PCA ਦੇ ਅਹੁਦੇਦਾਰਾਂ ਦਾ ਐਲਾਨ, ਅਮਰਜੀਤ ਸਿੰਘ ਮਹਿਤਾ ਬਣੇ ਨਵੇਂ ਪ੍ਰਧਾਨ
Published : Jul 12, 2025, 9:08 pm IST
Updated : Jul 12, 2025, 9:08 pm IST
SHARE ARTICLE
ਨਵੀਂ ਬਣੀ ਪੀ.ਸੀ.ਏ. ਨੇ ਸ਼ਾਮ ਸਮੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ।
ਨਵੀਂ ਬਣੀ ਪੀ.ਸੀ.ਏ. ਨੇ ਸ਼ਾਮ ਸਮੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ।

ਵਿਧਾਇਕ ਕੁਲਵੰਤ ਸਿੰਘ ਜਨਰਲ ਸੈਕਟਰੀ ਅਤੇ ਦੀਪਕ ਬਾਲੀ ਬਣੇ ਉਪ ਪ੍ਰਧਾਨ

ਚੰਡੀਗੜ੍ਹ : ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੀ ਨਵੀਂ ਕਮੇਟੀ ਦਾ ਰਸਮੀ ਤੌਰ 'ਤੇ ਐਲਾਨ ਕੀਤਾ ਗਿਆ ਹੈ, ਜਿਸ ਵਿੱਚ ਅਮਰਜੀਤ ਸਿੰਘ ਮਹਿਤਾ ਨਵੇਂ ਪ੍ਰਧਾਨ, ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਜਨਰਲ ਸੈਕਟਰੀ ਅਤੇ ਦੀਪਕ ਬਾਲੀ ਨੂੰ ਵਾਇਸ ਪ੍ਰੈਸੀਡੈਂਟ ਚੁਣਿਆ ਗਿਆ ਹੈI

ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੀ ਕਾਰਜਕਾਰੀ ਕਮੇਟੀ ਦੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਜਿੱਤ ਹੋਈ ਹੈ। ਇਨ੍ਹਾਂ ਆਗੂਆਂ ਖਿਲਾਫ ਮੈਦਾਨ ਵਿੱਚ ਕੋਈ ਨਹੀਂ ਉਤਰਿਆ ਹੈ। ਇਸ ਤਰ੍ਹਾਂ ਪੰਜਾਬ ਦੀ ਰਾਜਨੀਤੀ ਦੇ ਨਾਲ-ਨਾਲ, ਆਮ ਆਦਮੀ ਪਾਰਟੀ (ਆਪ) ਦੇ ਆਗੂ ਹੁਣ ਸੂਬੇ ਦੇ ਕ੍ਰਿਕਟ ਵਿੱਚ ਵੀ ਆਪਣੀ ਭੂਮਿਕਾ ਨਿਭਾਉਣਗੇ।

ਨਵੀਂ ਬਣੀ ਪੀ.ਸੀ.ਏ. ਨੇ ਸ਼ਾਮ ਸਮੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਲੀਗ ਨੂੰ ਪਿੰਡ, ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ 'ਤੇ ਮੈਚ ਕਰਵਾਉਣੇ ਚਾਹੀਦੇ ਹਨ ਤਾਂ ਜੋ ਜ਼ਮੀਨੀ ਪੱਧਰ 'ਤੇ ਕ੍ਰਿਕਟ ਦੇ ਹੁਨਰ ਦੀ ਪਛਾਣ ਕਰਕੇ ਕ੍ਰਿਕਟ ਦੇ ਖਿਡਾਰੀਆਂ ਨੂੰ ਵੱਡੇ ਟੂਰਨਾਮੈਂਟਾਂ ਲਈ ਸ਼ਿੰਗਾਰਿਆ ਜਾ ਸਕੇ। ਸੂਬੇ ਵਿੱਚ ਜ਼ਮੀਨੀ ਪੱਧਰ 'ਤੇ ਵਿਸ਼ਵ-ਪੱਧਰੀ ਕ੍ਰਿਕਟ ਖਿਡਾਰੀਆਂ ਨੂੰ ਤਿਆਰ ਕਰਨ ਲਈ ਮੁੱਖ ਮੰਤਰੀ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ।


ਉਨ੍ਹਾਂ ਕਿਹਾ ਕਿ ਇਸ ਵੱਕਾਰੀ ਟੂਰਨਾਮੈਂਟ ਨੂੰ ਖੇਡਾਂ ਵਤਨ ਪੰਜਾਬ ਦੀਆਂ, ਜੋ ਸੂਬਾ ਸਰਕਾਰ ਵੱਲੋਂ ਹਰ ਸਾਲ ਉਭਰਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਢੁਕਵਾਂ ਮੰਚ ਪ੍ਰਦਾਨ ਕਰਦੀਆ ਹਨ, ਦੀ ਤਰਜ਼ 'ਤੇ ਉਲੀਕਿਆ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਲਪਨਾ ਕੀਤੀ ਕਿ ਇਹ ਲੀਗ ਪੰਜਾਬ ਭਰ ਦੇ ਕ੍ਰਿਕਟਰਾਂ ਦੀ ਅੰਦਰੂਨੀ ਸਮਰੱਥਾ ਨੂੰ ਬਾਹਰ ਲਿਆਉਣ ਵਿੱਚ ਵੀ ਮਦਦ ਕਰੇਗੀ, ਜਿਸ ਨਾਲ ਇਸ ਖੇਡ ਨੂੰ ਵੱਡਾ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਖਿਡਾਰੀ ਜਿਵੇਂ ਕਿ ਹਰਭਜਨ ਸਿੰਘ (ਸੰਸਦ ਮੈਂਬਰ), ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ ਅਤੇ ਹੋਰ ਪਹਿਲਾਂ ਹੀ ਕ੍ਰਿਕਟ ਦੇ ਖੇਤਰ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਦੇਸ਼ ਦਾ ਨਾਮ ਰੌਸ਼ਨ ਕਰ ਚੁੱਕੇ ਹਨ ਜਾਂ ਕਰ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਖਿਡਾਰੀਆਂ ਨੂੰ ਆਪਣੀਆਂ ਯੋਗਤਾਵਾਂ ਦਾ ਪ੍ਰਦਰਸ਼ਨ ਕਰਨ ਲਈ ਮਜ਼ਬੂਤ ਪਲੇਟਫਾਰਮ ਪ੍ਰਦਾਨ ਕੀਤਾ ਜਾਵੇ ਤਾਂ ਪੰਜਾਬ ਤੋਂ ਅਜਿਹੇ ਹੋਰ ਵੀ ਪ੍ਰਤਿਭਾਸ਼ਾਲੀ ਖਿਡਾਰੀ ਉੱਭਰ ਕੇ ਸਾਹਮਣੇ ਆਉਣਗੇ। ਭਗਵੰਤ ਸਿੰਘ ਮਾਨ ਨੇ ਨਵੀਂ ਚੁਣੀ ਗਈ ਪੀਸੀਏ ਟੀਮ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਸ ਦੌਰਾਨ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਟੀਮ ਪੰਜਾਬ ਵਿੱਚ ਕ੍ਰਿਕਟ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਸੂਬਾ ਸਰਕਾਰ ਮੁੱਲਾਂਪੁਰ ਵਿੱਚ ਮੌਜੂਦਾ ਸਟੇਡੀਅਮ ਤੋਂ ਇਲਾਵਾ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਬਣਾਏਗੀ।

ਭਗਵੰਤ ਸਿੰਘ ਮਾਨ ਨੇ ਮਾਣ ਨਾਲ ਕਿਹਾ ਕਿ ਭਾਰਤੀ ਪੁਰਸ਼ ਅਤੇ ਮਹਿਲਾ ਕ੍ਰਿਕਟ ਟੀਮਾਂ ਦੇ ਕਪਤਾਨ ਪੰਜਾਬ ਤੋਂ ਹਨ। ਉਨ੍ਹਾਂ ਨੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਅਤੇ ਅਥਲੈਟਿਕ ਹੁਨਰ ਨੂੰ ਉਤਸ਼ਾਹਿਤ ਕਰਕੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਇਸ ਦੌਰਾਨ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਜਿਨ੍ਹਾਂ ਵਿੱਚ ਪ੍ਰਧਾਨ ਅਮਰਜੀਤ ਮਹਿਤਾ, ਉਪ ਪ੍ਰਧਾਨ ਦੀਪਕ ਬਾਲੀ, ਸਕੱਤਰ ਕੁਲਵੰਤ ਸਿੰਘ ਵਿਧਾਇਕ ਅਤੇ ਹੋਰ ਸ਼ਾਮਲ ਸਨ, ਨੇ ਭਰੋਸਾ ਦਿੱਤਾ ਕਿ ਐਸੋਸੀਏਸ਼ਨ ਸੂਬੇ ਵਿੱਚ ਕ੍ਰਿਕਟ ਨੂੰ ਵਧੇਰੇ ਉਤਸ਼ਾਹਿਤ ਕਰਨ ਲਈ ਹਰ ਜ਼ਰੂਰੀ ਕਦਮ ਚੁੱਕੇਗੀ।

Tags: pca

SHARE ARTICLE

ਏਜੰਸੀ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement