ਦੋ ਵਾਰ ਦੇ ਓਲੰਪਿਕ ਤਮਗਾ ਜੇਤੂ ਸੁਸ਼ੀਲ ਕੁਮਾਰ ਜੇਲ੍ਹ 'ਚ ਚਲਾ ਰਹੇ ਹਨ ਫਿਟਨੈੱਸ ਸੈਂਟਰ
Published : Mar 12, 2022, 1:30 pm IST
Updated : Mar 12, 2022, 1:30 pm IST
SHARE ARTICLE
Sushil Kumar
Sushil Kumar

ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਦੇਣਗੇ ਫਿਟਨੈਸ ਟਿਪਸ

 

ਨਵੀਂ ਦਿੱਲੀ : ਕਤਲ ਕੇਸ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਸੁਸ਼ੀਲ ਕੁਮਾਰ ਨੇ ਇੱਕ ਨਵੀਂ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਉਹ ਹੁਣ ਜੇਲ੍ਹ ਵਿੱਚ ਫਿਟਨੈਸ ਕੋਚ ਬਣ ਗਏ ਹਨ ਅਤੇ ਇੱਕ ਫਿਟਨੈਸ ਸੈਂਟਰ ਸ਼ੁਰੂ ਕੀਤਾ ਹੈ। ਇਸ ਤਹਿਤ ਉਹ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਫਿਟਨੈਸ ਟਿਪਸ ਦੇਣਗੇ। ਇਸ ਦੇ ਨਾਲ ਹੀ ਕੁਸ਼ਤੀ ਦੇ ਗੁਰ ਵੀ ਸਿਖਾਏ ਜਾਣਗੇ। ਸੁਸ਼ੀਲ ਨੇ ਓਲੰਪਿਕ ਵਿੱਚ ਦੋ ਤਗਮੇ ਜਿੱਤੇ ਹਨ।

 

Sushil Kumar Sushil Kumar

 

ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਸੁਸ਼ੀਲ ਨੂੰ ਖੇਡ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਦੀ ਯੋਜਨਾ ਪਹਿਲਾਂ ਹੀ ਬਣਾਈ ਗਈ ਸੀ ਪਰ ਕੋਰੋਨਾ ਦੀ ਤੀਜੀ ਲਹਿਰ ਕਾਰਨ ਇਸ ਨੂੰ ਰੋਕ ਦਿੱਤਾ ਗਿਆ ਸੀ, ਪਰ ਹੁਣ ਇਸ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ। ਜੇਲ੍ਹ ਅਧਿਕਾਰੀ ਨੇ ਦੱਸਿਆ ਕਿ ਸੁਸ਼ੀਲ ਕੁਮਾਰ ਨੇ ਇਹ ਫਿਟਨੈਸ ਪਲਾਨ ਪਿਛਲੇ ਹਫ਼ਤੇ ਤੋਂ ਹੀ ਸ਼ੁਰੂ ਕੀਤਾ ਸੀ। ਸੁਸ਼ੀਲ ਕੁਮਾਰ ਨੇ ਜੇਲ੍ਹ ਸੁਪਰਡੈਂਟ ਕੋਲ ਫਿਟਨੈਸ ਸੈਂਟਰ ਸ਼ੁਰੂ ਕਰਨ ਦੀ ਮੰਗ ਕੀਤੀ ਸੀ, ਜਿਸ ਨੂੰ ਪ੍ਰਵਾਨ ਕਰ ਲਿਆ ਗਿਆ। ਅਸੀਂ ਉਮੀਦ ਕਰਦੇ ਹਾਂ ਕਿ ਸੁਸ਼ੀਲ ਦੇ ਇਸ ਕੇਂਦਰ ਵਿੱਚ ਵੱਧ ਤੋਂ ਵੱਧ ਕੈਦੀ ਸ਼ਾਮਲ ਹੋਣਗੇ ਅਤੇ ਫਿਟਨੈਸ ਨਾਲ ਸਬੰਧਤ ਟਿਪਸ ਦਾ ਲਾਭ ਉਠਾਉਣਗੇ।

 

 Sushil KumarSushil Kumar

 

ਉਨ੍ਹਾਂ ਦੱਸਿਆ ਕਿ ਹੁਣ ਤੱਕ 10 ਕੈਦੀ ਕੇਂਦਰ ਵਿੱਚ ਭਰਤੀ ਹੋ ਚੁੱਕੇ ਹਨ। ਇਨ੍ਹਾਂ ਵਿੱਚ ਜੇਐਨਯੂ ਦਾ ਸਾਬਕਾ ਵਿਦਿਆਰਥੀ ਉਮਰ ਖਾਲਿਦ ਵੀ ਸ਼ਾਮਲ ਹੈ। ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਸੁਸ਼ੀਲ ਕੁਮਾਰ ਪੇਸ਼ੇਵਰ ਪਹਿਲਵਾਨ ਹੈ। ਅਜਿਹੇ 'ਚ ਜੇਲ ਦੇ ਸਾਰੇ ਕੈਦੀ ਉਸ ਤੋਂ ਫਿਟਨੈੱਸ ਅਤੇ ਕੁਸ਼ਤੀ ਦੇ ਗੁਰ ਵੀ ਸਿੱਖਣਗੇ।
ਜੇਲ੍ਹ ਵਿੱਚ ਫਿਟਨੈਸ ਸੈਂਟਰ ਤੋਂ ਇਲਾਵਾ ਸੰਗੀਤ ਦੀਆਂ ਕਲਾਸਾਂ, ਪੇਂਟਿੰਗ ਸਕੂਲ ਅਤੇ ਮੋਮਬੱਤੀ ਬਣਾਉਣ, ਪਰਫਿਊਮ ਬਣਾਉਣ ਵਰਗੀਆਂ ਹੋਰ ਕਲਾਸਾਂ ਵੀ ਚੱਲ ਰਹੀਆਂ ਹਨ।

Sushil KumarSushil Kumar

ਇਹ ਸਾਰੀਆਂ ਕਲਾਸਾਂ ਜੇਲ੍ਹ ਅਧਿਕਾਰੀ ਦੀ ਨਿਗਰਾਨੀ ਹੇਠ ਚੱਲ ਰਹੀਆਂ ਹਨ। ਇਹ ਸਾਰੀਆਂ ਗਤੀਵਿਧੀਆਂ ਕੈਦੀਆਂ ਦੀ ਮਾਨਸਿਕ ਸਥਿਤੀ ਨੂੰ ਠੀਕ ਰੱਖਣ ਲਈ ਕਰਵਾਈਆਂ ਜਾ ਰਹੀਆਂ ਹਨ। ਜੇਲ੍ਹ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਨਾਲ ਕੈਦੀ ਵੀ ਸਿਹਤਮੰਦ ਰਹਿਣਗੇ ਅਤੇ ਉਨ੍ਹਾਂ ਦਾ ਮਾਨਸਿਕ ਰਵੱਈਆ ਵੀ ਸਕਾਰਾਤਮਕ ਹੋਵੇਗਾ।

Sushil KumarSushil Kumar

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement