ਬਠਿੰਡਾ ਵਿਕਾਸ ਅਥਾਰਟੀ ਵੱਲੋਂ 20 ਅਕਤੂਬਰ ਤੋਂ ਕੀਤੀ ਜਾਵੇਗੀ ਬਠਿੰਡਾ ਤੇ ਅਬੋਹਰ 'ਚ ਪ੍ਰਮੁੱਖ ਜਾਇਦਾਦਾਂ ਦੀ ਈ-ਨਿਲਾਮੀ 
Published : Oct 13, 2022, 6:21 pm IST
Updated : Oct 13, 2022, 6:21 pm IST
SHARE ARTICLE
e auction
e auction

ਬੋਲੀ ਦੀ ਕੁੱਲ ਕੀਮਤ ਦਾ 25 ਫ਼ੀਸਦ ਦਾ ਭੁਗਤਾਨ ਕਰਨ 'ਤੇ ਸੌਂਪਿਆ ਜਾਵੇਗਾ ਜਾਇਦਾਦਾਂ ਦਾ ਕਬਜ਼ਾ

ਚੰਡੀਗੜ੍ਹ : ਬਠਿੰਡਾ ਵਿਕਾਸ ਅਥਾਰਟੀ (ਬੀ.ਡੀ.ਏ.) ਵੱਲੋਂ 20 ਤੋਂ 31 ਅਕਤੂਬਰ, 2022 ਤੱਕ ਬਠਿੰਡਾ ਅਤੇ ਅਬੋਹਰ ਵਿੱਚ ਸਥਿਤ ਪ੍ਰਮੁੱਖ ਸ਼ਹਿਰੀ ਜਾਇਦਾਦਾਂ ਦੀ ਈ-ਨਿਲਾਮੀ ਕੀਤੀ ਜਾਵੇਗੀ।  ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬਠਿੰਡਾ ਵਿਕਾਸ ਅਥਾਰਟੀ ਵੱਲੋਂ 26 ਰਿਹਾਇਸ਼ੀ ਪਲਾਟਾਂ, 24 ਐਸ.ਸੀ.ਓ. ਸਾਈਟਾਂ, ਨਿਰਵਾਣਾ ਅਸਟੇਟ ਬਠਿੰਡਾ ਵਿਖੇ 5.72 ਕਰੋੜ ਰੁਪਏ ਦੀ ਰਾਖਵੀਂ ਕੀਮਤ ਵਾਲੀ ਇਕ ਸਕੂਲ ਸਾਈਟ ਅਤੇ ਅਰਬਨ ਅਸਟੇਟ, ਫੇਜ਼-2, ਬਠਿੰਡਾ ਵਿਖੇ 19.40 ਕਰੋੜ ਰੁਪਏ ਦੀ ਰਾਖਵੀਂ ਕੀਮਤ ਵਾਲੀ ਇੱਕ ਮਲਟੀਪਲੈਕਸ ਸਾਈਟ ਦੀ ਈ-ਨਿਲਾਮੀ ਕੀਤੀ ਜਾਵੇਗੀ। 

ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਜਾਇਦਾਦਾਂ ਦਾ ਕਬਜ਼ਾ ਸਫ਼ਲ ਬੋਲੀਕਾਰਾਂ ਨੂੰ ਬੋਲੀ ਦੀ ਕੁੱਲ ਕੀਮਤ ਦਾ 25 ਫ਼ੀਸਦ ਦਾ ਭੁਗਤਾਨ ਕਰਨ 'ਤੇ ਸੌਂਪਿਆ ਜਾਵੇਗਾ। ਬਕਾਇਆ ਰਾਸ਼ੀ 9.5 ਫ਼ੀਸਦ ਸਾਲਾਨਾ ਵਿਆਜ ਦਰ 'ਤੇ ਕਿਸ਼ਤਾਂ ਵਿੱਚ ਭੁਗਤਾਨ ਕਰਨੀ ਪਵੇਗੀ। ਇਨ੍ਹਾਂ ਜਾਇਦਾਦਾਂ ਦੇ ਵੇਰਵਿਆਂ ਤੋਂ ਇਲਾਵਾ ਨਿਯਮ ਤੇ ਸ਼ਰਤਾਂ ਪੋਰਟਲ www.puda.e-auctions.in ਉਤੇ ਉਪਲਬਧ ਹਨ।

ਉਨ੍ਹਾਂ ਦੱਸਿਆ ਕਿ ਈ-ਨਿਲਾਮੀ ਵਿੱਚ ਹਿੱਸਾ ਲੈਣ ਲਈ ਇੱਛੁਕ ਬੋਲੀਕਾਰਾਂ ਨੂੰ ਨਿਲਾਮੀ ਪੋਰਟਲ 'ਤੇ ਸਾਈਨ-ਅਪ ਕਰਕੇ ਉਪਭੋਗਤਾ ਆਈ.ਡੀ. ਅਤੇ ਪਾਸਵਰਡ ਪ੍ਰਾਪਤ ਕਰਨਾ ਹੋਵੇਗਾ। ਇਸ ਉਪਰੰਤ ਬੋਲੀਕਾਰਾਂ ਨੂੰ ਨੈੱਟ ਬੈਂਕਿੰਗ/ਡੈਬਿਟ ਕਾਰਡ/ਕ੍ਰੈਡਿਟ ਕਾਰਡ/ ਆਰ.ਟੀ.ਜੀ.ਐਸ./ਐਨ.ਈ.ਐਫ.ਟੀ. ਰਾਹੀਂ ਰਿਫੰਡੇਬਲ/ਅਡਜਸਟੇਬਲ ਯੋਗਤਾ ਫੀਸ ਜਮ੍ਹਾਂ ਕਰਵਾਉਣੀ ਪਵੇਗੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM
Advertisement