
Rohit Sharma News: ਸਟਾਰ ਆਲਰਾਊਂਡਰ ਹਾਰਦਿਕ ਪੰਡਯਾ ਹੋਣਗੇ ਉਪ ਕਪਤਾਨ
Rohit Sharma will be India's captain in the T20 World Cup News in punjabi : ਰੋਹਿਤ ਸ਼ਰਮਾ ਟੀ-20 ਵਿਸ਼ਵ ਕੱਪ 2024 'ਚ ਟੀਮ ਇੰਡੀਆ ਦੀ ਅਗਵਾਈ ਕਰਨਗੇ। ਇਹ ਐਲਾਨ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਸਕੱਤਰ ਜੈ ਸ਼ਾਹ ਨੇ ਕੀਤਾ ਹੈ। ਉਨ੍ਹਾਂ ਨੇ ਬੁੱਧਵਾਰ ਨੂੰ ਰਾਜਕੋਟ ਵਿੱਚ ਭਾਰਤ ਬਨਾਮ ਇੰਗਲੈਂਡ ਸੀਰੀਜ਼ ਦੇ ਤੀਜੇ ਟੈਸਟ ਤੋਂ ਪਹਿਲਾਂ ਆਯੋਜਿਤ ਇਕ ਪ੍ਰੋਗਰਾਮ ਵਿੱਚ ਟੀਮ ਦਾ ਉਪ-ਕਪਤਾਨ ਦਾ ਨਾਂ ਵੀ ਦੱਸਿਆ।
ਇਹ ਵੀ ਪੜ੍ਹੋ: CBSE Board Exams News: ਅੱਜ ਤੋਂ ਸ਼ੁਰੂ ਹੋ ਰਹੇ CBSE 10ਵੀਂ ਅਤੇ 12ਵੀਂ ਦੇ ਪੇਪਰ, ਦਿਸ਼ਾ-ਨਿਰਦੇਸ਼ ਜਾਰੀ
ਸ਼ਾਹ ਨੇ ਕਿਹਾ ਕਿ ਸਟਾਰ ਆਲਰਾਊਂਡਰ ਹਾਰਦਿਕ ਪੰਡਯਾ ਆਗਾਮੀ ਵਿਸ਼ਵ ਕੱਪ 'ਚ ਟੀਮ ਦੇ ਉਪ ਕਪਤਾਨ ਹੋਣਗੇ। ਇਸ ਦੌਰਾਨ ਸੌਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਦਾ ਨਾਂ ਬਦਲਣ ਦਾ ਵੀ ਐਲਾਨ ਕੀਤਾ ਗਿਆ। ਇਸ ਸਟੇਡੀਅਮ ਦਾ ਨਵਾਂ ਨਾਮ ਨਿਰੰਜਨ ਸ਼ਾਹ ਸਟੇਡੀਅਮ ਹੋਵੇਗਾ। ਇਹ ਬਦਲਾਅ ਸਾਬਕਾ ਪਹਿਲੀ ਸ਼੍ਰੇਣੀ ਕ੍ਰਿਕਟਰ ਅਤੇ ਬੀਸੀਸੀਆਈ ਦੇ ਸਾਬਕਾ ਸਕੱਤਰ ਨਿਰੰਜਨ ਸ਼ਾਹ ਦੇ ਸਨਮਾਨ ਲਈ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Health News: ਕਿਸ਼ਮਿਸ਼ ਖਾਣ ਦੇ ਫ਼ਾਇਦੇ
ਇਸ ਦੌਰਾਨ ਜੈ ਸ਼ਾਹ ਨੇ ਵਨਡੇ ਵਿਸ਼ਵ ਕੱਪ ਵਿੱਚ ਟੀਮ ਇੰਡੀਆ ਦੇ ਪ੍ਰਦਰਸ਼ਨ ਬਾਰੇ ਵੀ ਗੱਲ ਕੀਤੀ। ਉਨ੍ਹਾਂ ਨੇ ਲਗਾਤਾਰ 10 ਮੈਚਾਂ ਵਿੱਚ ਭਾਰਤ ਦੀ ਜਿੱਤ 'ਤੇ ਖੁਸ਼ੀ ਜ਼ਾਹਰ ਕੀਤੀ। ਸ਼ਾਹ ਭਾਰਤ ਦੇ ਪ੍ਰਦਰਸ਼ਨ ਤੋਂ ਕਾਫੀ ਖੁਸ਼ ਨਜ਼ਰ ਆ ਰਹੇ ਸਨ। ਦਰਅਸਲ, ਪਿਛਲੇ ਸਾਲ ਭਾਰਤ ਦੀ ਮੇਜ਼ਬਾਨੀ ਵਿੱਚ ਹੋਏ ਵਨਡੇ ਵਿਸ਼ਵ ਕੱਪ ਵਿੱਚ ਭਾਰਤੀ ਟੀਮ ਨੂੰ ਸੈਮੀਫਾਈਨਲ ਵਿੱਚ ਆਸਟਰੇਲੀਆ ਤੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਇਸ ਤੋਂ ਪਹਿਲਾਂ ਟੀਮ ਇੰਡੀਆ ਨੇ ਲਗਾਤਾਰ 10 ਮੈਚ ਜਿੱਤੇ ਸਨ। ਸ਼ਾਹ ਨੇ ਕਿਹਾ, "ਭਾਵੇਂ ਅਸੀਂ 2023 ਵਨਡੇ ਵਿਸ਼ਵ ਕੱਪ ਦਾ ਫਾਈਨਲ ਮੈਚ ਹਾਰ ਗਏ, ਟੀਮ ਇੰਡੀਆ ਪ੍ਰਸ਼ੰਸਕਾਂ ਦਾ ਦਿਲ ਜਿੱਤਣ 'ਚ ਕਾਮਯਾਬ ਰਹੀ। ਭਾਰਤ ਨੇ ਲਗਾਤਾਰ 10 ਮੈਚ ਜਿੱਤੇ ਹਨ। ਮੈਨੂੰ ਭਰੋਸਾ ਹੈ ਕਿ ਰੋਹਿਤ ਸ਼ਰਮਾ ਦੀ ਕਪਤਾਨੀ 'ਚ ਟੀਮ ਇੰਡੀਆ ਇਸ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ 'ਚ ਜਿੱਤ ਦਰਜ ਕਰਨ 'ਚ ਸਫਲ ਰਹੇਗੀ।
(For more Punjabi news apart from Rohit Sharma will be India's captain in the T20 World Cup News in punjabi , stay tuned to Rozana Spokesman