
India-England 3rd ODI ਛੇ ਦੌੜਾਂ ’ਤੇ ਡਿੱਗਿਆ ਭਾਰਤ ਦਾ ਪਹਿਲਾ ਵਿਕਟ
India-England 3rd ODI England win the toss and elect to bowl Latest News in Punjabi : ਭਾਰਤ ਅਤੇ ਇੰਗਲੈਂਡ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਦਾ ਆਖ਼ਰੀ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਭਾਰਤੀ ਟੀਮ ਨੇ 8.2 ਓਵਰਾਂ ਵਿਚ ਇਕ ਵਿਕਟ ਦੇ ਨੁਕਸਾਨ ’ਤੇ 39 ਦੌੜਾਂ ਬਣਾ ਲਈਆਂ ਹਨ। ਸ਼ੁਭਮਨ ਗਿੱਲ 16 ਅਤੇ ਵਿਰਾਟ ਕੋਹਲੀ 16 ਕ੍ਰੀਜ਼ 'ਤੇ ਮੌਜੂਦ ਹਨ। ਰੋਹਿਤ ਸ਼ਰਮਾ ਇਕ ਦੌੜ ਬਣਾ ਕੇ ਆਊਟ ਹੋ ਗਿਆ। ਉਹ ਮਾਰਕ ਵੁੱਡ ਵਲੋਂ ਵਿਕਟਕੀਪਰ ਫਿਲ ਸਾਲਟ ਦੇ ਹੱਥੋਂ ਕੈਚ ਆਉਟ ਹੋਏ।
ਇੱਥੇ ਦਸਣਯੋਗ ਹੈ ਕਿ ਭਾਰਤ ਨੇ ਲੜੀ ਵਿਚ 2-0 ਦੀ ਅਜੇਤੂ ਬੜ੍ਹਤ ਬਣਾਈ ਹੋਈ ਹੈ। ਅਜਿਹੇ ਵਿਚ, ਇਹ ਮੈਚ 19 ਫ਼ਰਵਰੀ ਤੋਂ ਸ਼ੁਰੂ ਹੋਣ ਵਾਲੀ ਚੈਂਪੀਅਨਜ਼ ਟਰਾਫ਼ੀ ਦੇ ਮੱਦੇਨਜ਼ਰ ਮਹੱਤਵਪੂਰਨ ਹੈ। ਇਸ ਮੈਚ ਨੂੰ ਭਾਰਤ ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਪ੍ਰੈਕਟਿਸ ਮੈਚ ਦੇ ਤਹਿਤ ਅਪਣੀਆਂ ਕਮੀਆਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰੇਗਾ।
ਮੈਚ ਦੌਰਾਨ ਦੋਵੇਂ ਟੀਮਾਂ ਦੀ ਪਲੇਇੰਗ ਇਲੈਵਨ:
ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ (ਉਪ-ਕਪਤਾਨ), ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ, ਹਾਰਦਿਕ ਪੰਡਯਾ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਹਰਸ਼ਿਤ ਰਾਣਾ ਅਤੇ ਅਰਸ਼ਦੀਪ ਸਿੰਘ।
ਇੰਗਲੈਂਡ: ਜੋਸ ਬਟਲਰ (ਕਪਤਾਨ ਅਤੇ ਵਿਕਟਕੀਪਰ), ਬੇਨ ਡਕੇਟ, ਫਿਲ ਸਾਲਟ, ਜੋ ਰੂਟ, ਹੈਰੀ ਬਰੂਕ, ਟੌਮ ਬੈਂਟਨ, ਲਿਆਮ ਲਿਵਿੰਗਸਟੋਨ, ਗੁਸ ਐਟਕਿੰਸਨ, ਸਾਕਿਬ ਮਹਿਮੂਦ, ਆਦਿਲ ਰਾਸ਼ਿਦ ਅਤੇ ਮਾਰਕ ਵੁੱਡ।