ਖੇਡ ਮੰਤਰੀ ਨੇ ਏਸ਼ੀਅਨ ਚੈਂਪੀਅਨਸ਼ਿਪ 'ਚ ਸੋਨੇ ਤੇ ਚਾਂਦੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਦਿੱਤੀ ਵਧਾਈ
Published : Jan 13, 2024, 5:03 pm IST
Updated : Jan 13, 2024, 5:03 pm IST
SHARE ARTICLE
File Photo
File Photo

ਜਕਾਰਤਾ ਵਿਖੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸਿਫ਼ਤ ਨੇ ਟੀਮ ਈਵੈਂਟ ਵਿੱਚ ਸੋਨੇ ਅਤੇ ਵਿਅਕਤੀਗਤ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ

 

ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਜਕਾਰਤਾ ਵਿਖੇ ਚੱਲ ਰਹੀ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ।ਸਿਫ਼ਤ ਨੇ ਟੀਮ ਈਵੈਂਟ ਵਿੱਚ ਸੋਨੇ ਅਤੇ ਵਿਅਕਤੀਗਤ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ।

ਖੇਡ ਮੰਤਰੀ ਨੇ ਕਿਹਾ ਕਿ ਸਿਫ਼ਤ ਕੌਰ ਸਮਰਾ ਨੇ ਨਿਰੰਤਰ ਵਧੀਆ ਪ੍ਰਦਰਸ਼ਨ ਨਾਲ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਸਿਫ਼ਤ ਨੇ ਪਿਛਲੇ ਸਾਲ ਏਸ਼ੀਅਨ ਗੇਮਜ਼ ਵਿੱਚ ਵਿਸ਼ਵ ਰਿਕਾਰਡ ਨਾਲ ਸੋਨੇ ਤੇ ਚਾਂਦੀ ਦਾ ਤਮਗ਼ਾ ਜਿੱਤਿਆ। ਵਿਸ਼ਵ ਕੱਪ ਵਿੱਚ ਕਾਂਸੀ ਦਾ ਤਮਗ਼ਾ ਜਿੱਤਿਆ ਸੀ। ਇਸ ਤੋਂ ਵੀ ਅਹਿਮ ਗੱਲ ਪੈਰਿਸ ਓਲੰਪਿਕ ਖੇਡਾਂ ਲਈ ਵੀ ਕੁਆਲੀਫਾਈ ਕੀਤਾ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਵਿਸ਼ਵ ਪੱਧਰ 'ਤੇ ਸੂਬੇ ਦੀ ਸ਼ਾਨ ਨੂੰ ਮੁੜ ਬਹਾਲ ਕੀਤਾ ਜਾ ਸਕੇ। ਨਵੀਂ ਖੇਡ ਨੀਤੀ ਤਹਿਤ ਜਿੱਥੇ ਖਿਡਾਰੀਆਂ ਨੂੰ ਨਗਦ ਇਨਾਮ ਦਿੱਤੇ ਜਾ ਰਹੇ ਹਨ ਉੱਥੇ ਖੇਡ ਮੁਕਾਬਲਿਆਂ ਦੀ ਤਿਆਰੀ ਲਈ ਵੀ ਨਗਦ ਰਾਸ਼ੀ ਦਿੱਤੀ ਜਾ ਰਹੀ ਹੈ।

ਮੀਤ ਹੇਅਰ ਨੇ ਸਿਫ਼ਤ ਕੌਰ ਸਮਰਾ ਦੀ ਪ੍ਰਾਪਤੀ ਲਈ ਉਸ ਦੇ ਮਾਪਿਆਂ ਤੇ ਕੋਚ ਨੂੰ ਵੀ ਵਧਾਈ ਦਿੱਤੀ ਹੈ। ਜਕਾਰਤਾ ਵਿਖੇ ਚੱਲ ਰਹੀ ਏਸ਼ੀਅਨ ਚੈਂਪੀਅਨਸ਼ਿਪ-2024 (ਰਾਈਫ਼ਲ/ਪਿਸਟਲ) ਵਿੱਚ ਵਿਅਕਤੀਗਤ ਵਰਗ ਵਿੱਚ ਸਿਫ਼ਤ ਕੌਰ ਸਮਰਾ ਨੇ 460.6 ਅੰਕ ਹਾਸਲ ਕਰ ਕੇ ਚਾਂਦੀ ਦਾ ਤਮਗ਼ਾ ਜਿੱਤਿਆ ਜਦੋਂਕਿ ਸੋਨ ਤਗ਼ਮਾ ਜੇਤੂ ਦੱਖਣੀ ਕੋਰੀਆ ਦੀ ਯੂਨਸੀਓ ਲੀ ਨੇ 462.5 ਅੰਕ ਹਾਸਲ ਕੀਤੇ।ਟੀਮ ਵਰਗ ਵਿੱਚ ਸਿਫ਼ਤ ਨੇ ਭਾਰਤੀ ਟੀਮ ਵੱਲੋਂ ਸੋਨੇ ਦਾ ਤਮਗ਼ਾ ਜਿੱਤਿਆ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement