ਟੋਕੀਓ ਉਲੰਪਿਕਸ ਲਈ ਪੰਜਾਬ ਪੱਬਾਂ ਭਾਰ; ਵੱਧ ਤੋਂ ਵੱਧ ਕੋਟਾ ਹਾਸਲ ਕਰਨਾ ਮੁੱਖ ਟੀਚਾ: ਰਾਣਾ ਸੋਢੀ
Published : Jan 15, 2021, 3:27 pm IST
Updated : Jan 15, 2021, 3:27 pm IST
SHARE ARTICLE
Rana Gurmit Singh Sodhi
Rana Gurmit Singh Sodhi

ਸਾਲ 2017-18 ਦੌਰਾਨ ਮੱਲਾਂ ਮਾਰਨ ਵਾਲੇ 90 ਖਿਡਾਰੀਆਂ ਦਾ ਕੀਤਾ ਸਨਮਾਨ; 1.66 ਕਰੋੜ ਰੁਪਏ ਦੀ ਰਾਸ਼ੀ ਕੀਤੀ ਭੇਟ

ਚੰਡੀਗੜ੍ਹ: ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕਿਹਾ ਕਿ ਟੋਕੀਓ ਉਲੰਪਿਕਸ-2021 ਲਈ ਪੰਜਾਬ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹੈ ਅਤੇ ਸੂਬੇ ਲਈ ਵੱਧ ਤੋਂ ਵੱਧ ਉਲੰਪਿਕ ਕੋਟਾ ਹਾਸਲ ਕਰਨਾ ਸਾਡਾ ਮੁੱਖ ਟੀਚਾ ਹੈ, ਜਿਸ ਦੀ ਪ੍ਰਾਪਤੀ ਲਈ ਖੇਡ ਵਿਭਾਗ ਦੀ ਅਗਵਾਈ ਵਿੱਚ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ.) ਅਤੇ ਹੋਰ ਸਬੰਧਤ ਸੰਸਥਾਵਾਂ ਦਿਨ-ਰਾਤ ਜੁਟੀਆਂ ਹੋਈਆਂ ਹਨ। ਰਾਣਾ ਸੋਢੀ ਨੇ ਇੱਥੇ ਪੰਜਾਬ ਮਿਊਂਸਿਪਲ ਭਵਨ ਵਿਖੇ ਸਾਲ 2017-18 ਦੌਰਾਨ ਸੂਬੇ ਲਈ ਨਾਮਣਾ ਖੱਟਣ ਵਾਲੇ 90 ਖਿਡਾਰੀਆਂ ਨੂੰ ਕਰੀਬ 1.66 ਕਰੋੜ ਰੁਪਏ ਦੀ ਰਾਸ਼ੀ ਦੀ ਵੰਡ ਕੀਤੀ।

Rana Gurmit Singh Sodhi and OthersRana Gurmit Singh Sodhi and Others

ਇਸ ਵਿਸ਼ੇਸ਼ ਸਮਾਰੋਹ ਨੂੰ ਸੰਬੋਧਨ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਖਿਡਾਰੀਆਂ ਨੂੰ ਮਾਲੀ ਸਹਾਇਤਾ ਮੁਹੱਈਆ ਕਰਨ ਦੇ ਅੱਜ ਪਹਿਲੇ ਪੜਾਅ ਦੀ ਸ਼ੁਰੂਆਤ ਨਾਲ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਵੱਡੇ ਮਾਅਰਕੇ ਮਾਰਨ ਵਾਲੇ ਖਿਡਾਰੀਆਂ ਦੇ ਸਨਮਾਨ ਦਾ ਵਾਅਦਾ ਪੂਰਾ ਹੋਇਆ ਹੈ। ਆਗਾਮੀ ਦਿਨਾਂ ਵਿੱਚ ਅਜਿਹੇ 1135 ਖਿਡਾਰੀਆਂ ਨੂੰ ਨਗਦ ਇਨਾਮਾਂ ਦੀ ਵੰਡ ਕੀਤੀ ਜਾਵੇਗੀ ਕਿਉਂਕਿ ਕੋਵਿਡ-19 ਮਹਾਂਮਾਰੀ ਕਾਰਨ ਖਿਡਾਰੀਆਂ ਦੇ ਸਨਮਾਨ ਵਿੱਚ ਪਹਿਲਾ ਹੀ ਕਾਫ਼ੀ ਦੇਰ ਹੋ ਚੁੱਕੀ ਹੈ।

Rana Gurmit Singh Sodhi and OthersRana Gurmit Singh Sodhi and Others

ਖੇਡ ਮੰਤਰੀ ਨੇ ਕਿਹਾ ਕਿ ਅੱਜ ਜਿਹੜੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ, ਉਹ ਸਾਲ 2017-18 ਦੌਰਾਨ ਕੌਮਾਂਤਰੀ, ਕੌਮੀ ਤੇ ਸੂਬਾ ਪੱਧਰ ਉਤੇ ਨਾਮਣਾ ਖੱਟ ਚੁੱਕੇ ਹਨ। ਇਨ੍ਹਾਂ ਖਿਡਾਰੀਆਂ ਨੂੰ ਕੁੱਲ 1,65,65,700 ਦੀ ਰਾਸ਼ੀ ਮੁਹੱਈਆ ਕੀਤੀ ਗਈ ਹੈ। ਇਨ੍ਹਾਂ 90 ਖਿਡਾਰੀਆਂ ਵਿੱਚ 36 ਕੌਮਾਂਤਰੀ ਪੱਧਰ ਦੇ ਖਿਡਾਰੀ ਹਨ, ਜਿਨ੍ਹਾਂ ਨੂੰ ਕੁੱਲ 1.26 ਕਰੋੜ ਦੀ ਇਨਾਮੀ ਰਾਸ਼ੀ ਦਿੱਤੀ ਗਈ, ਜਦੋਂ ਕਿ 54 ਕੌਮੀ ਪੱਧਰ ਦੇ ਖਿਡਾਰੀਆਂ ਨੂੰ ਕੁੱਲ 39.39 ਲੱਖ ਦੀ ਰਾਸ਼ੀ ਇਨਾਮ ਵਜੋਂ ਦਿੱਤੀ ਗਈ।

Rana Gurmit Singh Sodhi and OthersRana Gurmit Singh Sodhi and Others

ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਸ ਮਾਣ-ਸਨਮਾਨ ਨਾਲ ਉਨ੍ਹਾਂ ਉਭਰਦੇ ਖਿਡਾਰੀਆਂ ਨੂੰ ਉਤਸ਼ਾਹ ਮਿਲੇਗਾ, ਜਿਹੜੇ ਟੋਕੀਓ ਉਲੰਪਿਕਸ-2021 ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਨੇ ਅਜਿਹੇ ਖਿਡਾਰੀਆਂ ਨੂੰ 4.85 ਕਰੋੜ ਰੁਪਏ ਦੀ ਰਾਸ਼ੀ ਇਨਾਮ ਵਜੋਂ ਦੇਣ ਦਾ ਫ਼ੈਸਲਾ ਕੀਤਾ ਗਿਆ, ਜਿਸ ਵਿੱਚੋਂ 1.66 ਕਰੋੜ ਰੁਪਏ ਦੀ ਰਾਸ਼ੀ ਅੱਜ ਤਕਸੀਮ ਕੀਤੀ ਗਈ।

Rana Gurmit Singh Sodhi and OthersRana Gurmit Singh Sodhi and Others

ਰਾਣਾ ਸੋਢੀ ਨੇ ਕਿਹਾ ਕਿ ਸਾਡਾ ਟੀਚਾ ਪੰਜਾਬ ਤੋਂ ਵੱਧ ਤੋਂ ਵੱਧ ਉਲੰਪਿਕ ਤਮਗ਼ਾ ਜੇਤੂ ਕੱਢਣਾ ਹੈ ਅਤੇ ਸਾਨੂੰ ਸਭ ਤੋਂ ਵੱਧ ਆਸਾਂ ਹਾਕੀ ਤੋਂ ਹਨ ਕਿਉਂਕਿ ਭਾਰਤੀ ਹਾਕੀ ਟੀਮ ਵਿੱਚ ਅੱਧੇ ਤੋਂ ਵੱਧ ਖਿਡਾਰੀ ਪੰਜਾਬ ਨਾਲ ਸਬੰਧਤ ਚੁਣੇ ਜਾਣ ਦੀ ਸੰਭਾਵਨਾ ਹੈ। ਇਸ ਸਮੇਂ ਬੰਗਲੌਰ ਵਿੱਚ ਲੱਗੇ ਤਿਆਰੀ ਕੈਂਪ ਵਿੱਚ ਕੁੱਲ 33 ਵਿੱਚੋਂ 17 ਖਿਡਾਰੀ ਪੰਜਾਬ ਦੇ ਹਨ, ਜਿਨ੍ਹਾਂ ਵਿੱਚੋਂ ਅੱਧੇ ਖਿਡਾਰੀਆਂ ਦੇ ਟੀਮ ਵਿੱਚ ਚੁਣੇ ਜਾਣ ਦੀ ਸੰਭਾਵਨਾ ਹੈ। ਲੜਕੀਆਂ ਦੀ ਹਾਕੀ ਟੀਮ ਵਿੱਚ ਇਸ ਸਮੇਂ ਦੋ ਪੰਜਾਬਣ ਖਿਡਾਰਨਾਂ ਸ਼ਾਮਲ ਹੈ।

Rana Gurmit Singh Sodhi and OthersRana Gurmit Singh Sodhi and Others

ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦਾ ਚੈੱਕ ਭੇਟ ਕਰਨ ਬਾਰੇ ਜਾਣਕਾਰੀ ਦਿੰਦਿਆਂ ਖੇਡ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਨੇ ਦੱਸਿਆ ਕਿ ਸਿਮਰਨਜੀਤ ਕੌਰ ਪਹਿਲੀ ਪੰਜਾਬਣ ਮੁੱਕੇਬਾਜ਼ ਹੈ, ਜਿਸ ਨੇ ਏਸ਼ੀਆ-ਓਸ਼ੈਨੀਆ ਕੁਆਲੀਫਾਈ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤ ਕੇ ਓਲੰਪਿਕ ਵਿੱਚ ਥਾਂ ਬਣਾਈ।

Rana Gurmit Singh SodhiRana Gurmit Singh Sodhi

ਸਿਮਰਨਜੀਤ ਕੌਰ ਦੀ ਉਲੰਪਿਕ ਦੀ ਤਿਆਰੀ ਦਾ ਸਮੁੱਚਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਕਰਨ ਦੇ ਐਲਾਨ ਜ਼ਿਕਰ ਦਾ ਕਰਦਿਆਂ ਉਨ੍ਹਾਂ ਦੱਸਿਆ ਕਿ ਮੁਹਾਲੀ ਸਥਿਤ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਵਿਖੇ ਵੀ ਇਸ ਮੁੱਕੇਬਾਜ਼ ਨੇ ਤਿਆਰੀ ਕੀਤੀ। ਉਨ੍ਹਾਂ ਨਵੀਂ ਖੇਡ ਨੀਤੀ ਨੂੰ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਲਈ ਤਿਆਰ ਕਰਨ ਵਾਸਤੇ ਅਨੁਕੂਲ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਦੇ ਹੋਰ ਜਿਨ੍ਹਾਂ ਖਿਡਾਰੀਆਂ ਦੇ ਥੋੜ੍ਹੀ ਜਿਹੀ ਕੋਸ਼ਿਸ਼ ਨਾਲ ਉਲੰਪਿਕ ਵਿੱਚ ਵੱਡੀਆਂ ਮੱਲਾਂ ਮਾਰਨ ਦੀ ਆਸ ਹੈ, ਉਨ੍ਹਾਂ ਦੀ ਤਿਆਰੀ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਖਿਡਾਰੀਆਂ ਦੀ ਵਿਦੇਸ਼ੀ ਸਿਖਲਾਈ ਤੋਂ ਲੈ ਕੇ ਸਾਮਾਨ ਤੱਕ ਦੀ ਜਿੰਨੀ ਵੀ ਮਦਦ ਸੰਭਵ ਹੈ, ਉਹ ਮਦਦ ਮੁਹੱਈਆ ਕੀਤੀ ਜਾ ਰਹੀ ਹੈ।

Rana Gurmit Singh SodhiRana Gurmit Singh Sodhi

ਨਵੀਂ ਖੇਡ ਨੀਤੀ ਦੇ ਕੌਮਾਂਤਰੀ ਪਿੜ ਲਈ ਖਿਡਾਰੀਆਂ ਦੀ ਤਿਆਰੀ ਵਿੱਚ ਮਦਦਗਾਰ ਹੋਣ ਦਾ ਦਾਅਵਾ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਵਿਦੇਸ਼ਾਂ ਤੋਂ ਕੋਚ ਅਤੇ ਹੋਰ ਉਪਕਰਨ ਵਰਗੀਆਂ ਸਹੂਲਤਾਂ ਮੁਹੱਈਆ ਕਰਨ ਦੇ ਨਾਲ-ਨਾਲ ਇਹ ਗੱਲ ਯਕੀਨੀ ਬਣਾਈ ਜਾਵੇਗੀ ਕਿ ਇਨ੍ਹਾਂ ਖਿਡਾਰੀਆਂ ਨੂੰ ਹਰੇਕ ਸਹੂਲਤ ਮੁਹੱਈਆ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Rana Gurmit Singh Sodhi and OthersRana Gurmit Singh Sodhi and Others

ਉਲੰਪਿਕ ਖੇਡਾਂ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮਗ਼ਾ ਜੇਤੂ ਨੂੰ ਨੌਕਰੀਆਂ ਸਣੇ ਕ੍ਰਮਵਾਰ 2.25 ਕਰੋੜ, 1.5 ਕਰੋੜ ਅਤੇ 1 ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕਰਦਿਆਂ ਰਾਣਾ ਸੋਢੀ ਨੇ ਜਾਣਕਾਰੀ ਦਿੱਤੀ ਕਿ ਹੁਣ ਤੱਕ 35 ਈਵੈਂਟਾਂ ਵਿੱਚ ਭਾਰਤ ਦੇ 74 ਖਿਡਾਰੀ ਉਲੰਪਿਕ ਖੇਡਾਂ ਲਈ ਕੁਆਲੀਫਾਈ ਕਰ ਚੁੱਕੇ ਹਨ। ਪੰਜਾਬ ਨੂੰ ਮੁੱਕੇਬਾਜ਼ੀ ਤੇ ਨਿਸ਼ਾਨੇਬਾਜ਼ੀ ਵਿੱਚ ਵੱਡੀਆਂ ਆਸਾਂ ਹਨ ਕਿਉਂਕਿ ਪੰਜਾਬ ਦੇ ਕਈ ਨਿਸ਼ਾਨੇਬਾਜ਼ ਅਤੇ ਮੁੱਕੇਬਾਜ਼ ਇਸ ਸਮੇਂ ਵਧੀਆ ਪ੍ਰਦਰਸ਼ਨ ਕਰ ਰਹੇ ਹਨ।

ਇਸ ਤੋਂ ਇਲਾਵਾ ਪਹਿਲੇ ਪੜਾਅ ਦੌਰਾਨ ਸਾਲ 2017-18 ਵਿੱਚ ਕੌਮਾਂਤਰੀ ਤੇ ਕੌਮੀ ਪੱਧਰ 'ਤੇ ਮੱਲਾਂ ਮਾਰਨ 36 ਖਿਡਾਰੀਆਂ ਨੂੰ 1 ਕਰੋੜ 26 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਗਿਆ ਹੈ।  ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੌਮੀ ਪੱਧਰ 'ਤੇ ਆਪਣੀ ਖੇਡ ਪ੍ਰਤਿਭਾ ਵਿਖਾਉਣ ਵਾਲੇ 56 ਖਿਡਾਰੀਆਂ ਨੂੰ 39.39 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਤ ਕੀਤਾ ਗਿਆ।

Rana Gurmit Singh SodhiRana Gurmit Singh Sodhi

ਲਾਸ ਏਂਜਲਸ ਵਿਖੇ ਸਾਲ 2015 ਦੇ ਵਿਸ਼ੇਸ਼ ਉਲੰਪਿਕਸ ਵਿਚ ਸਾਈਕਲਿੰਗ ਖੇਡ ਵਿੱਚ ਦੋ ਸੋਨ ਤਮਗ਼ੇ ਜਿੱਤ ਚੁੱਕੇ ਜ਼ਿਲ੍ਹਾ ਲੁਧਿਆਣਾ ਦੇ ਸਿਆੜ ਪਿੰਡ ਦੇ ਵਿਸ਼ੇਸ਼ ਉਲੰਪੀਅਨ ਰਾਜਵੀਰ ਸਿੰਘ (21) ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਖੇਡ ਮੰਤਰੀ ਰਾਣਾ ਸੋਢੀ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਤੁਰੰਤ ਵਿੱਤੀ ਸਹਾਇਤਾ ਦਾ ਚੈੱਕ ਪਰਿਵਾਰ ਨੂੰ ਦੇਣ ਲਈ ਕਿਹਾ ਗਿਆ ਹੈ।

ਕੈਬਨਿਟ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਸ ਖਿਡਾਰੀ ਨੂੰ 2015 ਵਿੱਚ ਉਦੋਂ ਦੀ ਅਕਾਲੀ-ਭਾਜਪਾ ਸਰਕਾਰ ਵੱਲੋਂ 30 ਲੱਖ ਰੁਪਏ ਦੀ ਨਗਦ ਰਾਸ਼ੀ ਦੇਣ ਦਾ ਮਹਿਜ਼ ਐਲਾਨ ਹੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਖਿਡਾਰੀ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦਾ ਮਾਮਲਾ ਖੇਡ ਵਿਭਾਗ ਦੇ ਧਿਆਨ ਵਿੱਚ ਕਰੀਬ ਪੰਜ ਮਹੀਨੇ ਪਹਿਲਾਂ ਹੀ ਆਇਆ ਸੀ ਅਤੇ ਉਦੋਂ ਤੋਂ ਹੀ ਵਿਭਾਗ ਨੇ ਸਹਾਇਤਾ ਰਾਸ਼ੀ ਦੇਣ ਦੀ ਪ੍ਰਕਿਰਿਆ ਅਰੰਭੀ ਹੋਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement