T20 World Cup: ਇਸ ਸਾਲ ਸਿਨੇਮਾ ਹਾਲ 'ਚ ਦੇਖੋ ਵਿਸ਼ਵ ਕੱਪ, ਸੀਟਾਂ ਉਪਲਬਧ
Published : Oct 12, 2022, 7:22 am IST
Updated : Oct 12, 2022, 11:15 am IST
SHARE ARTICLE
T20 World Cup
T20 World Cup

23 ਅਕਤੂਬਰ ਨੂੰ ਪਾਕਿਸਤਾਨ ਨਾਲ ਹੈ ਮੁਕਾਬਲਾ

 

ਨਵੀਂ ਦਿੱਲੀ : ਅਗਲੇ ਹਫ਼ਤੇ ਤੋਂ ਟੀ-20 ਵਿਸ਼ਵ ਕੱਪ ਸ਼ੁਰੂ ਹੋ ਰਿਹਾ ਹੈ। ਕ੍ਰਿਕਟ ਪ੍ਰੇਮੀ ਇਸ ਸਾਲ ਭਾਰਤੀ ਟੀਮ ਦਾ ਮੈਚ ਵੀ ਸਿਨੇਮਾ ਹਾਲ 'ਚ ਦੇਖ ਸਕਦੇ ਹਨ। INOX Leisure ਨੇ ਮੰਗਲਵਾਰ ਨੂੰ ਜਾਰੀ ਬਿਆਨ 'ਚ ਕਿਹਾ ਕਿ ਇਸ ਦੇ ਲਈ ਉਸ ਨੇ ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ICC) ਨਾਲ ਸਮਝੌਤਾ ਕੀਤਾ ਹੈ। ਇਸ ਤਹਿਤ ਉਹ ਆਈਸੀਸੀ ਟੀ-20 ਵਿਸ਼ਵ ਕੱਪ ਵਿੱਚ ਭਾਰਤੀ ਕ੍ਰਿਕਟ ਟੀਮ ਦੇ ਮੈਚਾਂ ਦਾ ਦੇਸ਼ ਭਰ ਦੇ ਸਿਨੇਮਾਘਰਾਂ ਵਿੱਚ ਸਿੱਧਾ ਪ੍ਰਸਾਰਣ ਕਰਨਗੇ।

ਇਸ ਦੀ ਸ਼ੁਰੂਆਤ 23 ਅਕਤੂਬਰ ਤੋਂ ਪਾਕਿਸਤਾਨ ਦੇ ਖਿਲਾਫ ਭਾਰਤ ਦੇ ਪਹਿਲੇ ਮੈਚ ਨਾਲ ਹੋਵੇਗੀ। ਇਸ ਦੇ ਨਾਲ ਹੀ ਸੈਮੀਫਾਈਨਲ ਅਤੇ ਫਾਈਨਲ ਮੈਚਾਂ ਦਾ ਸਿੱਧਾ ਪ੍ਰਸਾਰਣ ਵੀ ਕੀਤਾ ਜਾਵੇਗਾ। ਕੰਪਨੀ ਨੇ ਕਿਹਾ, "ਭਾਰਤੀ ਕ੍ਰਿਕਟ ਟੀਮ ਦੇ ਮੈਚਾਂ ਦਾ 25 ਤੋਂ ਵੱਧ ਸ਼ਹਿਰਾਂ ਵਿੱਚ ਆਈਨੌਕਸ ਮਲਟੀਪਲੈਕਸਾਂ 'ਤੇ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ।"

ਆਈਸੀਸੀ ਵਿਸ਼ਵ ਕੱਪ ਦਾ ਅੱਠਵਾਂ ਸੀਜ਼ਨ 16 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ਸੁਪਰ 12 ਪੜਾਅ 22 ਅਕਤੂਬਰ ਤੋਂ ਸ਼ੁਰੂ ਹੋਵੇਗਾ ਅਤੇ ਫਾਈਨਲ ਮੈਚ 13 ਨਵੰਬਰ ਨੂੰ ਖੇਡਿਆ ਜਾਵੇਗਾ। ਫਾਈਨਲ ਮੈਚ ਮੈਲਬੋਰਨ ਵਿੱਚ ਖੇਡਿਆ ਜਾਵੇਗਾ। INOX 23 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਭਾਰਤੀ ਟੀਮ ਦੇ ਸਾਰੇ ਮੈਚਾਂ ਦਾ ਪ੍ਰਸਾਰਣ ਕਰੇਗਾ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement