ਧੋਨੀ ਨੂੰ ਪਿਛਲੇ ਸਾਲ ਵਰਲਡ ਕੱਪ ਤੋਂ ਬਾਅਦ ਹੀ ਸੰਨਿਆਸ ਲੈ ਲੈਣਾ ਚਾਹੀਦਾ ਸੀ-ਸ਼ੋਇਬ ਅਖਤਰ
Published : Apr 12, 2020, 6:18 pm IST
Updated : Apr 12, 2020, 6:18 pm IST
SHARE ARTICLE
Photo
Photo

ਆਈਪੀਐਲ ਰੱਦ ਹੋਣ ਦੀ ਸੰਭਾਵਨਾ ਦੇ ਚਲਦੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ  ਕਪਤਾਨ ਮਹਿੰਦਰ ਸਿੰਘ ਧੋਨੀ ਦੇ ਭਵਿੱਖ ‘ਤੇ ਸਵਾਲੀਆ ਨਿਸ਼ਾਨ ਲੱਗਣੇ ਸ਼ੁਰੂ ਹੋ ਗਏ ਹਨ।

ਨਵੀਂ ਦਿੱਲੀ: ਆਈਪੀਐਲ ਰੱਦ ਹੋਣ ਦੀ ਸੰਭਾਵਨਾ ਦੇ ਚਲਦੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ  ਕਪਤਾਨ ਮਹਿੰਦਰ ਸਿੰਘ ਧੋਨੀ ਦੇ ਭਵਿੱਖ ‘ਤੇ ਸਵਾਲੀਆ ਨਿਸ਼ਾਨ ਲੱਗਣੇ ਸ਼ੁਰੂ ਹੋ ਗਏ ਹਨ। ਪਾਕਿਸਤਾਨ ਦੇ ਸਾਬਕਾ ਤੇਜ਼ ਗੇਂਦਬਾਜ਼ ਸ਼ੋਇਬ ਅਖਤਰ ਦਾ ਮੰਨਣਾ ਹੈ ਕਿ ਧੋਨੀ ਨੂੰ ਇੰਗਲੈਂਡ ਵਿਚ ਹੋਏ ਵਨ ਡੇ ਵਿਸ਼ਵ ਕੱਪ ਤੋਂ ਬਾਅਦ ਹੀ ਸੰਨਿਆਸ ਲੈ ਲੈਣਾ ਚਾਹੀਦਾ ਸੀ।

Mahinder Singh DhoniPhoto

ਹਾਲਾਂਕਿ ਸ਼ੋਇਬ ਅਖਤਰ ਨੇ ਇਹ ਵੀ ਸਾਫ ਕੀਤਾ ਹੈ ਕਿ ਉਹ ਨਹੀਂ ਜਾਣਦੇ ਕਿ ਧੋਨੀ ਨੇ ਸੰਨਿਆਸ ਲੈਣ ਦਾ ਫੈਸਲਾ ਕਿਉਂ ਲਟਕਾ ਰੱਖਿਆ ਹੈ। ਅਖਤਰ ਨੇ ਕਿਹਾ ਕਿ ਉਹਨਾਂ ਨੂੰ ਉਮੀਦ ਹੈ 38 ਸਾਲ ਦੇ ਧੋਨੀ ਨੂੰ ਸ਼ਾਨਦਾਰ ਵਿਧਾਇਗੀ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਇਸ ਖਿਡਾਰੀ ਨੇ ਅਪਣੀ ਪੂਰੀ ਸਮਰੱਥਾ ਨਾਲ ਕ੍ਰਿਕਟ ਦੀ ਸੇਵਾ ਕੀਤੀ ਹੈ।

IPLPhoto

ਉਹਨਾਂ ਨੂੰ ਪੂਰੇ ਸਨਮਾਨ ਨਾਲ ਕ੍ਰਿਕਟ ਨੂੰ ਅਲਵਿਦਾ ਕਹਿਣਾ ਚਾਹੀਦਾ ਹੈ। ਉਹਨਾਂ ਅੱਗੇ ਕਿਹਾ, ‘ਜੇਕਰ ਮੈਂ ਉਹਨਾਂ ਦੀ ਜਗ੍ਹਾ ਮੈਂ ਹੁੰਦਾ ਤਾਂ ਕਦੋਂ ਦਾ ਸੰਨਿਆਸ ਲੈ ਚੁੱਕਾ ਹੁੰਦਾ। ਮੈਂ ਛੋਟੇ ਫਾਰਮੇਟ ਵਿਚ ਤਿੰਨ-ਚਾਰ ਸਾਲ ਖੇਡ ਸਕਦਾ ਸੀ ਪਰ ਮੈਂ ਵਿਸ਼ਵ ਕੱਪ 2011 ਤੋਂ ਬਾਅਦ ਸੰਨਿਆਸ ਲੈ ਲਿਆ ਕਿਉਂਕਿ ਮੈਂ ਖੇਡ ਨੂੰ 100 ਫੀਸਦੀ ਨਹੀਂ ਦੇ ਸਕਿਆ ਸੀ। ਇਸ ਲਈ ਫੈਸਲੇ ਲਈ ਇੰਤਜ਼ਾਰ ਕਿਉਂ’।  

Shoaib Akhtar Photo

ਧੋਨੀ ਨੇ ਪਿਛਲੇ ਸਾਲ ਨਿਊਜ਼ੀਲੈਂਡ ਖਿਲਾਫ ਖੇਡੇ ਗਏ ਸੈਮੀਫਾਈਨਲ ਮੈਚ ਤੋਂ ਬਾਅਦ ਤੋਂ ਹੀ ਕ੍ਰਿਕਟ ਦੇ ਮੈਦਾਨ ‘ਤੇ ਕਦਮ ਨਹੀਂ ਰੱਖਿਆ ਹੈ। ਧੋਨੀ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ 13ਵੇਂ ਸੀਜ਼ਨ ਲਈ ਤਿਆਰੀ ਜਰੂਰ ਸ਼ੁਰੂ ਕੀਤੀ ਸੀ ਪਰ ਕੋਰੋਨਾ ਵਾਇਰਸ ਦੇ ਚਲਦਿਆਂ ਆਈਪੀਐਲ ਹੋਣ ਦੀ ਸੰਭਾਵਨਾ ਬਹੁਤ ਘੱਟ ਰਹਿ ਗਈ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement