ਭਾਰਤ ਨੇ ਦੱਖਣੀ ਅਫਰੀਕਾ ਨੂੰ 7 ਵਿਕਟਾਂ ਨਾਲ ਹਰਾਇਆ,  2-1 ਨਾਲ ਵਨ-ਡੇ ਸੀਰੀਜ਼ ਜਿੱਤੀ 
Published : Oct 11, 2022, 9:45 pm IST
Updated : Oct 11, 2022, 9:45 pm IST
SHARE ARTICLE
 India beat South Africa by 7 wickets
India beat South Africa by 7 wickets

ਦੱਖਣੀ ਅਫਰੀਕਾ ਨੇ ਭਾਰਤ ਨੂੰ ਜਿੱਤ ਲਈ 100 ਦੌੜਾਂ ਦਾ ਟੀਚਾ ਦਿੱਤਾ।

 

ਮੁੰਬਈ - ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਨਡੇ ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ 'ਚ ਖੇਡਿਆ ਗਿਆ। ਮੈਚ 'ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਭਾਰਤੀ ਗੇਂਦਬਾਜ਼ਾਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਪਹਿਲਾਂ ਬੱਲੇਬਾਜ਼ੀ ਕਰਨ ਲਈ ਮੈਦਾਨ 'ਚ ਉੱਤਰੀ ਦੱਖਣੀ ਅਫ਼ਰੀਕਾ ਨੂੰ 27 ਓਵਰਾਂ 'ਚ 10 ਵਿਕਟਾਂ ਦੇ ਨੁਕਸਾਨ 'ਤੇ 99 ਦੌੜਾਂ 'ਤੇ ਰੋਕ ਦਿੱਤਾ। ਇਸ ਤਰ੍ਹਾਂ ਦੱਖਣੀ ਅਫਰੀਕਾ ਨੇ ਭਾਰਤ ਨੂੰ ਜਿੱਤ ਲਈ 100 ਦੌੜਾਂ ਦਾ ਟੀਚਾ ਦਿੱਤਾ।

ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੇ 19 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 105 ਦੌੜਾਂ ਬਣਾਈਆਂ ਤੇ ਇਸ ਤਰ੍ਹਾਂ ਭਾਰਤ ਨੇ ਇਹ ਮੈਚ 7 ਵਿਕਟਾਂ ਨਾਲ ਜਿੱਤ ਲਿਆ। ਇਸ ਜਿੱਤ ਦੇ ਨਾਲ ਭਾਰਤ ਨੇ ਤਿੰਨ ਵਨ-ਡੇ ਮੈਚਾਂ ਦੀ ਸੀਰੀਜ਼ ਨੂੰ 2-1 ਨਾਲ ਆਪਣੇ ਨਾਂ ਕਰ ਲਿਆ ਹੈ। ਟੀਚੇ ਦਾ ਪਿੱਛਾ ਕਰਨ ਆਏ ਭਾਰਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਕਪਤਾਨ ਸ਼ਿਖਰ ਧਵਨ 8 ਦੌੜਾਂ ਦੇ ਨਿੱਜੀ ਸਕੋਰ 'ਤੇ ਰਨ ਆਊਟ ਹੋ ਕੇ ਤੇ ਪਵੇਲੀਅਨ ਪਰਤ ਗਿਆ।

ਭਾਰਤ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਈਸ਼ਾਨ ਕਿਸ਼ਨ 10 ਦੌੜਾਂ ਦੇ ਨਿੱਜੀ ਸਕੋਰ 'ਤੇ ਫਾਰਚਿਉਨ ਵਲੋਂ ਆਊਟ ਹੋ ਗਿਆ। ਸ਼ੁਭਮਨ ਗਿੱਲ 49 ਦੌੜਾਂ ਦੀ ਪਾਰੀ ਖੇਡ ਕੇ ਆਊਟ ਹੋ ਗਏ। ਭਾਰਤ ਵਲੋਂ ਸ਼੍ਰੇਅਸ ਅਈਅਰ ਤੇ ਸੰਜੂ ਸੈਮਸਨ ਨੇ ਅਜੇਤੂ ਰਹਿੰਦੇ ਹੋਏ ਕ੍ਰਮਵਾਰ 28 ਦੌੜਾਂ ਤੇ 2 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਵਲੋਂ ਮੈਕਰੋ ਜੈਨਸਨ ਨੇ 1 ਤੇ ਬਿਜੋਨ ਫਾਰਚਿਉਨ ਨੇ 1 ਵਿਕਟ ਲਏ। 

ਦੱਖਣੀ ਅਫਰੀਕਾ ਵਲੋਂ ਹੈਨਰਿਕ ਕਲਾਸੇਨ ਨੇ ਸਭ ਤੋਂ ਵੱਧ 34 ਦੌੜਾਂ ਬਣਾਈਆਂ। ਉਸ ਤੋਂ ਕੋਈ ਹੋਰ ਬੱਲੇਬਾਜ਼ ਜ਼ਿਆਦਾ ਦੌੜਾਂ ਨਹੀਂ ਬਣਾ ਸਕੇ। ਭਾਰਤ ਵਲੋਂ ਵਾਸ਼ਿੰਗਟਨ ਸੁੰਦਰ ਨੇ 2, ਮੁਹੰਮਦ ਸਿਰਾਜ਼ ਨੇ 2, ਸ਼ਾਹਬਾਜ਼ ਅਹਿਮਦ ਨੇ 2 ਤੇ ਕੁਲਦੀਪ ਯਾਦਵ ਨੇ 4 ਵਿਕਟਾਂ ਲਈਆਂ। 

ਦੋਵਾਂ ਟੀਮਾਂ ਦੀਆਂ ਪਲੇਇੰਗ-11 
ਭਾਰਤ : ਸ਼ਿਖਰ ਧਵਨ (ਕਪਤਾਨ), ਸ਼ੁਭਮਨ ਗਿੱਲ, ਈਸ਼ਾਨ ਕਿਸ਼ਨ, ਸ਼੍ਰੇਅਸ ਅਈਅਰ, ਸੰਜੂ ਸੈਮਸਨ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਸ਼ਾਹਬਾਜ਼ ਅਹਿਮਦ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਅਵੇਸ਼ ਖਾਨ

ਦੱਖਣੀ ਅਫਰੀਕਾ : ਕੁਇੰਟਨ ਡਿਕਾਕ (ਵਿਕਟਕੀਪਰ), ਜਾਨੇਮਨ ਮਲਾਨ, ਰੀਜ਼ਾ ਹੈਂਡਰਿਕਸ, ਏਡਨ ਮਾਰਕਰਮ, ਹੈਨਰਿਕ ਕਲਾਸੇਨ, ਡੇਵਿਡ ਮਿਲਰ (ਕਪਤਾਨ), ਮਾਰਕੋ ਜੈਨਸਨ, ਐਂਡੀਲੇ ਫੇਹਲੁਕਵਾਯੋ, ਬਿਜੋਰਨ ਫਾਰਚੁਇਨ, ਲੁੰਗੀ ਐਨਗਿਡੀ, ਐਨਰਿਕ ਨਾਰਤਜੇ
 

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement