
ਲੜਕੇ ਦੇ ਵਿਆਹ ਤੋਂ ਮੁਕਰਨ ਤੋਂ ਬਾਅਦ ਲੜਕੀ ਨੇ ਚੁੱਕਿਆ ਖੌਫ਼ਨਾਕ ਕਦਮ
ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਡੇਰਾ ਬਾਬਾ ਨਾਨਕ ਅਧੀਨ ਪਿੰਡ ਪੱਖੋਕੇ ਵਿਖੇ ਇਕ ਮਹਿਲਾ ਬਾਕਸਿੰਗ ਖਿਡਾਰਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਮ੍ਰਿਤਕ ਦੀ ਪਹਿਚਾਣ ਸਿੰਮੀ ਸਹੋਤਾ (24) ਪੁੱਤਰੀ ਕਸ਼ਮੀਰ ਮਸੀਹ ਵਾਸੀ ਪੱਖੋਕੇ ਟਾਹਲੀ ਸਾਹਿਬ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਮੁੰਬਈ ਏਅਰਪੋਰਟ 'ਤੇ ਕਸਟਮ ਵਿਭਾਗ ਨੇ 1.05 ਕਰੋੜ ਰੁਪਏ ਦਾ ਸੋਨਾ ਦਾ ਪਾਊਡਰ ਕੀਤਾ ਬਰਾਮਦ
ਮਰਨ ਤੋਂ ਪਹਿਲਾਂ ਹਸਪਤਾਲ ਜਾਂਦੇ ਸਮੇਂ ਮਹਿਲਾ ਨੇ ਵੀਡੀਓ ਬਣਾ ਕੇ ਵੀਡੀਓ ਰਾਹੀਂ ਆਪਣੀ ਮੌਤ ਦਾ ਅਸਲ ਕਾਰਨ ਵੀ ਦੱਸਿਆ ਹੈ। ਉਸ ਦਾ ਕਹਿਣਾ ਕਿ ਨਾਲ ਪ੍ਰੈਕਟਿਸ ਕਰਦੇ ਇੱਕ ਨੌਜਵਾਨ ਵੱਲੋਂ ਪਹਿਲਾਂ ਉਸਦਾ ਇਸਤੇਮਾਲ ਕੀਤਾ ਗਿਆ ਅਤੇ ਬਾਅਦ ਵਿੱਚ ਵਿਆਹ ਤੋਂ ਇਨਕਾਰ ਕਰ ਦਿਤਾ ਗਿਆ। ਜਿਸ ਕਾਰਨ ਉਸ ਨੇ ਇਹ ਖੌਫ਼ਨਾਕ ਕਦਮ ਚੁੱਕਿਆ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹੁਣ ਡੇਰਾ ਬਾਬਾ ਨਾਨਕ ਪੁਲਿਸ ਨੇ ਆਰੋਪੀ ਅਤੇ ਉਸ ਦੇ ਭਰਾ ਦੇ ਵਿਰੁਧ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਮੋਰਿੰਡਾ 'ਚ ਸੱਪ ਦੇ ਡੰਗਣ ਨਾਲ ਦੋ ਸਾਲਾ ਬੱਚੀ ਦੀ ਹੋਈ ਮੌਤ
ਪੁਲਿਸ ਨੂੰ ਲਿਖਾਈ ਰਿਪੋਰਟ ’ਚ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਪੁੱਤਰੀ ਬਾਕਸਿੰਗ ਦੀ ਖਿਡਾਰਨ ਸੀ ਅਤੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਪ੍ਰੈਕਟਿਸ ਕਰਦੀ ਸੀ। ਉਸ ਦੇ ਨਾਲ ਉਕਤ ਦੋਵੇਂ ਭਰਾ ਵੀ ਪ੍ਰੈਕਟਿਸ ਕਰਦੇ ਸੀ ਤੇ ਇਨ੍ਹਾਂ ਦੀ ਜਾਣ-ਪਛਾਣ ਹੋ ਗਈ। ਇਸੇ ਦੌਰਾਨ ਇਕ ਲੜਕੇ ਨੇ ਲੜਕੀ ਨਾਲ ਸਰੀਰਕ ਸਬੰਧ ਬਣਾ ਲਏ ਅਤੇ ਵਿਆਹ ਕਰਵਾਉਣ ਲਈ ਵੀ ਰਾਜ਼ੀ ਹੋ ਗਿਆ।
ਇਹ ਵੀ ਪੜ੍ਹੋ: ਹਾਸ ਕਲਾਕਾਰ ਜਸਵਿੰਦਰ ਭੱਲਾ ਦਾ ਫ਼ਿਲਮ ਪ੍ਰਮੋਸ਼ਨ ਦੌਰਾਨ ਫੋਨ ਹੋਇਆ ਚੋਰੀ
ਇਸ ਦੇ ਬਾਅਦ ਉਕਤ ਨੌਜਵਾਨ ਲੜਕੀ ਨੂੰ ਕਿਹਾ ਕਿ ਉਹ ਹੁਣ ਪੰਜਾਬ ਪੁਲਿਸ ਵਿਚ ਭਰਤੀ ਹੋ ਗਿਆ ਹਾਂ ਤੇ ਉਸ ਨਾਲ ਜਲਦ ਵਿਆਹ ਕਰਵਾ ਲਵੇਗਾ। ਇਸ ਦੌਰਾਨ ਲੜਕੀ ਗਰਭਵਤੀ ਹੋ ਗਈ ਤੇ ਲੜਕੇ ਨੇ ਉਸ ਦਾ ਅਬਾਰਸ਼ਨ ਕਰਵਾ ਦਿਤਾ ਤੇ ਬਾਅਦ ’ਚ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿਤਾ। ਇਸ ਤੋਂ ਦੁਖੀ ਹੋ ਕੇ ਉਸ ਦੀ ਲੜਕੀ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਪ੍ਰਵਾਰਿਕ ਮੈਂਬਰ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਲਿਜਾ ਰਹੇ ਸੀ ਪਰ ਰਸਤੇ ਵਿਚ ਹੀ ਲੜਕੀ ਨੇ ਦਮ ਤੋੜ ਦਿਤਾ।