
CAS ਨੇ ਇਸ ਮਾਮਲੇ 'ਚ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੇ ਫੈਸਲੇ ਨੂੰ ਰੱਖਿਆ ਬਰਕਰਾਰ
Vinesh Phogat CAS Hearing Verdict : ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ (CAS) ਨੇ ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਹੁਣ ਵਿਨੇਸ਼ ਨੂੰ ਚਾਂਦੀ ਦਾ ਤਗਮਾ ਨਹੀਂ ਮਿਲੇਗਾ। ਵਿਨੇਸ਼ ਨੂੰ 100 ਗ੍ਰਾਮ ਜ਼ਿਆਦਾ ਵਜ਼ਨ ਕਾਰਨ ਗੋਲਡ ਮੈਚ ਤੋਂ ਠੀਕ ਪਹਿਲਾਂ ਅਯੋਗ ਕਰਾਰ ਦਿੱਤਾ ਗਿਆ ਸੀ।
ਦੱਸ ਦੇਈਏ ਕਿ ਵਿਨੇਸ਼ ਨੇ ਮਹਿਲਾਵਾਂ ਦੇ 50 ਕਿਲੋਗ੍ਰਾਮ ਭਾਰ ਵਰਗ ਦੇ ਫਾਈਨਲ ‘ਚੋਂ ਅਯੋਗ ਠਹਿਰਾਏ ਜਾਣ ‘ਤੇ ਖੇਡਾਂ ਦੀ ਸਰਵਉੱਚ ਅਦਾਲਤ ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ (CAS) ‘ਚ ਅਪੀਲ ਕੀਤੀ ਸੀ। ਇਸ ਦੀ ਸੁਣਵਾਈ ਤਾਂ ਹੋ ਚੁੱਕੀ ਸੀ ਪਰ ਫੈਸਲਾ ਦੇਣ ਦੀ ਤਰੀਕ ਲਗਾਤਾਰ ਟਲਦੀ ਜਾ ਰਹੀ ਸੀ ਪਰ ਹੁਣ ਇਸ ਮਾਮਲੇ 'ਚ ਫੈਸਲਾ ਬੁੱਧਵਾਰ (14 ਅਗਸਤ) ਨੂੰ ਆ ਗਿਆ ਹੈ। ਸੀਏਐਸ ਨੇ ਵਿਨੇਸ਼ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ।
ਦੱਸ ਦਈਏ ਕਿ ਪਹਿਲਾਂ ਇਸ ਮਾਮਲੇ 'ਚ ਫੈਸਲਾ 13 ਅਗਸਤ ਨੂੰ ਦਿੱਤਾ ਜਾਣਾ ਸੀ ਪਰ ਖਬਰ ਆਈ ਸੀ ਕਿ ਫੈਸਲੇ ਦੀ ਤਰੀਕ ਵਧਾ ਕੇ 16 ਅਗਸਤ ਕਰ ਦਿੱਤੀ ਗਈ ਹੈ ਪਰ ਹੁਣ ਉਸ ਤੋਂ ਪਹਿਲਾਂ ਹੀ ਇਸ ਫੈਸਲੇ ਦਾ ਐਲਾਨ ਕਰ ਦਿੱਤਾ ਗਿਆ ਸੀ।
ਆਈਓਏ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਵਿਦੁਸ਼ਪਤ ਸਿੰਘਾਨੀਆ ਨੇ ਇਸ ਮਾਮਲੇ ਵਿੱਚ ਕਿਹਾ ਹੈ ਕਿ ਹੁਣ ਤੱਕ ਸੀਏਐਸ ਨੇ ਸਿਰਫ਼ ਇੱਕ ਲਾਈਨ ਦਾ ਫ਼ੈਸਲਾ ਦਿੱਤਾ ਹੈ। ਪੂਰੀ ਰਿਪੋਰਟ ਦੇਖਣ ਤੋਂ ਬਾਅਦ ਹੀ ਅਸੀਂ ਇਸ ਬਾਰੇ ਵਿਸਥਾਰ ਨਾਲ ਕੁਝ ਕਹਿ ਸਕਾਂਗੇ ਅਤੇ ਅੱਗੇ ਕੀ ਕਰਨਾ ਹੈ, ਇਹ ਫੈਸਲਾ ਕਰ ਸਕਾਂਗੇ।