ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰ.ਟੀ.ਏ ਦਫ਼ਤਰ ਦੀ ਅਚਨਚੇਤ ਚੈਕਿੰਗ
Published : Oct 12, 2022, 7:17 pm IST
Updated : Oct 12, 2022, 7:17 pm IST
SHARE ARTICLE
Unexpected checking of RTA office by Transport Minister Laljit Singh Bhullar
Unexpected checking of RTA office by Transport Minister Laljit Singh Bhullar

ਮੁਲਾਜ਼ਮਾਂ ਦੀ ਹਾਜ਼ਰੀ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਯਕੀਨੀ ਬਣਾਉਣ ਦੇ ਨਿਰਦੇਸ਼

ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਤੁਰੰਤ ਹੱਲ ਕਰਨ ਦੀ ਹਦਾਇਤ

ਚੰਡੀਗੜ੍ਹ/ਐਸ.ਏ.ਐਸ.ਨਗਰ : ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਆਰ.ਟੀ.ਏ ਦਫ਼ਤਰ ਮੋਹਾਲੀ ਦਾ ਅਚਨਚੇਤ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਹੋ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਵੱਲੋਂ ਅੱਜ ਸਵੇਰੇ ਆਰ.ਟੀ.ਏ ਦਫ਼ਤਰ ਵਿਖੇ ਪਬਲਿਕ ਕਾਊਂਟਰਾਂ ਤੇ ਜਾ ਕੇ ਕਰਮਚਾਰੀਆਂ ਤੋਂ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਲਿਆ ਅਤੇ ਨਾਲ ਹੀ ਦਫ਼ਤਰ ਵਿੱਚ ਕੰਮ ਕਰਾਉਣ ਲਈ ਆਏ ਲੋਕਾਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਜਾਣਕਾਰੀ ਇਕੱਤਰ ਕੀਤੀ।

ਟਰਾਂਸਪੋਰਟ ਮੰਤਰੀ ਨੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਮੌਕੇ ਤੇ ਨਿਰਦੇਸ਼ ਦਿੱਤੇ ਗਏ। ਅੱਜ ਦੇ ਦੌਰੇ ਦਾ ਮੰਤਵ ਦੱਸਦੇ ਹੋਏ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਸ਼ਾਸਕੀ ਸੁਧਾਰਾਂ ਅਤੇ ਸਰਕਾਰੀ ਕੰਮ ਵਿੱਚ ਪਾਰਦਰਸ਼ਤਾ ਲਿਆਉਣ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨੇ ਆਰ.ਟੀ.ਏ ਦਫ਼ਤਰ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਸਵੇਰ 9 ਵਜੇ ਤੋਂ ਸ਼ਾਮ 5 ਵਜੇ ਤੱਕ ਯਕੀਨੀ ਬਣਾਇਆ ਜਾਵੇ। 

ਉਨ੍ਹਾਂ ਨੇ ਆਰ.ਟੀ.ਏ ਦਫਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੌਕੇ ਤੇ ਹਦਾਇਤ ਕੀਤੀ ਕਿ ਜੋ ਵੀ ਲੋਕ ਟਰਾਂਸਪੋਰਟ ਨਾਲ ਸਬੰਧਤ ਆਪਣਾ ਕੰਮ ਕਰਾਉਣ ਆਉਂਦੇ ਹਨ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੇ ਕਾਗਜ਼ਾਤ ਅਧੂਰੇ ਹਨ ਜਾਂ ਕੋਈ ਹੋਰ ਕਮੀ ਪੇਸ਼ੀ ਹੈ ਤਾਂ ਉਸ ਬਾਰੇ ਇਕੋ ਸਮੇ ਉਨ੍ਹਾਂ ਨੂੰ ਦੱਸਿਆ ਜਾਵੇ ਤਾਂ ਜੋ ਲੋਕਾਂ ਨੂੰ ਵਾਰ-ਵਾਰ ਦਫ਼ਤਰ ਦੇ ਗੇੜੇ ਨਾ ਮਾਰਨੇ ਪੈਣ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਲੋੜੀਂਦੇ ਕਾਗਜ਼ਾਤਾ ਦੀ ਲਿਸਟ ਵੀ ਬੋਰਡ ਤੇ ਲਗਾਈ ਜਾਵੇ ਤਾਂ ਜੋ ਉਸ ਨੂੰ ਪੜ੍ਹ ਕੇ ਹੀ ਲੋਕ ਆਪਣੇ ਕੰਮ ਲਈ ਅਪਲਾਈ ਕਰ ਸਕਣ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਛੇਤੀ ਹੀ ਮੁਲਾਜ਼ਮਾਂ ਦੀ ਹਾਜ਼ਰੀ ਲਈ ਬਾਇਓਮੈਟ੍ਰਿਕ ਮਸ਼ੀਨਾਂ ਲਗਾਈਆਂ ਜਾਣਗੀਆ ਤਾਂ ਜੋ ਦਫ਼ਤਰਾਂ ਵਿੱਚ ਮੁਲਾਜ਼ਮਾਂ ਦੀ ਸਮੇਂ ਸਿਰ ਹਾਜ਼ਰੀ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਆਰ.ਟੀ.ਏ ਪਰਦੀਪ ਸਿੰਘ ਢਿੱਲੋਂ ਅਤੇ ਹੋਰ ਅਧਿਕਾਰੀ ਵਿਸ਼ੇਸ ਤੌਰ 'ਤੇ ਮੌਜੂਦ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement