ਪੰਜਾਬ ਘਰ-ਘਰ ਰੋਜ਼ਗਾਰ ਮਿਸ਼ਨ ਨੇ ਮਾਰਚ 'ਚ 311 ਉਮੀਦਵਾਰਾਂ ਦੀ ਵਿਦੇਸ਼ ‘ਚ ਪੜ੍ਹਾਈ ਲਈ ਕੀਤੀ ਕੌਂਸਲਿੰਗ
Published : May 12, 2021, 2:39 pm IST
Updated : May 12, 2021, 3:20 pm IST
SHARE ARTICLE
CM Punjab
CM Punjab

ਡਿਜੀਟਲ ਪਲੇਟਫਾਰਮ ਉੱਤੇ 31 ਮਾਰਚ ਤੱਕ 11,85,774 ਨੌਕਰੀ ਦੇ ਚਾਹਵਾਨ ਅਤੇ 9730 ਨੌਕਰੀ ਪ੍ਰਦਾਨਕਰਤਾ ਹੋਏ ਰਜਿਸਟਰ

ਚੰਡੀਗੜ੍ਹ: ਪੰਜਾਬ ਸਰਕਾਰ ਦੇ ਬੇਹੱਦ ਮਹੱਤਵਪੂਰਨ ਉਪਰਾਲੇ ‘ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਕੁੱਲ 311 ਉਮੀਦਵਾਰਾਂ ਦੀ ਕੌਂਸਲਿੰਗ ਕੀਤੀ ਗਈ ਜਿਹਨਾਂ ਵਿੱਚੋਂ 187 ਉਮੀਦਵਾਰਾਂ ਨੂੰ ਕੈਨੇਡਾ, ਆਸਟਰੇਲੀਆ ਅਤੇ ਯੂ.ਕੇ ਵਿੱਚ ਪੜ੍ਹਾਈ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਗਈ ਜਦੋਂ ਕਿ 124 ਉਮੀਦਵਾਰਾਂ ਨੂੰ ਵੱਖੋਂ-ਵੱਖ ਦੇਸ਼ਾਂ ਵਿੱਚ ਨੌਕਰੀਆਂ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਹ 311 ਉਮੀਦਵਾਰ ਸੂਬੇ ਦੇ 21 ਜ਼ਿਲ੍ਹਿਆਂ ਵਿੱਚੋਂ ਚੁਣੇ ਗਏ ਸਨ।

CM PunjabCM Punjab

ਇਹ ਜਾਣਕਾਰੀ ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਦਿੰਦੇ ਹੋਏ ਦੱਸਿਆ ਕਿ 1 ਤੋਂ 31 ਮਾਰਚ, 2021 ਤੱਕ ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਦੇ ਮੋਹਾਲੀ ਸਥਿਤ ਦਫ਼ਤਰ ਵਿਖੇ ਵਿਦੇਸ਼ਾਂ ‘ਚ ਪੜ੍ਹਾਈ ਅਤੇ ਨੌਕਰੀ ਦੀ ਕੌਂਸਲਿੰਗ ਸਬੰਧੀ ਪਹਿਲਾ ਦੌਰ ਚੱਲਿਆ ਜਿਸ ਵਿੱਚ ਸੂਬੇ ਦੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਪੜ੍ਹਾਈ ਅਤੇ ਉੱਥੇ ਨੌਕਰੀ ਕਰਨ ਦੇ ਮੌਕਿਆਂ ਸਬੰਧੀ ਆਪਣੇ ਸੁਪਨੇ ਪੂਰੇ ਕਰਨ ਲਈ ਵਿਸਥਾਰਤ ਜਾਣਕਾਰੀ ਦਿੱਤੀ ਗਈ। ਉਹਨਾਂ ਅੱਗੇ ਦੱਸਿਆ ਕਿ ਕੌਂਸਲਿੰਗ ਦੀ ਪ੍ਰਕਿਰਿਆ ਸਮੂਹਿਕ ਅਤੇ ਨਿੱਜੀ ਦੋਵਾਂ ਪ੍ਰਕਾਰ ਨਾਲ ਨੇਪਰੇ ਚਾੜੀ ਗਈ ਅਤੇ ਉਮੀਦਵਾਰਾਂ ਦੇ ਨਾਲ ਉਹਨਾਂ ਦੇ ਸਬੰਧਤ ਜ਼ਿਲ੍ਹਿਆਂ ਦੇ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮਤਾ ਬਿਊਰੋ ਦੇ ਅਧਿਕਾਰੀ ਵੀ ਮੌਜੂਦ ਸਨ।

CM PunjabCM Punjab

ਡਿਜੀਟਲ ਪਹੁੰਚ ਅਪਣਾਏ ਜਾਣ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਰਾਹੁਲ ਤਿਵਾੜੀ ਨੇ ਦੱਸਿਆ ਕਿ ਇਹ ਡਿਜੀਟਲ ਪ੍ਰਕਿਰਿਆ ਜਨਵਰੀ, 2020 ਵਿੱਚ ਸ਼ੁਰੂ ਕੀਤੀ ਗਈ ਸੀ ਅਤੇ ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ 31 ਮਾਰਚ, 2021 ਤੱਕ 11,85,774 ਨੌਕਰੀ ਦੇ ਚਾਹਵਾਨ ਅਤੇ 9730 ਨੌਕਰੀ ਪ੍ਰਦਾਨਕਰਤਾ ਡਿਜੀਟਲ ਪਲੇਟਫਾਰਮ ਉੱਤੇ ਰਜਿਸਟਰ ਹੋ ਚੁੱਕੇ ਹਨ।

CM PunjabCM Punjab

ਉਹਨਾਂ ਅੱਗੇ ਦੱਸਿਆ ਕਿ www.pgrkam.com ਪੋਰਟਲ ਉੱਤੇ ਸਿਰਫ਼ ਮਾਰਚ, 2021 ਵਿੱਚ ਹੀ 30,238 ਨੌਕਰੀ ਦੇ ਚਾਹਵਾਨ ਅਤੇ 459 ਨੌਕਰੀ ਪ੍ਰਦਾਨਕਰਤਾ ਰਜਿਸਟਰ ਹੋਏ। ਇਸ ਤੋਂ ਇਲਾਵਾ ਸਵੈ-ਰੋਜ਼ਗਾਰ, ਕੌਂਸਲਿੰਗ, ਵਿਦੇਸ਼ਾਂ ਵਿੱਚ ਨੌਕਰੀ ਤੇ ਪੜ੍ਹਾਈ ਅਤੇ ਸਥਾਨਕ ਸਰਵਿਸ ਪ੍ਰੋਵਾਈਡਰ (ਪਲੰਬਰ, ਡਰਾਇਵਰ, ਮਾਲੀ, ਇਲੈਕਟ੍ਰੀਸ਼ਨ ਅਤੇ ਮੇਡ (ਘਰ ਕੰਮ ਕਰਨ ਵਾਲੀਆਂ)) ਆਦਿ ਮੌਡਿਊਲੀ ਵੀ ਵਿਕਸਿਤ ਕੀਤੇ ਜਾ ਰਹੇ ਹਨ। 

JobsJobs

ਹੋਰ ਜਾਣਕਾਰੀ ਦਿੰਦੇ ਹੋਏ  ਰਾਹੁਲ ਤਿਵਾੜੀ ਨੇ ਦੱਸਿਆ ਕਿ ਰੋਜ਼ਗਾਰ ਦੇ ਮੌਕਿਆਂ ਪ੍ਰਤੀ ਵੱਧ ਤੋਂ ਵੱਧ ਚੇਨਤਾ ਫੈਲਾਉਣ ਲਈ ਸ਼ੋਸ਼ਲ ਮੀਡੀਆ ਦਾ ਵੀ ਭਰਪੂਰ ਇਸਤੇਮਾਲ ਕੀਤਾ ਜਾ ਰਿਹਾ ਹੈ ਅਤੇ ਯੂਟਿਊਬ, ਫੇਸ ਬੁੱਕ, ਇੰਸਟਾਗ੍ਰਾਮ ਅਤੇ ਟਵਿੱਟਰ ਉੱਤੇ 143 ਵੀਡੀਓ ਤੇ ਤਸ਼ਵੀਰਾਂ ਸ਼ੇਅਰ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਸੂਬੇ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮਤਾ ਬਿਊਰੋ ਰਾਹੀਂ ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਸ਼ੋਸ਼ਲ ਮੀਡੀਆ ਉੱਤੇ ਆਪਣੀ ਮੌਜੂਦਗੀ ਭਰਵੇਂ ਢੰਗ ਨਾਲ ਦਰਜ ਕਰਵਾ ਰਿਹਾ ਹੈ। 

ਉਹਨਾਂ ਹੋਰ ਜਾਣਕਾਰੀ ਦਿੱਤੀ ਕਿ ਰੋਜ਼ਗਾਰ ਲਈ ਨੌਜਵਾਨਾਂ ਨੂੰ ਕੋਚਿੰਗ/ਸਿਖਲਾਈ ਦੇਣ ਹਿੱਤ 9 ਏਜੰਸੀਆਂ ਨੂੰ ਸੂਚੀਬੱਧ ਕੀਤਾ ਗਿਆ ਸੀ ਜਿਹਨਾਂ ਵਿੱਚੋਂ 7 ਏਜੰਸੀਆਂ ਨਿੱਜੀ ਖੇਤਰ ਅਤੇ 2 ਏਜੰਸੀਆਂ ਸਰਕਾਰੀ ਖੇਤਰ ਦੀਆਂ ਨੌਕਰੀਆਂ ਵਾਸਤੇ ਸੂਚੀਬੱਧ ਕੀਤੀਆਂ ਗਈਆਂ ਸਨ। ਪਰ, ਕੋਵਿਡ-19 ਕਾਰਨ ਕਲਾਸਾਂ ਮੁਲਤਵੀ ਕਰਨੀਆਂ ਪਈਆਂ ਅਤੇ ਉਮੀਦਵਾਰਾਂ ਦੇ ਭਵਿੱਖ ਨੂੰ ਵੇਖਦੇ ਹੋਏ ਕੇਂਦਰੀ/ਸੂਬਾ ਸਰਕਾਰਾਂ ਦੀਆਂ ਨੌਕਰੀਆਂ ਲਈ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਹਿੱਤ ਆਨਲਾਈਨ ਕੋਚਿੰਗ/ਸਿਖਲਾਈ ਦੇਣ ਵਾਸਤੇ ਟ੍ਰੇਨਿੰਗ ਪਾਰਟਨਰ ਦੀ ਭਾਲ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement