
Asian Champions Trophy 2024 : ਕਪਤਾਨ ਹਰਮਨਪ੍ਰੀਤ ਸਿੰਘ ਨੇ 2 ਅਤੇ ਅਰਿਜੀਤ ਸਿੰਘ ਹੁੰਦਲ ਨੇ 1 ਗੋਲ ਕਰਕੇ ਟੀਮ ਨੂੰ ਦਵਾਈ ਜਿੱਤ
Asian Champions Trophy 2024 : ਏਸ਼ੀਆਈ ਚੈਂਪੀਅਨਜ਼ ਟਰਾਫੀ 2024 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਅੱਜ ਖੇਡੇ ਗਏ ਮੈਚ ਵਿੱਚ ਭਾਰਤ ਨੇ ਦੱਖਣੀ ਕੋਰੀਆ ਨੂੰ 3-1 ਨਾਲ ਹਰਾ ਕੇ ਲਗਾਤਾਰ ਚੌਥੀ ਜਿੱਤ ਦਰਜ ਕੀਤੀ ਹੈ। ਭਾਰਤ ਲਈ ਕਪਤਾਨ ਹਰਮਨਪ੍ਰੀਤ ਸਿੰਘ ਨੇ 2 ਅਤੇ ਅਰਿਜੀਤ ਸਿੰਘ ਹੁੰਦਲ ਨੇ 1 ਗੋਲ ਕਰਕੇ ਟੀਮ ਨੂੰ ਜਿੱਤ ਵੱਲ ਤੋਰਿਆ। ਭਾਰਤ ਨੇ ਪਹਿਲੇ ਕੁਆਰਟਰ ਵਿੱਚ ਹੀ ਗੋਲ ਕਰਕੇ ਮੈਚ ਵਿੱਚ ਆਪਣੀ ਪਕੜ ਮਜ਼ਬੂਤ ਕਰ ਲਈ। ਅਰਿਜੀਤ ਸਿੰਘ ਨੇ ਮੈਚ ਦੇ ਤੀਜੇ ਮਿੰਟ ਵਿੱਚ ਅਤੇ ਕਪਤਾਨ ਹਰਮਨਪ੍ਰੀਤ ਨੇ 9ਵੇਂ ਮਿੰਟ ਵਿੱਚ ਗੋਲ ਕੀਤਾ। ਇਸ ਦੇ ਨਾਲ ਹੀ ਦੂਜੇ ਕੁਆਰਟਰ ਵਿੱਚ ਦੱਖਣੀ ਕੋਰੀਆ ਨੇ ਪੈਨਲਟੀ ਕਾਰਨਰ ਦੀ ਮਦਦ ਨਾਲ ਗੋਲ ਕਰਕੇ ਭਾਰਤ ਦੀ ਬੜ੍ਹਤ ਨੂੰ ਘਟਾ ਦਿੱਤਾ। ਭਾਰਤ ਲਈ ਤੀਜੇ ਕੁਆਰਟਰ ਵਿੱਚ ਹਰਮਨਪ੍ਰੀਤ ਨੇ ਗੋਲ ਕੀਤਾ।
ਇਹ ਵੀ ਪੜੋ : Electricity News : ਪੰਜਾਬ ’ਚ ਬਿਜਲੀ ਮੁਲਾਜ਼ਮਾਂ ਨੇ ਹੜਤਾਲ ’ਚ 5 ਦਿਨਾਂ ਦਾ ਹੋਰ ਵਾਧਾ ਦਾ ਕੀਤਾ ਐਲਾਨ
ਭਾਰਤ ਨੇ ਇਸ ਤੋਂ ਪਹਿਲਾਂ ਟੂਰਨਾਮੈਂਟ ਵਿੱਚ ਚੀਨ, ਜਾਪਾਨ ਅਤੇ ਮਲੇਸ਼ੀਆ ਨੂੰ ਹਰਾਇਆ ਹੈ। ਹੁਣ ਭਾਰਤ ਦਾ ਸਾਹਮਣਾ 14 ਸਤੰਬਰ ਨੂੰ ਆਪਣੇ ਆਖਰੀ ਰਾਊਂਡ ਰੌਬਿਨ ਮੈਚ 'ਚ ਪਾਕਿਸਤਾਨ ਨਾਲ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਭਾਰਤ ਨੇ ਚਾਰ ਜਿੱਤਾਂ ਨਾਲ ਟੂਰਨਾਮੈਂਟ ਦੇ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਇਸ ਦੇ ਨਾਲ ਹੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਧਿਆਨ ਚੰਦ ਅਤੇ ਬਲਬੀਰ ਸਿੰਘ ਦੌਸਾਂਝ ਤੋਂ ਬਾਅਦ 200 ਗੋਲ ਕਰਨ ਵਾਲੇ ਤੀਜੇ ਭਾਰਤੀ ਹਾਕੀ ਖਿਡਾਰੀ ਬਣ ਗਏ ਹਨ।
(For more news apart from fourth consecutive victory for the Indian hockey team, Beat South Korea 3-1 News in Punjabi, stay tuned to Rozana Spokesman)