
ਇੰਗਲੈਂਡ ਦੇ ਫਿਲ ਸਾਲਟ ਨੇ 60 ਗੇਂਦਾਂ ’ਚ 141 ਦੌੜਾਂ ਦੀ ਨਾਬਾਦ ਪਾਰੀ ਖੇਡੀ
ਇੰਗਲੈਂਡ ਤੇ ਦੱਖਣੀ ਅਫਰੀਕਾ ’ਚ T20 ਮੁਕਾਬਲਾ: ਇੰਗਲੈਂਡ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡੇ ਗਏ ਦੂਜੇ ਟੀ-20 ਮੈਚ ਵਿੱਚ ਇੰਗਲੈਂਡ ਨੇ ਦੱਖਣੀ ਅਫਰੀਕਾ ਨੂੰ 146 ਦੌੜਾਂ ਨਾਲ ਹਰਾ ਦਿੱਤਾ। ਇੰਗਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੋ ਵਿਕਟਾਂ ਦੇ ਨੁਕਸਾਨ ’ਤੇ 304 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿੱਚ ਦੱਖਣੀ ਅਫਰੀਕਾ ਦੀ ਟੀਮ ਸਿਰਫ਼ 158 ਦੌੜਾਂ ਦੀ ਬਣਾ ਸਕੀ ਤੇ ਇੰਗਲੈਂਡ ਨੇ 146 ਦੌੜਾਂ ਨਾਲ ਮੈਚ ਜਿੱਤ ਕੇ ਸੀਰੀਜ਼ 1-1 ਨਾਲ ਡਰਾਅ ਕਰ ਲਈ। ਇਹ ਟੀ-20 ਕ੍ਰਿਕਟ ਵਿੱਚ ਪਹਿਲੀ ਵਾਰ ਸੀ ਕਿ ਇੰਗਲੈਂਡ ਨੇ 300 ਤੋਂ ਵੱਧ ਦੌੜਾਂ ਬਣਾਈਆਂ। ਇਹ ਇੰਗਲੈਂਡ ਦਾ ਸਰਵਉੱਚ ਤੇ ਹੋਰ ਟੀਮਾਂ ਦਾ ਤੀਜਾ ਸਭ ਤੋਂ ਵੱਧ ਸਕੋਰ ਹੈ। ਇੰਗਲੈਂਡ ਦੇ ਫਿਲ ਸਾਲਟ ਨੇ ਤੂਫਾਨੀ ਪਾਰੀ ਖੇਡੀ। ਉਸ ਨੇ ਮਹਿਜ਼ 39 ਗੇਂਦਾਂ ਵਿਚ ਆਪਣਾ ਸੈਂਕੜਾ ਪੂਰਾ ਕੀਤਾ। ਸਾਲਟ ਨੇ 60 ਗੇਂਦਾਂ ਵਿਚ 141 ਦੌੜਾਂ ਦੀ ਨਾਬਾਦ ਪਾਰੀ ਖੇਡੀ।