ਹਰਜੋਤ ਬੈਂਸ ਨੇ ਉਭਰਦੇ ਖਿਡਾਰੀਆਂ ਲਈ ਆਨੰਦਪੁਰ ਸਾਹਿਬ ਹਲਕੇ 'ਚ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਲਈ ਕਿਹਾ
Published : Aug 12, 2022, 9:10 pm IST
Updated : Aug 12, 2022, 9:10 pm IST
SHARE ARTICLE
Harjot Bains
Harjot Bains

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਪਹਿਲੇ ਪੜਾਅ ਵਿੱਚ ਅਨੰਦਪੁਰ ਸਾਹਿਬ ਹਲਕੇ ਦੇ 25 ਪਿੰਡਾਂ ਦੀ ਚੋਣ ਕੀਤੀ ਗਈ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ 'ਸਿੱਖਿਆ-ਤੇ-ਸਿਹਤ' ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅੱਜ ਅਧਿਕਾਰੀਆਂ ਨੂੰ ਉਪਲਬਧ ਫੰਡਾਂ ਦੀ ਵਰਤੋਂ ਕਰਦਿਆਂ ਉਭਰਦੇ ਖਿਡਾਰੀਆਂ ਲਈ ਆਨੰਦਪੁਰ ਸਾਹਿਬ ਹਲਕੇ ਵਿੱਚ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।

Harjot BainsHarjot Bains

ਅੱਜ ਇਥੇ ਚੰਡੀਗੜ੍ਹ ਵਿਖੇ ਸ੍ਰੀ ਆਨੰਦਪੁਰ ਸਾਹਿਬ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਦਿਆਂ ਬੈਂਸ ਨੇ ਕਿਹਾ ਕਿ ਸਾਡਾ ਮਨੋਰਥ ਸਪੱਸ਼ਟ ਹੈ, ਜੇਕਰ ਅਸੀਂ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਅਤੇ ਲੌਜਿਸਟਿਕਸ ਮੁਹੱਈਆ ਕਰਵਾਉਂਦੇ ਹਾਂ ਤਾਂ ਇਹ ਉਭਰਦੇ ਖਿਡਾਰੀ ਸਿਤਾਰੇ ਬਣ ਜਾਣਗੇ। ਇਸ ਮੰਤਵ ਲਈ ਲੋੜੀਂਦਾ ਫੰਡ ਮੁਹੱਈਆ ਕਰਵਾਉਣ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਇਹ ਪ੍ਰਮੁੱਖ ਪ੍ਰੋਗਰਾਮ ਆਨੰਦਪੁਰ ਸਾਹਿਬ  ਤੋਂ ਸ਼ੁਰੂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਪਹਿਲੇ ਪੜਾਅ ਵਿੱਚ ਅਨੰਦਪੁਰ ਸਾਹਿਬ ਹਲਕੇ ਦੇ 25 ਪਿੰਡਾਂ ਦੀ ਚੋਣ ਕੀਤੀ ਗਈ ਹੈ।

Harjot Bains Harjot Bains

ਉਨ੍ਹਾਂ ਦੱਸਿਆ ਕਿ ਅਸੀਂ ਡਿਜ਼ਾਇਨ 'ਤੇ ਕੰਮ ਕਰ ਰਹੇ ਹਾਂ ਅਤੇ ਇਨ੍ਹਾਂ ਸਟੇਡੀਅਮਾਂ ਨੂੰ ਸਿੰਥੈਟਿਕ ਟਰੈਕ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਤਿਆਰ ਕਰਨ ਦੀ ਯੋਜਨਾ ਲਗਭਗ ਤਿਆਰ ਹੈ। ਸ੍ਰੀ ਬੈਂਸ ਨੇ ਕਿਹਾ ਕਿ ਰਾਸ਼ਟਰਮੰਡਲ ਖੇਡਾਂ ਦੌਰਾਨ ਸੂਬੇ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਸਾਡਾ ਉਦੇਸ਼ ਖੇਡਾਂ ਦੇ ਖੇਤਰ ਵਿੱਚ ਆਪਣੀ ਪੁਰਾਣੀ ਸ਼ਾਨ ਨੂੰ ਬਹਾਲ ਕਰਨਾ ਹੈ ਕਿਉਂਕਿ ਹਰਿਆਣਾ ਵਰਗੇ ਗੁਆਂਢੀ ਸੂਬਿਆਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਸਾਡੇ ਤੋਂ ਬਹੁਤ ਉੱਚਾ ਮੁਕਾਮ ਹਾਸਲ ਕੀਤਾ ਹੈ। ਪਿਛਲੀਆਂ ਸਰਕਾਰਾਂ 'ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਉਸ ਸਮੇਂ ਦੀਆਂ ਸਰਕਾਰਾਂ ਦੇ ਲਾਪਰਵਾਹੀ ਕਾਰਨ ਪੰਜਾਬ ਦੇ ਖਿਡਾਰੀਆਂ ਆਪਣਾ ਨਾਂ ਚਮਕਾਉਣ ਵਿੱਚ ਪੂਰੀ ਤਰ੍ਹਾਂ ਸਫ਼ਲ ਨਹੀਂ ਹੋ ਸਕੇ ਪਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਉਨ੍ਹਾਂ ਨੂੰ ਬੁਨਿਆਦੀ ਢਾਂਚਾਗਤ ਜ਼ਰੂਰਤਾਂ ਤੋਂ ਇਲਾਵਾ ਸਾਰੀਆਂ ਬੁਨਿਆਦੀ ਅਤੇ ਵਿਸ਼ਵ ਪੱਧਰੀ ਕੋਚਿੰਗ ਸਹੂਲਤਾਂ ਮੁਹੱਈਆ ਕਰਵਾਏਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM

Amritsar News: ਕੰਡਮ ਹੋਏ ਘੜੁੱਕੇ 'ਤੇ ਪਈ 28 ਕੁਇੰਟਲ ਤੂੜੀ, ਨਾਕੇ ਤੇ ਖੜ੍ਹੇ Police ਵਾਲੇ ਵੀ ਰਹਿ ਗਏ ਹੈਰਾਨ..

24 Apr 2024 10:59 AM

Karamjit Anmol Latest Interview- ਦਿਲ ਬਹਿਲਾਨੇ ਕੇ ਲਿਏ ਖਿਆਲ ਅੱਛਾ ਹੈ ਗਾਲਿਬ | Latest Punjab News

24 Apr 2024 9:33 AM

Big Breaking: ਸਾਂਪਲਾ ਪਰਿਵਾਰ 'ਚ ਆਪ ਨੇ ਲਾਈ ਸੰਨ, ਦੇਖੋ ਕੌਣ ਚੱਲਿਆ 'ਆਪ' 'ਚ, ਵੇਖੋ LIVE

24 Apr 2024 9:10 AM

ਸਿੱਖ ਮਾਰਸ਼ਲ ਕੌਮ ਨੂੰ ਲੈ ਕੇ ਹੰਸ ਰਾਜ ਹੰਸ ਦਾ ਵੱਡਾ ਬਿਆਨ "ਕਾਹਦੀ ਮਾਰਸ਼ਲ ਕੌਮ, ਲੱਖਾਂ ਮੁੰਡੇ ਮਰਵਾ ਲਏ"

23 Apr 2024 12:49 PM
Advertisement