ਪੰਜਾਬ ਸਰਕਾਰ ਦੀ ਨੀਤੀ ਨਾਲ ਖੇਡਾਂ ਪ੍ਰਫੁੱਲਤ ਹੋਣਗੀਆਂ : ਰਾਣਾ ਗੁਰਮੀਤ ਸਿੰਘ
Published : Nov 13, 2018, 12:58 pm IST
Updated : Nov 13, 2018, 12:58 pm IST
SHARE ARTICLE
Minister Rana Gurmeet Sodhi addressing the function
Minister Rana Gurmeet Sodhi addressing the function

ਖੇਡ ਮੰਤਰੀ ਰਾਣਾ ਗੁਰਮੀਤ  ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਮਲ 'ਚ ਲਿਆਂਦੀ ਗਈ ਵਿਆਪਕ ਖੇਡ ਨੀਤੀ.......

ਨਾਭਾ : ਖੇਡ ਮੰਤਰੀ ਰਾਣਾ ਗੁਰਮੀਤ  ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਮਲ 'ਚ ਲਿਆਂਦੀ ਗਈ ਵਿਆਪਕ ਖੇਡ ਨੀਤੀ ਨਾਲ ਪੰਜਾਬ 'ਚ ਖੇਡਾਂ ਨੂੰ ਹੋਰ ਉਤਸ਼ਾਹ ਮਿਲੇਗਾ। ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡਾਂ ਅਤੇ ਖਿਡਾਰੀਆਂ ਨੂੰ ਪ੍ਰਫੁੱਲਤ ਕਰ ਰਹੀ ਹੈ। ਖੇਡ ਮੰਤਰੀ ਇਥੇ ਪੰਜਾਬ ਪਬਲਿਕ ਸਕੂਲ ਵਿਖੇ 14 ਨਵੰਬਰ ਤਕ ਹੋਣ ਵਾਲੀ 55 ਵੀਂ ਆਲ ਇੰਡੀਆ ਆਈ.ਪੀ.ਐਸ.ਸੀ ਐਥਲੈਟਿਕਸ ਮੀਟ ਦੇ ਉਦਘਾਟਨੀ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ ਹੋਏ ਸਨ। 

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਸੂਬੇ ਦੀ ਵਾਗਡੋਰ ਇਸ ਵੇਲੇ ਖ਼ੁਦ ਖਿਡਾਰੀ ਰਹੇ ਕੈਪਟਨ ਅਮਰਿੰਦਰ ਸਿੰਘ ਦੇ ਹੱਥਾਂ 'ਚ ਹੈ ਤੇ ਉਨ੍ਹਾਂ ਨੇ ਖੇਡਾਂ 'ਚ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਵਾਲੇ ਖਿਡਾਰੀਆਂ ਦੀ ਯੋਗਤਾ ਮੁਤਾਬਕ ਸਰਕਾਰੀ ਨੌਕਰੀਆਂ ਮੁਹਈਆ ਕਰਵਾਉਣ ਦਾ ਭਰੋਸਾ ਦਿਤਾ ਹੈ। ਸੋਢੀ ਨੇ ਕਿਹਾ ਕਿ ਕਾਂਗਰਸ ਪਾਰਟੀ ਧਰਮ ਦੇ ਨਾਮ 'ਤੇ ਕਦੇ ਸਿਆਸਤ ਨਹੀਂ ਕਰਦੀ ਜਦਕਿ ਅਕਾਲੀ ਦਲ ਨੇ ਹਮੇਸ਼ਾ ਹੀ ਧਰਮ ਦੇ ਨਾਮ 'ਤੇ ਰਾਜਨੀਤੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਬਾਦਲ ਪਰਵਾਰ ਨੂੰ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੁਆਫ਼ੀ ਮੰਗਣੀ ਚਾਹੀਦੀ ਹੈ ਤਾਂ ਸ਼ਾਇਦ ਸਿੱਖ ਕੌਮ ਇਨ੍ਹਾਂ ਨੂੰ ਮੁਆਫ਼ ਕਰ ਦੇਵੇ। ਉਨ੍ਹਾਂ ਕਿਹਾ ਕਿ ਜਦ ਅਕਾਲੀ ਦਲ ਸੱਤਾ 'ਚ ਹੁੰਦਾ ਹੈ ਤਾਂ ਇਹ ਲੋਕਾਂ ਨੂੰ ਕੁੱਟਦੇ ਹਨ ਪਰ ਸੱਤਾ ਤੋਂ ਬਾਹਰ ਵਿਹਲੇ ਹੋ ਕੇ ਆਪਸ 'ਚ ਲੜਦੇ ਹਨ।

ਐਥਲੀਟਾਂ ਨੇ ਐਥਲੈਟਿਕਸ ਮੀਟ 'ਚ ਖੇਡ ਭਾਵਨਾ ਨਾਲ ਭਾਗ ਲੈਣ ਦੀ ਸਹੁੰ ਚੁੱਕੀ ਤੇ ਸ਼ਾਨਦਾਰ ਮਾਰਚ ਪਾਸਟ ਨਾਲ ਮੁੱਖ ਮਹਿਮਾਨ ਨੂੰ ਸਲਾਮੀ ਦਿਤੀ। ਪਹਿਲੇ ਦਿਨ 1500 ਮੀਟਰ ਦੇ ਮੁਕਾਬਲੇ ਹੋਏ ਜਿਸ 'ਚ ਲੜਕਿਆਂ ਦੇ ਵਰਗ 'ਚ ਵੈਲਹਮ ਸਕੂਲ ਦੇਹਰਾਦੂਨ ਦੇ ਹਰਸ਼ਲ ਭਾਟੀਆ ਤੇ ਲੜਕੀਆਂ ਦੇ ਵਰਗ 'ਚ ਐਮ.ਐਨ.ਐਸ.ਐਸ ਰਾਏ ਦੀ ਰਾਸ਼ੀ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਸਾਲ ਦੀ ਮਾਰਚ ਪਾਸਟ ਟਰਾਫ਼ੀ ਵੈਲਹਮ ਸਕੂਲ ਦੇਹਰਾਦੂਨ ਦੇ ਨਾਮ ਰਹੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement