Hockey Team Players: ਅੰਮ੍ਰਿਤਸਰ ਹਵਾਈ ਅੱਡੇ ‘ਤੇ ਭਾਰਤੀ ਖਿਡਾਰੀਆਂ ਦਾ ਢੋਲ-ਢਮਕੇ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ
Hockey Team Players of the paid obeisance at Darbar Sahib news: ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਐਤਵਾਰ ਨੂੰ ਅੰਮ੍ਰਿਤਸਰ ਪਹੁੰਚੀ। ਅੰਮ੍ਰਿਤਸਰ ਹਵਾਈ ਅੱਡੇ ‘ਤੇ ਭਾਰਤੀ ਖਿਡਾਰੀਆਂ ਦਾ ਢੋਲ-ਢਮਕੇ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ।
ਭਾਰਤੀ ਖਿਡਾਰੀਆਂ ਦਾ ਇੰਤਜ਼ਾਰ ਕਰਨ ਲਈ ਸਵੇਰ ਤੋਂ ਹੀ ਪ੍ਰਸ਼ੰਸਕ ਹਵਾਈ ਅੱਡੇ ਦੇ ਬਾਹਰ ਇਕੱਠੇ ਹੋ ਗਏ ਸਨ। ਇਸ ਤੋਂ ਇਲਾਵਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ.ਟੀ.ਓ ਵੀ ਟੀਮ ਦਾ ਸਵਾਗਤ ਕਰਨ ਪਹੁੰਚੇ।
ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਦੇ ਖਿਡਾਰੀਆਂ ਨੇ ਨੀਲੀਆਂ ਦਸਤਾਰਾਂ ਸਿਜਾ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਥੇ ਉਨ੍ਹਾਂ ਨੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਵੇਖੋ ਖੂਬਸੂਰਤ ਤਸਵੀਰਾਂ
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਟੀਮ ਦੇ ਖਿਡਾਰੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ, ਸਿਰਪਾਓ ਅਤੇ ਧਾਰਮਿਕ ਪੁਸਤਕਾਂ ਦੇ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ 'ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਮੈਨੇਜਰ ਰਜਿੰਦਰ ਸਿੰਘ ਰੂਬੀ, ਸੂਚਨਾ ਅਧਿਕਾਰੀ ਅੰਮ੍ਰਿਤ ਪਾਲ ਸਿੰਘ, ਰਣਧੀਰ ਸਿੰਘ ਵਰਪਾਲ ਵੀ ਮੌਜੂਦ ਸਨ।