
ਪਿਛਲੇ ਦਿਨਾਂ ਤੋਂ ਸਿਹਤ ਦੀ ਖਰਾਬੀ ਦੇ ਚੱਲਦਿਆਂ ਹਸਪਤਾਲ 'ਚ ਦਾਖਲ ਸਨ। ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਚੰਡੀਗੜ੍ਹ- ਕਬੱਡੀ ਦਾ ਪ੍ਰਸਿੱਧ ਖਿਡਾਰੀ ਮਹਾਵੀਰ ਅਟਵਾਲ ਇਸ ਦੁਨੀਆਂ 'ਤੇ ਨਹੀਂ ਰਿਹਾ। ਦੱਸ ਦੇਈਏ ਕਿ ਬੀਤੀ ਰਾਤ ਹੋਈ ਪ੍ਸਿੱਧ ਕਬੱਡੀ ਖਿਡਾਰੀ ਦੀ ਮੌਤ ਨਾਲ ਖੇਡ ਜਗਤ ਦੇ ਨਾਲ-ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ 'ਚ ਵੀ ਗਹਿਰੇ ਸੋਗ ਦੀ ਲਹਿਰ ਹੈ। ਅਟਵਾਲ ਨੇ ਦੁਨੀਆਂ ਦੇ ਕਈ ਮੁਲਕਾਂ ਚ ਆਪਣੀ ਖੇਡ ਦਾ ਲੋਹਾ ਮਨਵਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨਾਂ ਤੋਂ ਸਿਹਤ ਦੀ ਖਰਾਬੀ ਦੇ ਚੱਲਦਿਆਂ ਹਸਪਤਾਲ 'ਚ ਦਾਖਲ ਸਨ। ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਕੌਣ ਹੈ ਮਹਾਵੀਰ ਅਟਵਾਲ
ਮਹਾਵੀਰ ਅਟਵਾਲ ਨੇ ਕਬੱਡੀ ਖੇਡ 'ਚ ਧਰੂ ਤਾਰੇ ਵਾਂਗ ਚਮਕਦੇ ਦੇਸ਼-ਵਿਦੇਸ਼ 'ਚ ਕਬੱਡੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਚੰਗਾ ਨਾਮਣਾ ਖੱਟਿਆ ਸੀ ਅਤੇ ਇਸ ਸਮੇਂ ਭਗਵਾਨਪੁਰ ਟੀਮ 'ਚ ਸਟਾਰ ਰੇਡਰ ਵਜੋਂ ਆਪਣੀ ਖੇਡ ਦਾ ਲੋਹਾ ਮਨਵਾ ਰਿਹਾ ਸੀ। ਮਹਾਵੀਰ ਅਟਵਾਲ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧ ਰੱਖਦਾ ਸੀ।