ਦਿਨ ਦਿਹਾੜੇ ਨੌਜਵਾਨ 'ਤੇ ਵਰ੍ਹਾਈਆਂ ਗੋਲੀਆਂ, ਘਟਨਾ CCTV 'ਚ ਹੋਈ ਕੈਦ
Published : Oct 11, 2022, 7:18 pm IST
Updated : Oct 11, 2022, 7:50 pm IST
SHARE ARTICLE
crime news punjab
crime news punjab

ਕੱਪੜਾ ਖਰੀਦਣ ਦਾ ਬਹਾਨਾ ਬਣਾ ਕੇ ਦਿਤਾ ਵਾਰਦਾਤ ਨੂੰ ਅੰਜਾਮ 

ਤਰਨਤਾਰਨ  : ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ਉੱਪਰ ਪਿੰਡ ਦੀਨਪੁਰ ਵਿਖੇ ਮੌਜੂਦ ਇਕ ਰੈਡੀਮੇਡ ਕਪੜਾ ਵਪਾਰੀ ਦਾ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ  ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਹਮਲਾਵਰ ਕਤਲ ਕਰਨ ਤੋਂ ਬਾਅਦ ਮੋਟਰਸਾਈਕਲ ਰਾਹੀਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਗੁਰਜੰਟ ਸਿੰਘ ਉਰਫ਼ ਜੰਟਾ ਪੁੱਤਰ ਅਜਾਇਬ ਸਿੰਘ ਨਿਵਾਸੀ ਪਿੰਡ ਰਸੂਲਪੁਰ ਜਿਸ ਨੇ ਕੁਝ ਸਮਾਂ ਪਹਿਲਾਂ ਨੈਸ਼ਨਲ ਹਾਈਵੇ ਅਧੀਨ ਆਉਂਦੇ ਪਿੰਡ ਦੀਨਪੁਰ ਵਿਖੇ ਰੈਡੀਮੇਡ ਕੱਪੜੇ ਦਾ ਕਾਰੋਬਾਰ ਸ਼ੁਰੂ ਕੀਤਾ ਸੀ।ਮੰਗਲਵਾਰ ਸ਼ਾਮ ਜਦੋਂ ਗੁਰਜੰਟ ਸਿੰਘ ਦੁਕਾਨ ਵਿਚ ਮੌਜੂਦ ਸੀ ਤਾਂ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਦੁਕਾਨ ਅੰਦਰ ਦਾਖ਼ਲ ਹੁੰਦੇ ਹੋਏ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਗੁਰਜੰਟ ਸਿੰਘ ਉਰਫ਼ ਜੰਟਾ ਦੇ ਸਰੀਰ ਉੱਪਰ ਕਰੀਬ ਅੱਧੀ ਦਰਜਨ ਗੋਲੀਆਂ ਦਾਗੇ ਜਾਣ ਦੀ ਖ਼ਬਰ ਮਿਲੀ ਹੈ। ਫਿਲਹਾਲ ਪੁਲਿਸ ਨੇ ਸੀਸੀਟੀਵੀ ਫੁਟੇਜ ਨੂੰ ਕਬਜ਼ੇ ਵਿਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement