ਅੰਮ੍ਰਿਤਸਰ ਤੇ ਜਲੰਧਰ ਦੀਆਂ ਵਿਕਾਸ ਅਥਾਰਟੀਆਂ ਵੱਲੋਂ ਅਗਸਤ 'ਚ ਕੀਤੀ ਜਾਵੇਗੀ ਪ੍ਰਮੁੱਖ ਜਾਇਦਾਦਾਂ ਦੀ ਈ-ਨਿਲਾਮੀ 
Published : Aug 13, 2022, 6:13 pm IST
Updated : Aug 13, 2022, 6:13 pm IST
SHARE ARTICLE
E auction
E auction

ਇਸ ਮਹੀਨੇ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਇਨ੍ਹਾਂ ਜਾਇਦਾਦਾਂ ਦੀ ਈ-ਨਿਲਾਮੀ

ਚੰਡੀਗੜ੍ਹ : ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਅਤੇ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਅਧੀਨ ਪੈਂਦੀਆਂ ਸ਼ਹਿਰੀ ਜਾਇਦਾਦਾਂ ਲੋਕਾਂ ਦੀ ਖਰੀਦ ਲਈ ਉਪਲਬਧ ਹੋਣਗੀਆਂ ਕਿਉਂ ਜੋ ਇਨ੍ਹਾਂ ਅਥਾਰਟੀਆਂ ਵੱਲੋਂ ਇਸ ਮਹੀਨੇ ਤੋਂ ਇਨ੍ਹਾਂ ਜਾਇਦਾਦਾਂ ਦੀ ਈ-ਨਿਲਾਮੀ ਸ਼ੁਰੂ ਕੀਤੀ ਜਾ ਰਹੀ ਹੈ।
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਅਨੁਸਾਰ ਈ-ਨਿਲਾਮੀ ਵਾਲੀਆਂ ਜਾਇਦਾਦਾਂ ਵਿਚ ਰਿਹਾਇਸ਼ੀ ਪਲਾਟ, ਐਸ.ਸੀ.ਓ., ਦੁਕਾਨਾਂ, ਬੂਥ ਆਦਿ ਦੇ ਨਾਲ-ਨਾਲ ਅੰਮ੍ਰਿਤਸਰ, ਜਲੰਧਰ, ਬਟਾਲਾ, ਗੁਰਦਾਸਪੁਰ, ਕਪੂਰਥਲਾ ਅਤੇ ਫਗਵਾੜਾ ਦੇ ਪ੍ਰਮੁੱਖ ਖੇਤਰਾਂ ਵਿੱਚ ਸਥਿਤ ਵੱਡੀਆਂ ਥਾਵਾਂ ਜਿਵੇਂ ਸਕੂਲ ਅਤੇ ਗਰੁੱਪ ਹਾਊਸਿੰਗ ਜਿਹੀਆਂ ਮਹਿੰਗੇ ਭਾਅ ਦੀਆਂ ਜਾਇਦਾਦਾਂ ਵੀ ਸ਼ਾਮਲ ਹਨ।

AuctionAuction

ਜਲੰਧਰ ਵਿਕਾਸ ਅਥਾਰਟੀ ਵੱਲੋਂ ਰਿਹਾਇਸ਼ੀ ਪਲਾਟਾਂ, ਵਪਾਰਕ ਸਾਈਟਾਂ ਜਿਵੇਂ ਐਸ.ਸੀ.ਓ, ਬੂਥ, ਐਸ.ਸੀ.ਐਸ, ਦੋ ਮੰਜ਼ਿਲਾ ਦੁਕਾਨਾਂ, ਐਸ.ਸੀ.ਐਫ. ਤੋਂ ਇਲਾਵਾ ਕਪੂਰਥਲਾ ਰੋਡ, ਜਲੰਧਰ 'ਤੇ ਸਥਿਤ 919.74 ਵਰਗ ਮੀਟਰ ਖੇਤਰ ਅਤੇ 11.73 ਕਰੋੜ ਰੁਪਏ ਦੀ ਰਾਖਵੀਂ ਕੀਮਤ ਵਾਲੀ ਥਾਂ, ਅਰਬਨ ਅਸਟੇਟ ਸੁਲਤਾਨਪੁਰ ਲੋਧੀ ਵਿਖੇ 3398.84 ਵਰਗ ਮੀਟਰ ਅਤੇ 2.20 ਕਰੋੜ ਰੁਪਏ ਦੀ ਰਾਖਵੀਂ ਕੀਮਤ ਵਾਲੀ ਸਕੂਲ ਦੀ ਥਾਂ, ਛੋਟੀ ਬਰਾਦਰੀ, ਭਾਗ-2, ਜਲੰਧਰ ਵਿੱਚ ਸਥਿਤ 12017.33 ਵਰਗ ਮੀਟਰ ਖੇਤਰ ਅਤੇ 97.75 ਕਰੋੜ ਰੁਪਏ ਦੀ ਰਾਖਵੀਂ ਕੀਮਤ ਵਾਲੀ ਗਰੁੱਪ ਹਾਊਸਿੰਗ ਥਾਂ ਦੀ ਈ-ਨਿਲਾਮੀ ਕੀਤੀ ਜਾਵੇਗੀ। ਜਲੰਧਰ ਵਿਕਾਸ ਅਥਾਰਟੀ ਵੱਲੋਂ ਇਨ੍ਹਾਂ ਜਾਇਦਾਦਾਂ ਦੀ ਈ-ਨਿਲਾਮੀ 15 ਅਗਸਤ, 2022 ਨੂੰ ਸਵੇਰੇ 9.00 ਵਜੇ ਸ਼ੁਰੂ ਕੀਤੀ ਜਾਵੇਗੀ, ਜੋ 26 ਅਗਸਤ, 2022 ਨੂੰ ਬਾਅਦ ਦੁਪਹਿਰ 03.00 ਵਜੇ ਸਮਾਪਤ ਹੋਵੇਗੀ।

ਇਸੇ ਤਰ੍ਹਾਂ ਅੰਮ੍ਰਿਤਸਰ ਵਿਕਾਸ ਅਥਾਰਟੀ ਵੱਲੋਂ ਅੰਮ੍ਰਿਤਸਰ, ਬਟਾਲਾ ਅਤੇ ਗੁਰਦਾਸਪੁਰ ਵਿੱਚ ਸਥਿਤ ਰਿਹਾਇਸ਼ੀ ਪਲਾਟਾਂ ਅਤੇ ਐਸ.ਸੀ.ਓਜ਼ ਦੀ ਨਿਲਾਮੀ ਕੀਤੀ ਜਾ ਰਹੀ ਹੈ। ਇਨ੍ਹਾਂ ਜਾਇਦਾਦਾਂ ਲਈ ਈ-ਨਿਲਾਮੀ 22 ਅਗਸਤ, 2022 ਨੂੰ ਸਵੇਰੇ 9.00 ਵਜੇ ਸ਼ੁਰੂ ਹੋਵੇਗੀ ਅਤੇ 2 ਸਤੰਬਰ, 2022 ਨੂੰ ਬਾਅਦ ਦੁਪਹਿਰ 03.00 ਵਜੇ ਸਮਾਪਤ ਹੋਵੇਗੀ।

AuctionAuction

ਬੁਲਾਰੇ ਨੇ ਦੱਸਿਆ ਕਿ ਨਿਲਾਮੀ ਵਾਲੀਆਂ ਥਾਵਾਂ ਦਾ ਕਬਜ਼ਾ ਅਲਾਟਮੈਂਟ ਪੱਤਰ ਜਾਰੀ ਹੋਣ ਤੋਂ 90 ਦਿਨਾਂ ਦੇ ਅੰਦਰ-ਅੰਦਰ ਸਫ਼ਲ ਬੋਲੀਕਾਰਾਂ ਨੂੰ ਸੌਂਪ ਦਿੱਤਾ ਜਾਵੇਗਾ। ਸਾਈਟਾਂ ਦਾ ਕਬਜ਼ਾ ਛੇਤੀ ਸੌਂਪਣ ਨਾਲ ਅਲਾਟੀ ਜਲਦ ਤੋਂ ਜਲਦ ਉਸਾਰੀ ਸ਼ੁਰੂ ਕਰਨ ਦੇ ਨਾਲ-ਨਾਲ ਸਾਈਟ ਨੂੰ ਰਿਹਾਇਸ਼ੀ ਜਾਂ ਵਪਾਰਕ ਮੰਤਵ ਲਈ ਵਰਤ ਸਕਣਗੇ। ਉਨ੍ਹਾਂ ਕਿਹਾ ਕਿ ਰਾਖਵੀਂ ਕੀਮਤ, ਵਾਤਾਵਰਨ, ਜਗ੍ਹਾ ਦਾ ਪਲਾਨ, ਭੁਗਤਾਨ ਅਤੇ ਹੋਰ ਨਿਯਮ ਤੇ ਸ਼ਰਤਾਂ ਸਮੇਤ ਜਾਇਦਾਦਾਂ ਨਾਲ ਸਬੰਧਤ ਹੋਰ ਵੇਰਵੇ ਨਿਲਾਮੀ ਪੋਰਟਲ www.puda.e-auctions.in 'ਤੇ ਅਪਲੋਡ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਈ-ਨਿਲਾਮੀ ਵਿੱਚ ਹਿੱਸਾ ਲੈਣ ਦੇ ਇੱਛੁਕ ਬੋਲੀਕਾਰਾਂ ਨੂੰ ਨਿਲਾਮੀ ਪੋਰਟਲ 'ਤੇ ਸਾਈਨ-ਅਪ ਕਰਕੇ ਯੂਜ਼ਰ ਆਈਡੀ ਅਤੇ ਪਾਸਵਰਡ ਪ੍ਰਾਪਤ ਕਰਨਾ ਹੋਵੇਗਾ। ਬੋਲੀਕਾਰਾਂ ਨੂੰ ਨੈੱਟ ਬੈਂਕਿੰਗ/ਡੈਬਿਟ ਕਾਰਡ/ਕ੍ਰੈਡਿਟ ਕਾਰਡ/ਆਰ.ਟੀ.ਜੀ.ਐਸ./ਐਨ.ਈ.ਐਫ.ਟੀ. ਰਾਹੀਂ ਯੋਗਤਾ ਫੀਸ ਜਮ੍ਹਾਂ ਕਰਾਉਣੀ ਹੋਵੇਗੀ, ਜੋ ਮੁੜਨਯੋਗ/ਅਡਜਸਟੇਬਲ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement