
ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਸ਼ਾਹਿਦ ਅਫਰੀਦੀ ਵੀ ਕੋਰੋਨਾ ਵਾਇਰਸ ਦੀ ਚਪੇਟ ਵਿਚ ਆ ਗਏ ਹਨ।
ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਸ਼ਾਹਿਦ ਅਫਰੀਦੀ ਵੀ ਕੋਰੋਨਾ ਵਾਇਰਸ ਦੀ ਚਪੇਟ ਵਿਚ ਆ ਗਏ ਹਨ। ਉਹਨਾਂ ਨੇ ਇਸ ਦਾ ਐਲਾਨ ਖੁਦ ਕੀਤਾ ਹੈ। ਉਹਨਾਂ ਨੇ ਇਸ ਦੀ ਜਾਣਕਾਰੀ ਟਵਿਟਰ ਦੇ ਜ਼ਰੀਏ ਅਪਣੇ ਫੈਨਜ਼ ਨੂੰ ਦਿੱਤੀ ਹੈ।
Shahid Afridi
ਉਹਨਾਂ ਨੇ ਕਿਹਾ ਕਿ ਵੀਰਵਾਰ ਤੋਂ ਹੀ ਉਹਨਾਂ ਦੀ ਸਿਹਤ ਠੀਕ ਨਹੀਂ ਚੱਲ ਰਹੀ ਸੀ। ਉਹਨਾਂ ਨੇ ਅਪਣੇ ਟਵੀਟ ਵਿਚ ਦੱਸਿਆ ਕਿ ਉਹਨਾਂ ਦੇ ਸਰੀਰ ਵਿਚ ਕਾਫੀ ਦਰਦ ਹੈ ਅਤੇ ਉਹਨਾਂ ਨੇ ਕੋਰੋਨਾ ਟੈਸਟ ਕਰਵਾਇਆ ਹੈ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਅਫਰੀਦੀ ਨੇ ਅਪਣੇ ਫੈਨਜ਼ ਨੂੰ ਉਹਨਾਂ ਲਈ ਦੁਆ ਕਰਨ ਲਈ ਕਿਹਾ ਹੈ।
Tweet
ਦੱਸ ਦਈਏ ਕਿ ਇਸ ਸਮੇਂ ਪੂਰੀ ਦੁਨੀਆ ਕੋਰੋਨਾ ਵਾਇਰਸ ਦੀ ਚਪੇਟ ਵਿਚ ਹੈ। ਅਫਰੀਦੀ ਵੱਲੋਂ ਇਹ ਖੁਲਾਸਾ ਕਰਨ ਤੋਂ ਬਾਅਦ ਫੈਨਜ਼ ਟਵੀਟ ਕਰਕੇ ਉਹਨਾਂ ਦੇ ਠੀਕ ਹੋਣ ਦੀ ਕਾਮਨਾ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਉਹਨਾਂ ਸਾਥੀ ਖਿਡਾਰੀ ਵੀ ਉਹਨਾਂ ਦੀ ਚੰਗੀ ਸਿਹਤ ਲ਼ਈ ਕਾਮਨਾ ਕਰ ਰਹੇ ਹਨ।
Corona Virus
ਭਾਰਤ ਵਿਚ ਵੀ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਦੇਸ਼ ਵਿਚ ਸ਼ੁਕਰਵਾਰ ਨੂੰ ਇਕ ਦਿਨ ਵਿਚ ਕੋਵਿਡ-19 ਲਾਗ ਦੇ ਨਵੇਂ ਮਾਮਲੇ ਪਹਿਲੀ ਵਾਰ 11 ਹਜ਼ਾਰ ਦੇ ਨੇੜੇ ਪਹੁੰਚ ਗਏ ਜਿਸ ਤੋਂ ਬਾਅਦ ਸੰਕਰਮਣ ਦੇ ਕੁਲ ਮਾਮਲੇ ਵੱਧ ਕੇ 2,97,535 ਹੋ ਗਏ ਹਨ ਹਨ ਜਦਕਿ ਹੋਰ 396 ਲੋਕਾਂ ਦੀ ਮੌਤ ਹੋ ਗਈ। ਦੇਸ਼ ਵਿਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 8498 ਹੋ ਗਈ ਹੈ।