੋ ਮਹੀਨੇ ਦੇ ਖੇਡ ਮੇਲੇ ਵਿੱਚ 5 ਲੱਖ ਦੇ ਕਰੀਬ ਖਿਡਾਰੀ ਛੇ ਉਮਰ ਗਰੁੱਪਾਂ ਵਿੱਚ ਹਿੱਸਾ ਲੈਣਗੇ
11 ਤੋਂ 25 ਅਗਸਤ ਦਰਮਿਆਨ ਰਜਿਸਟ੍ਰੇਸ਼ਨ ਕਰਵਾ ਸਕਣਗੇ ਚਾਹਵਾਨ ਖਿਡਾਰੀ
ਚੰਡੀਗੜ੍ਹ : ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ, ਸਿਹਤ ਪ੍ਰਤੀ ਜਾਗਰੂਕਤਾ, ਆਪਸੀ ਸਦਭਾਵਨਾ ਤੇ ਭਾਈਚਾਰਾ ਵਧਾਉਣ ਅਤੇ ਸਿਹਤਮੰਦ ਪੰਜਾਬ ਸਿਰਜਣ ਦੇ ਮੰਤਵ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਥੀਮ ਤਹਿਤ ਕਰਵਾਏ ਜਾ ਰਹੇ ਪੰਜਾਬ ਖੇਡ ਮੇਲੇ ਦਾ ਪੋਰਟਲ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਂਚ ਕੀਤਾ।
Chief Minister Bhagwant Mann launched the portal for khed mela
ਮੁੱਖ ਮੰਤਰੀ ਵੱਲੋਂ ਪੰਜਾਬ ਦੀ ਖੇਡਾਂ ਵਿੱਚ ਗੁਆਚੀ ਸ਼ਾਨ ਮੁੜ ਬਹਾਲ ਕਰਨ ਦੀ ਵਚਨਬੱਧਤਾ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਥੀਮ ਖੇਡ ਵਿਭਾਗ ਵੱਲੋਂ ਉਲੀਕੇ ਖੇਡ ਮੇਲੇ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ ਪੋਰਟਲ www.punjabkhedmela2022.in ਉਤੇ ਜਾ ਕੇ ਅੱਜ (11 ਅਗਸਤ) ਤੋਂ 25 ਅਗਸਤ ਤੱਕ ਰਜਿਸਟ੍ਰੇਸ਼ਨ ਕਰਵਾ ਸਕਣਗੇ। ਪਹਿਲੀ ਵਾਰ ਪੰਜਾਬ ਵਿੱਚ ਆਪਣੀ ਕਿਸਮ ਦੇ ਕਰਵਾਏ ਜਾ ਰਹੇ ਇਸ ਖੇਡ ਮੇਲੇ ਦੀ ਆਨ ਲਾਈਨ ਰਜਿਸਟ੍ਰੇਸ਼ਨ ਨਾਲ ਖਿਡਾਰੀਆਂ ਦਾ ਉਮਰ ਵਰਗ ਤੇ ਖੇਡ ਅਨੁਸਾਰ ਡਾਟਾਬੇਸ ਤਿਆਰ ਹੋਵੇਗਾ।
Chief Minister Bhagwant Mann launched the portal for khed mela
ਮੁੱਖ ਮੰਤਰੀ ਵੱਲੋਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ਜਾਰੀ ਇਸ ਪੋਰਟਲ ਉੱਤੇ ਖੇਡ ਮੇਲੇ ਸਬੰਧੀ ਸਾਰੀ ਜਾਣਕਾਰੀ ਉਪਲੱਬਧ ਹੋਵੇਗੀ।ਇਸ ਮੌਕੇ ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ਼ ਧੀਮਾਨ ਵੀ ਹਾਜ਼ਰ ਸਨ। ਬਲਾਕ ਤੋਂ ਸੂਬਾ ਪੱਧਰ ਤੱਕ ਕਰਵਾਇਆ ਜਾਣ ਵਾਲਾ ਪੰਜਾਬ ਖੇਡ ਮੇਲਾ ਮੇਜਰ ਧਿਆਨ ਚੰਦ ਦੇ ਜਨਮ ਦਿਨ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਉਦਘਾਟਨੀ ਸਮਾਰੋਹ ਨਾਲ ਸ਼ੁਰੂ ਹੋਵੇਗਾ।
Chief Minister Bhagwant Mann launched the portal for khed mela
ਲਾਕ ਪੱਧਰੀ ਮੁਕਾਬਲੇ 1 ਤੋਂ 7 ਸਤੰਬਰ, ਜ਼ਿਲਾ ਪੱਧਰੀ ਮੁਕਾਬਲੇ 12 ਤੋਂ 22 ਸਤੰਬਰ ਅਤੇ ਰਾਜ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਅੰਡਰ 14 ਤੋਂ 50 ਸਾਲ ਤੋਂ ਵੱਧ ਉਮਰ ਦੇ ਛੇ ਗਰੁੱਪਾਂ ਦੇ 28 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਨ੍ਹਾਂ ਵਿੱਚ ਪੰਜਾਬ ਦੇ 5 ਲੱਖ ਦੇ ਕਰੀਬ ਖਿਡਾਰੀਆਂ ਦੀ ਹਿੱਸੇਦਾਰੀ ਹੋਵੇਗੀ। ਮਾਨਤਾ ਪ੍ਰਾਪਤ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀ ਜਿੱਥੇ ਆਪੋ-ਆਪਣੀਆਂ ਖੇਡਾਂ ਵਿੱਚ ਗਰੇਡਿੰਗ ਕਰਵਾ ਸਕਣਗੇ।
Chief Minister Bhagwant Mann launched the portal for khed mela
ਉਮਰ ਵਰਗ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਹੋਵੇਗਾ। ਖੇਡ ਮੇਲੇ ਵਿੱਚ ਪੈਰਾ ਸਪੋਰਟਸ ਵਾਲੇ ਖਿਡਾਰੀ ਲਈ ਵੀ ਮੁਕਾਬਲੇ ਹੋਣਗੇ। ਰਾਜ ਪੱਧਰ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗ਼ਾ ਜੇਤੂਆਂ ਨੂੰ 10 ਹਜ਼ਾਰ ਰੁਪਏ, 7 ਹਜ਼ਾਰ ਰੁਪਏ ਤੇ 5 ਹਜ਼ਾਰ ਰੁਪਏ ਅਤੇ ਸਰਟੀਫਿਕੇਟ ਮਿਲਣਗੇ। ਕੁੱਲ 6 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡੀ ਜਾਵੇਗੀ। ਸਾਰੇ ਜੇਤੂ ਖਿਡਾਰੀ ਸੂਬੇ ਦੀ ਗਰੇਡਸ਼ਨ ਨੀਤੀ ਵਿੱਚ ਕਵਰ ਹੋਣਗੇ। ਖੇਡ ਮੇਲੇ ਦੌਰਾਨ ਜੇਤੂਆਂ ਤੋਂ ਇਲਾਵਾ ਹੋਰਨਾਂ ਖਿਡਾਰੀਆਂ ਵਿੱਚੋਂ ਵੀ ਡੋਪ ਟੈਸਟ ਕੀਤੇ ਜਾਣਗੇ।