ਅਰਸ਼ਦੀਪ ਸਿੰਘ ਬਣਿਆ ਭਾਰਤੀ ਪ੍ਰਸ਼ੰਸਕਾਂ ਦਾ ਚਹੇਤਾ ਖਿਡਾਰੀ, ਆਟੋਗ੍ਰਾਫ਼ ਲੈਣ ਲਈ ਲੱਗੀ ਭੀੜ 
Published : Oct 11, 2022, 1:40 pm IST
Updated : Oct 11, 2022, 1:40 pm IST
SHARE ARTICLE
Arshdeep Singh became the favorite player of Indian fans
Arshdeep Singh became the favorite player of Indian fans

ਆਪਣੀ ਖੇਡ ਨਾਲ ਅਰਸ਼ਦੀਪ ਸਿੰਘ ਨੇ ਕੀਤਾ ਹੈ ਦਰਸ਼ਕਾਂ ਨੂੰ ਪ੍ਰਭਾਵਿਤ 

ਵਿਸ਼ਵ ਕੱਪ 'ਚ ਪਾਕਿਸਤਾਨ ਨਾਲ ਹੋਵੇਗਾ ਭਾਰਤ ਦਾ ਪਹਿਲਾ ਮੈਚ 
ਨਵੀਂ ਦਿੱਲੀ:
ਮਿਸ਼ਨ ਮੈਲਬੌਰਨ 'ਚ ਹਿੱਸਾ ਲੈਣ ਲਈ ਭਾਰਤੀ ਟੀਮ ਆਸਟ੍ਰੇਲੀਆ ਪਹੁੰਚ ਗਈ ਹੈ। ਜਿੱਥੇ ਖਿਡਾਰੀ ਖੂਬ ਪਸੀਨਾ ਵਹਾ ਰਹੇ ਹਨ। ਭਾਰਤੀ ਟੀਮ ਫਿਲਹਾਲ ਪਰਥ 'ਚ ਰੁਕੀ ਹੋਈ ਹੈ। ਟੀਮ ਅਜੇ ਵੀ ਆਪਣੀ ਤੇਜ਼ ਗੇਂਦਬਾਜ਼ੀ ਨੂੰ ਲੈ ਕੇ ਭੰਬਲਭੂਸੇ ਵਿਚ ਹੈ ਕਿ ਜਸਪ੍ਰੀਤ ਬੁਮਰਾਹ ਦੇ ਬਦਲ ਵਜੋਂ ਕਿਸ ਨੂੰ ਸ਼ਾਮਲ ਕੀਤਾ ਜਾਵੇਗਾ। ਇਸ ਦੌਰਾਨ ਆਸਟ੍ਰੇਲੀਆ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਟੀਮ ਦੇ ਉੱਭਰਦੇ ਸਟਾਰ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਆਪਣੇ ਪ੍ਰਸ਼ੰਸਕਾਂ ਨੂੰ ਆਟੋਗ੍ਰਾਫ਼ ਦਿੰਦੇ ਨਜ਼ਰ ਆ ਰਹੇ ਹਨ।

ਖਾਸ ਗੱਲ ਇਹ ਹੈ ਕਿ ਅਰਸ਼ਦੀਪ ਦਾ ਆਟੋਗ੍ਰਾਫ ਲੈਣ ਲਈ ਪ੍ਰਸ਼ੰਸਕਾਂ ਦੀ ਭੀੜ ਇਕੱਠੀ ਹੋ ਗਈ ਹੈ। ਇੱਥੇ ਸਾਫ਼ ਦੇਖਿਆ ਜਾ ਸਕਦਾ ਹੈ ਕਿ ਇਹ ਖੱਬੇ ਹੱਥ ਦਾ ਤੇਜ਼ ਗੇਂਦਬਾਜ਼ ਪ੍ਰਸ਼ੰਸਕਾਂ ਦਾ ਚਹੇਤਾ ਬਣ ਰਿਹਾ ਹੈ। ਅਰਸ਼ਦੀਪ ਸਿੰਘ ਨੇ ਵੀ ਪਿਛਲੇ ਕੁਝ ਸਮੇਂ ਤੋਂ ਆਪਣੀ ਖੇਡ ਨਾਲ ਸਭ ਨੂੰ ਪ੍ਰਭਾਵਿਤ ਕੀਤਾ ਹੈ। ਹਾਲ ਹੀ 'ਚ ਦੱਖਣੀ ਅਫ਼ਰੀਕਾ ਖ਼ਿਲਾਫ਼ ਖੇਡੇ ਗਏ ਪਹਿਲੇ ਮੈਚ 'ਚ ਅਰਸ਼ਦੀਪ ਸਿੰਘ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ।

ਅਰਸ਼ਦੀਪ ਨੂੰ ਆਉਣ ਵਾਲੇ ਸਮੇਂ ਵਿੱਚ ਭਾਰਤੀ ਤੇਜ਼ ਗੇਂਦਬਾਜ਼ੀ ਦਾ ਸਟਾਰ ਮੰਨਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਸ ਨੂੰ ਏਸ਼ੀਆ ਕੱਪ 'ਚ ਪਾਕਿਸਤਾਨ ਦੇ ਖ਼ਿਲਾਫ਼ ਮੈਚ 'ਚ ਆਸਿਫ਼ ਅਲੀ ਦਾ ਕੈਚ ਸੁੱਟਣ 'ਤੇ ਕਾਫੀ ਟ੍ਰੋਲਿੰਗ ਦਾ ਸਾਹਮਣਾ ਕਰਨਾ ਪਿਆ ਸੀ। ਮੌਜੂਦਾ ਸਮੇਂ ਵਿਚ, ਉਹ ਭਾਰਤੀ ਟੀਮ ਦੇ ਸਭ ਤੋਂ ਕਿਫ਼ਾਇਤੀ ਗੇਂਦਬਾਜ਼ਾਂ ਵਿੱਚੋਂ ਇੱਕ ਹੈ। ਦੱਸ ਦੇਈਏ ਕਿ ਵਿਸ਼ਵ ਕੱਪ 'ਚ ਭਾਰਤ ਦਾ ਪਹਿਲਾ ਮੈਚ 23 ਅਕਤੂਬਰ ਨੂੰ ਪਾਕਿਸਤਾਨ ਨਾਲ ਹੋਣਾ ਹੈ।

SHARE ARTICLE

ਏਜੰਸੀ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement