Jasprit Bumrah News: ਚੈਂਪੀਅਨਜ਼ ਟਰਾਫ਼ੀ 2025 ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਜਸਪ੍ਰੀਤ ਬੁਮਰਾਹ ਟੂਰਨਾਮੈਂਟ ਤੋਂ ਬਾਹਰ
Published : Feb 12, 2025, 8:23 am IST
Updated : Feb 12, 2025, 1:24 pm IST
SHARE ARTICLE
Jasprit Bumrah out of the tournament Champions Trophy 2025 News
Jasprit Bumrah out of the tournament Champions Trophy 2025 News

Jasprit Bumrah News: ਗੇਂਦਬਾਜ਼ ਪਿੱਠ ਦੀ ਸੱਟ ਕਾਰਨ ਪੂਰੇ ਟੂਰਨਾਮੈਂਟ ਤੋਂ ਹੋਏ ਬਾਹਰ

Jasprit Bumrah out of the tournament Champions Trophy 2025 News: ਚੈਂਪੀਅਨਜ਼ ਟਰਾਫ਼ੀ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਟੂਰਨਾਮੈਂਟ ਤੋਂ ਬਾਹਰ ਹੋ ਗਏ ਹਨ। ਜਸਪ੍ਰੀਤ ਬੁਮਰਾਹ ਨੂੰ ਪਿੱਠ ਦੇ ਹੇਠਲੇ ਹਿੱਸੇ ਦੀ ਸੱਟ ਕਾਰਨ ਬਾਹਰ ਹੋਣਾ ਪਿਆ। ਬੀਸੀਸੀਆਈ ਨੇ ਇੱਕ ਪ੍ਰੈੱਸ ਬਿਆਨ ਜਾਰੀ ਕੀਤਾ ਹੈ।

ਇਸ ਪ੍ਰੈੱਸ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਜਸਪ੍ਰੀਤ ਬੁਮਰਾਹ ਚੈਂਪੀਅਨਜ਼ ਟਰਾਫ਼ੀ ਦਾ ਹਿੱਸਾ ਨਹੀਂ ਹੋਣਗੇ। ਬੀਸੀਸੀਆਈ ਨੇ ਪ੍ਰੈੱਸ ਰਿਲੀਜ਼ ਵਿੱਚ ਕਿਹਾ ਹੈ ਕਿ ਚੈਂਪੀਅਨਜ਼ ਟਰਾਫ਼ੀ ਲਈ ਜਸਪ੍ਰੀਤ ਬੁਮਰਾਹ ਦੀ ਥਾਂ ਹਰਸ਼ਿਤ ਰਾਣਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਪਿਨਰ ਵਰੁਣ ਚੱਕਰਵਰਤੀ ਨੂੰ ਭਾਰਤੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।

ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਦੀ ਥਾਂ ਵਰੁਣ ਚੱਕਰਵਰਤੀ ਟੀਮ ਦਾ ਹਿੱਸਾ ਬਣੇ। ਦਰਅਸਲ, ਪਹਿਲਾਂ ਯਸ਼ਸਵੀ ਜੈਸਵਾਲ ਦਾ ਨਾਮ ਭਾਰਤੀ ਟੀਮ ਵਿੱਚ ਸੀ ਪਰ ਹੁਣ ਵਰੁਣ ਚੱਕਰਵਰਤੀ ਨੇ ਯਸ਼ਸਵੀ ਜੈਸਵਾਲ ਦੀ ਜਗ੍ਹਾ ਲਈ ਹੈ।

ਚੈਂਪੀਅਨਸ ਟਰਾਫੀ ਲਈ ਭਾਰਤੀ ਟੀਮ-
ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ (ਉਪ ਕਪਤਾਨ), ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਰਿਸ਼ਭ ਪੰਤ (ਵਿਕਟਕੀਪਰ), ਹਾਰਦਿਕ ਪੰਡਯਾ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਹਰਸ਼ਿਤ ਰਾਣਾ, ਮੁਹੰਮਦ ਸ਼ਮੀ, ਅਰਸ਼ਦੀਪ ਸਿੰਘ, ਰਵਿੰਦਰ ਜਡੇਜਾ ਅਤੇ ਵਰੁਣ ਚੱਕਰਵਰਤੀ।
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement