ਆਈ.ਪੀ.ਐੱਲ. 2020 'ਚ ਚੇਨਈ ਸੁਪਰ ਕਿੰਗਜ਼ ਦੀ ਅਗਵਾਈ ਕਰਨਗੇ ਧੋਨੀ
Published : Jul 13, 2019, 7:12 pm IST
Updated : Jul 13, 2019, 7:12 pm IST
SHARE ARTICLE
MS Dhoni
MS Dhoni

ਵਿਸ਼ਵ ਕੱਪ 2019 ਦੇ ਸੈਮੀਫ਼ਾਈਨਲ ਵਿਚ ਹਾਰ ਤੋਂ ਬਾਅਦ ਧੋਨੀ ਦੇ ਸੰਨਿਆਸ 'ਤੇ ਲਗਾਤਾਰ...

ਚੇਨਈ: ਵਿਸ਼ਵ ਕੱਪ 2019 ਦੇ ਸੈਮੀਫ਼ਾਈਨਲ ਵਿਚ ਹਾਰ ਤੋਂ ਬਾਅਦ ਧੋਨੀ ਦੇ ਸੰਨਿਆਸ 'ਤੇ ਲਗਾਤਾਰ ਸਵਾਲ ਉੱਠ ਰਹੇ ਹਨ ਪਰ ਮੌਜੂਦਾ ਰੀਪੋਰਟ ਮੁਤਾਬਕ ਅਜਿਹਾ ਕੁਝ ਨਹੀਂ ਹੋਇਆ ਹੈ। ਮਹਿੰਦਰ ਸਿੰਘ ਧੋਨੀ ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਨਹੀਂ ਲੈ ਰਹੇ ਹਨ। ਇਸ ਗਲ ਦਾ ਪ੍ਰਗਟਾਵਾ ਹੋ ਗਿਆ ਹੈ। ਰੀਪੋਰਟਸ ਮੁਤਾਬਕ ਧੋਨੀ ਅਗਲੇ ਸਾਲ ਚੇਨਈ ਸੁਪਰ ਕਿੰਗਜ਼ (ਸੀ. ਐੱਸ. ਕੇ.) ਲਈ ਆਈ. ਪੀ. ਐੱਲ. ਖੇਡਦੇ ਦਿਸਣਗੇ।

ਭਾਂਵੇ ਹੀ ਧੋਨੀ ਦੀ ਉਮਰ 38 ਸਾਲ ਕਿਉਂ ਨਾ ਹੋ ਗਈ ਹੋਵੇ। ਸੰਨਿਆਸ ਲੈਣ ਦੀਆਂ ਅਫਵਾਹਾਂ ਨੂੰ ਕਿਨਾਰੇ ਕਰਦਿਆਂ ਚੇਨਈ ਸੁਪਰ ਕਿੰਗਜ਼ ਦੇ ਅਧਿਕਾਰੀ ਨੇ ਕਿਹਾ ਕਿ ਧੋਨੀ ਆਈ. ਪੀ. ਐੱਲ. 2020 ਵਿਚ ਟੀਮ ਦੀ ਅਗਵਾਈ ਕਰਨਗੇ। ਚੋਟੀ ਦਰਜਾ ਅਧਿਕਾਰੀ ਦਾ ਕਹਿਣਾ ਹੈ ਕਿ ਧੋਨੀ ਨੂੰ ਲੈ ਕੇ ਗੱਲਾਂ ਕੁਝ ਵੀ ਚੱਲ ਰਹੀਆਂ ਹੋਣ ਪਰ ਧੋਨੀ ਅਗਲੇ ਸਾਲ ਸਾਡੇ ਲਈ ਖੇਡਣਗੇ।

ਅਜਿਹਾ ਕਿਹਾ ਜਾ ਸਕਦਾ ਹੈ ਕਿ ਧੋਨੀ ਫਿਲਹਾ ਕ੍ਰਿਕਟ ਤੋਂ ਸੰਨਿਆਸ ਨਹੀਂ ਲੈ ਰਹੇ ਹਨ। ਇਸ ਤੋਂ ਇਲਾਵਾ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਵੀ ਕਹਿ ਚੁੱਕੇ ਹਨ ਕਿ ਧੋਨੀ ਨੇ ਸੰਨਿਆਸ ਦੇ ਬਾਰੇ ਅਜੇ ਕੁਝ ਨਹੀਂ ਦਸਿਆ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement