ਮੁਹਾਲੀ ਦੇ PCA ਸਟੇਡੀਅਮ 'ਚ ਭਾਰਤ-ਆਸਟ੍ਰੇਲੀਆ ਟੀ-20 ਮੈਚ, ਵਿਦਿਆਰਥੀ ਅੱਜ ਤੋਂ ਖਰੀਦ ਸਕਦੇ ਹਨ ਟਿਕਟਾਂ
Published : Sep 12, 2022, 12:13 pm IST
Updated : Sep 12, 2022, 12:13 pm IST
SHARE ARTICLE
photo
photo

ਵਿਦਿਆਰਥੀ ਆਪਣਾ ਕਾਲਜ ਦਾ ਆਈਡੀ ਕਾਰਡ ਵਿਖਾ ਕੇ ਆਫਲਾਈਨ ਤੇ ਆਨਲਾਈਨ ਟਿਕਟਾਂ ਖਰੀਦ ਸਕਦੇ ਹਨ

 

 ਮੁਹਾਲੀ: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਦੀ ਸ਼ੁਰੂਆਤ ਮੁਹਾਲੀ ਦੇ ਪੀਸੀਏ ਸਟੇਡੀਅਮ ਤੋਂ ਸ਼ੁਰੂ ਹੋਵੇਗੀ। 20 ਸਤੰਬਰ ਨੂੰ ਪਹਿਲਾ ਮੈਚ ਹੋਵੇਗਾ। ਅੱਜ ਤੋਂ ਸਟੇਡੀਅਮ ਦੇ ਬਾਹਰ ਵਿਦਿਆਰਥੀਆਂ ਨੂੰ ਟਿਕਟਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਵਿਦਿਆਰਥੀਆਂ ਨੂੰ ਆਪਣਾ ਸਕੂਲ/ਕਾਲਜ ਪਛਾਣ ਪੱਤਰ ਦਿਖਾਉਣਾ ਹੋਵੇਗਾ। ਉਨ੍ਹਾਂ ਲਈ ਟਿਕਟ ਦਾ ਰੇਟ 300 ਰੁਪਏ ਰੱਖਿਆ ਗਿਆ ਹੈ। ਹਾਲਾਂਕਿ 10 ਹਜ਼ਾਰ ਰੁਪਏ ਤੱਕ ਮੈਚ ਦੀ ਟਿਕਟ ਵੀ ਹੈ।

ਦੱਸ ਦੇਈਏ ਕਿ ਐਤਵਾਰ ਨੂੰ ਵਿਦਿਆਰਥੀ ਟਿਕਟਾਂ ਲੈਣ ਲਈ ਸਟੇਡੀਅਮ ਪਹੁੰਚੇ ਸਨ, ਜਦਕਿ ਟਿਕਟਾਂ ਸੋਮਵਾਰ ਤੋਂ ਮਿਲਣੀਆਂ ਸਨ। 11 ਸਤੰਬਰ ਨੂੰ ਮਹਾਰਾਣੀ ਐਲਿਜ਼ਾਬੈਥ ਦੀ ਮੌਤ ਤੋਂ ਬਾਅਦ ਰਾਸ਼ਟਰੀ ਸੋਗ ਵਜੋਂ ਟਿਕਟਾਂ ਦੀ ਵਿਕਰੀ ਰੋਕ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਟਿਕਟਾਂ ਲਈ 11 ਸਤੰਬਰ ਦੀ ਤਰੀਕ ਤੈਅ ਕੀਤੀ ਗਈ ਸੀ। ਪੀਸੀਏ ਸਟੇਡੀਅਮ ਵਿੱਚ 26,950 ਦਰਸ਼ਕਾਂ ਦੇ ਬੈਠਣ ਦੀ ਸਮਰੱਥਾ ਹੈ। ਇਹ ਵਿਸ਼ਵ ਪੱਧਰੀ ਸਟੇਡੀਅਮ ਹੈ ਅਤੇ ਇੱਥੇ ਕਈ ਅੰਤਰਰਾਸ਼ਟਰੀ ਮੈਚ ਹੋ ਚੁੱਕੇ ਹਨ।

ਵਿਦਿਆਰਥੀ ਟਿਕਟਾਂ ਨੂੰ ਛੱਡ ਕੇ ਪੇਟੀਐਮ ਤੋਂ ਸਟੈਂਡ ਅਨੁਸਾਰ ਟਿਕਟਾਂ ਦੀ ਵਿਕਰੀ ਆਨਲਾਈਨ ਕੀਤੀ ਜਾ ਰਹੀ ਹੈ। ਆਨਲਾਈਨ ਟਿਕਟਾਂ ਸਵੇਰੇ 11 ਵਜੇ ਤੋਂ ਉਪਲਬਧ ਹੋਣਗੀਆਂ। ਮੈਚ 20 ਸਤੰਬਰ ਨੂੰ ਸ਼ਾਮ 7.30 ਵਜੇ ਸ਼ੁਰੂ ਹੋਵੇਗਾ। ਦੱਸ ਦੇਈਏ ਕਿ ਸੀਰੀਜ਼ ਦਾ ਦੂਜਾ ਮੈਚ 23 ਸਤੰਬਰ ਨੂੰ ਵਿਦਰਭ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ, ਨਾਗਪੁਰ ਅਤੇ ਤੀਜਾ ਫਾਈਨਲ ਮੈਚ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ, ਹੈਦਰਾਬਾਦ ਵਿੱਚ ਹੋਵੇਗਾ। ਦੋਵੇਂ ਮੈਚ ਵੀ ਸ਼ਾਮ 7.30 ਵਜੇ ਸ਼ੁਰੂ ਹੋਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM

'Raid 'ਚ Bikram Majithia ਦੀਆਂ ਕਈ ਬੇਨਾਮੀ ਜਾਇਦਾਦਾਂ ਮਿਲੀਆਂ' Advocate ਵੱਲੋਂ ਵੱਡੇ ਖ਼ੁਲਾਸੇ | Akali Dal

17 Jul 2025 5:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/07/2025

16 Jul 2025 4:25 PM
Advertisement