ਟੀ-20 ਵਿਸ਼ਵ ਕੱਪ 'ਚ ਜ਼ਿੰਬਾਬਵੇ ਨੇ ਆਸਟ੍ਰੇਲੀਆ ਨੂੰ ਹਰਾਇਆ
Published : Feb 13, 2026, 6:07 pm IST
Updated : Feb 13, 2026, 6:07 pm IST
SHARE ARTICLE
Zimbabwe beat Australia in T20 World Cup
Zimbabwe beat Australia in T20 World Cup

170 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਆਸਟ੍ਰੇਲੀਆਈ ਟੀਮ ਨਿਰਧਾਰਤ ਟੀਚੇ ਤੋਂ 23 ਦੌੜਾਂ ਪਿੱਛੇ ਰਹਿ ਗਈ

ਕੋਲੰਬੋ: ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ 2026 ਵਿਚ ਇਕ ਬਹੁਤ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ ਹੈ। ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿਚ ਖੇਡੇ ਗਏ ਗਰੁੱਪ ਬੀ ਦੇ 19ਵੇਂ ਮੈਚ ਵਿਚ ਜ਼ਿੰਬਾਬਵੇ ਨੇ ਮਜ਼ਬੂਤ ਮੰਨੀ ਜਾਣ ਵਾਲੀ ਆਸਟ੍ਰੇਲੀਆਈ ਟੀਮ ਨੂੰ ਹਰਾ ਕੇ ਸਭ ਨੂੰ ਹੈਰਾਨ ਕਰ ਦਿਤਾ ਹੈ। 13 ਫ਼ਰਵਰੀ 2026 ਨੂੰ ਖੇਡੇ ਗਏ ਇਸ ਮੁਕਾਬਲੇ ਵਿਚ ਜ਼ਿੰਬਾਬਵੇ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੰਗਾਰੂ ਟੀਮ ਨੂੰ ਧੂੜ ਚੱਟਾਈ। ਗਰੁੱਪ-ਬੀ ਦੇ 19ਵੇਂ ਮੁਕਾਬਲੇ ਵਿਚ ਜ਼ਿੰਬਾਬਵੇ ਨੇ ਕ੍ਰਿਕਟ ਦੀ ਦਿੱਗਜ ਟੀਮ ਆਸਟ੍ਰੇਲੀਆ ਨੂੰ 23 ਦੌੜਾਂ ਨਾਲ ਕਰਾਰੀ ਹਾਰ ਦੇ ਕੇ ਸਭ ਨੂੰ ਹੈਰਾਨ ਕਰ ਦਿਤਾ ਹੈ। ਇਹ ਮੌਜੂਦਾ ਟੀ-20 ਵਿਸ਼ਵ ਕੱਪ 2026 ਦਾ ਹੁਣ ਤਕ ਦਾ ਸਭ ਤੋਂ ਵੱਡਾ ਉਲਟਫੇਰ ਮੰਨਿਆ ਜਾ ਰਿਹਾ ਹੈ।

ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿਚ ਖੇਡੇ ਗਏ ਇਸ ਮੈਚ ਵਿਚ ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦਿਆਂ ਜ਼ਿੰਬਾਬਵੇ ਨੇ 20 ਓਵਰਾਂ ਵਿਚ 2 ਵਿਕਟਾਂ ਦੇ ਨੁਕਸਾਨ ’ਤੇ 169 ਦੌੜਾਂ ਦਾ ਮਜ਼ਬੂਤ ਸਕੋਰ ਖੜ੍ਹਾ ਕੀਤਾ। ਜ਼ਿੰਬਾਬਵੇ ਵਲੋਂ ਬ੍ਰਾਇਨ ਬੈਨੇਟ ਨੇ 56 ਗੇਂਦਾਂ ਵਿਚ ਅਜੇਤੂ 64 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਆਸਟ੍ਰੇਲੀਆ ਵਲੋਂ ਮਾਰਕਸ ਸਟੋਇਨਿਸ ਅਤੇ ਕੈਮਰਨ ਗ੍ਰੀਨ ਨੇ ਇਕ-ਇਕ ਵਿਕਟ ਹਾਸਲ ਕੀਤੀ।

170 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਆਸਟ੍ਰੇਲੀਆਈ ਟੀਮ ਨਿਰਧਾਰਤ ਟੀਚੇ ਤੋਂ 23 ਦੌੜਾਂ ਪਿੱਛੇ ਰਹਿ ਗਈ। ਜ਼ਿੰਬਾਬਵੇ ਦੀ ਸ਼ਾਨਦਾਰ ਗੇਂਦਬਾਜ਼ੀ ਅਤੇ ਅਨੁਸ਼ਾਸਿਤ ਖੇਡ ਅੱਗੇ ਕੰਗਾਰੂ ਬੱਲੇਬਾਜ਼ ਬੇਵੱਸ ਨਜ਼ਰ ਆਏ ਅਤੇ ਟੀਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।

ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿਚ ਇਹ ਸਿਰਫ਼ ਦੂਜੀ ਵਾਰ ਹੈ ਜਦੋਂ ਜ਼ਿੰਬਾਬਵੇ ਨੇ ਆਸਟ੍ਰੇਲੀਆ ਵਰਗੀ ਮਜ਼ਬੂਤ ਟੀਮ ਨੂੰ ਹਰਾਇਆ ਹੈ। ਇਸ ਤੋਂ ਪਹਿਲਾਂ ਸਾਲ 2007 ਵਿਚ ਜ਼ਿੰਬਾਬਵੇ ਨੇ ਆਸਟ੍ਰੇਲੀਆ ਵਿਰੁਧ ਜਿੱਤ ਦਰਜ ਕੀਤੀ ਸੀ। ਖ਼ਾਸ ਗੱਲ ਇਹ ਹੈ ਕਿ ਟੀ-20 ਵਿਸ਼ਵ ਕੱਪ ਵਿੱਚ ਇਹ ਦੋਵੇਂ ਟੀਮਾਂ ਹੁਣ ਤਕ ਦੋ ਵਾਰ ਆਹਮੋ-ਸਾਹਮਣੇ ਹੋਈਆਂ ਹਨ ਅਤੇ ਦੋਵੇਂ ਵਾਰ ਜ਼ਿੰਬਾਬਵੇ ਨੇ ਹੀ ਜਿੱਤ ਹਾਸਲ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement