ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ ਮਾਨਸਾ ਦੀ ਮੰਜੂ ਨੇ 35 ਕਿਲੋਮੀਟਰ ਵਿੱਚ ਨਵਾਂ ਨੈਸ਼ਨਲ ਰਿਕਾਰਡ ਬਣਾਇਆ

By : KOMALJEET

Published : Feb 15, 2023, 8:37 pm IST
Updated : Feb 15, 2023, 8:38 pm IST
SHARE ARTICLE
Punjab News
Punjab News

ਮੀਤ ਹੇਅਰ ਨੇ ਓਲੰਪਿਕਸ ਲਈ ਕੁਆਲੀਫਾਈ ਹੋਏ ਅਕਾਸ਼ਦੀਪ ਸਿੰਘ ਨੂੰ ਫੋਨ ਕਰ ਕੇ ਦਿੱਤੀ ਮੁਬਾਰਕਬਾਦ

ਚੰਡੀਗੜ੍ਹ : ਰਾਂਚੀ ਵਿਖੇ ਚੱਲ ਰਹੀ 10ਵੀਂ ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ ਅੱਜ ਪੰਜਾਬ ਦੀ ਅਥਲੀਟ ਮੰਜੂ ਨੇ 35 ਕਿਲੋਮੀਟਰ ਪੈਦਲ ਤੋਰ ਵਿੱਚ 2.57.54 ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਸੋਨੇ ਦਾ ਤਮਗ਼ਾ ਜਿੱਤਿਆ। ਮਾਨਸਾ ਜ਼ਿਲ੍ਹੇ ਦੇ ਪਿੰਡ ਖੈਰਾ ਖੁਰਦ ਦੀ ਅਥਲੀਟ ਮੰਜੂ ਨੇ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਵੀ ਕੁਆਲੀਫਾਈ ਕਰ ਲਿਆ।

ਇਹ ਵੀ ਪੜ੍ਹੋ : 2021-22 ਵਿੱਚ ਭਾਜਪਾ ਨੂੰ ਮਿਲਿਆ ਸਭ ਤੋਂ ਵੱਧ 614 ਕਰੋੜ ਰੁਪਏ ਚੰਦਾ : ਏ.ਡੀ.ਆਰ ਰਿਪੋਰਟ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੌਮੀ ਵਾਕਿੰਗ ਚੈਂਪੀਅਨਸ਼ਿਪ ਵਿੱਚ ਅਕਾਸ਼ਦੀਪ ਸਿੰਘ ਦੀ ਪ੍ਰਾਪਤੀ ਤੋਂ ਅੱਜ ਮੰਜੂ ਵੱਲੋਂ ਨਵਾਂ ਨੈਸ਼ਨਲ ਰਿਕਾਰਡ ਸਥਾਪਤ ਹੋਣ 'ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਮੰਜੂ ਨੂੰ ਏਸ਼ਿਆਈ ਖੇਡਾਂ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਤੋਂ ਪਹਿਲਾਂ ਮੀਤ ਹੇਅਰ ਨੇ ਬੀਤੇ ਦਿਨ ਨਵਾਂ ਨੈਸ਼ਨਲ ਰਿਕਾਰਡ ਬਣਾ ਕੇ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋਏ ਪਹਿਲੇ ਭਾਰਤੀ ਅਥਲੀਟ ਅਕਸ਼ਦੀਪ ਸਿੰਘ ਅਤੇ ਉਸ ਦੇ ਪਿਤਾ ਗੁਰਜੰਟ ਸਿੰਘ ਨੂੰ ਨਿੱਜੀ ਤੌਰ ਉਤੇ ਫੋਨ ਕਰ ਕੇ ਵਧਾਈਆਂ ਦਿੱਤੀਆਂ। 

ਇਹ ਵੀ ਪੜ੍ਹੋ : ਅਦਾਕਾਰ ਅਕਸ਼ੈ ਕੁਮਾਰ ਖ਼ਿਲਾਫ਼ ਦਰਜ ਹੋਈ FIR, ਭਾਰਤ ਦੇ ਨਕਸ਼ੇ ਦਾ ਅਪਮਾਨ ਕਰਨ ਦੇ ਲੱਗੇ ਇਲਜ਼ਾਮ 

ਉਨ੍ਹਾਂ ਅਥਲੀਟ ਨੂੰ ਏਸ਼ਿਆਈ ਤੇ ਓਲੰਪਿਕ ਖੇਡਾਂ ਦੀ ਤਿਆਰੀ ਲਈ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਮੱਦਦ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਉਸ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ। ਖੇਡ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਇਸ ਸ਼ਨਿਚਰਵਾਰ ਕਾਹਨੇਕੇ ਪਿੰਡ ਆ ਕੇ ਨਿੱਜੀ ਤੌਰ 'ਤੇ ਮੁਬਾਰਕਾਂ ਦੇਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM
Advertisement