ਬਾਡੀ ਬਿਲਡਰ ਤੇ ਪਾਵਰਲਿਫਟਰ ਰਜਨੀਤ ਕੌਰ ਦੀ ਸਫ਼ਲਤਾ ਦੀ ਗਾਥਾ ਨਵੀਆਂ ਬੁਲੰਦੀਆਂ ਵੱਲ ਜਾਰੀ
Published : Feb 15, 2025, 4:54 pm IST
Updated : Feb 15, 2025, 4:54 pm IST
SHARE ARTICLE
Bodybuilder and powerlifter Rajneet Kaur's success story continues to reach new heights
Bodybuilder and powerlifter Rajneet Kaur's success story continues to reach new heights

'ਖੇਡਾਂ ਵਤਨ ਪੰਜਾਬ ਦੀਆਂ' ਅਤੇ ਹੋਰ ਉੱਚ ਪੱਧਰੀ ਟੂਰਨਾਮੈਂਟਾਂ ਵਿੱਚ ਕਈ ਤਮਗੇ ਕੀਤੇ ਹਾਸਿਲ

 

ਪੰਜਾਬ ਸਰਕਾਰ ਦੇ ਖੇਡ-ਖੱਖੀ ਉਪਰਾਲਿਆਂ ਦੀ ਕੀਤੀ ਸ਼ਲਾਘਾ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵਿੱਚ ਫੂਡ ਇੰਸਪੈਕਟਰ ਵਜੋਂ ਨਿਭਾ ਰਹੇ ਹਨ ਸੇਵਾਵਾਂ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸ਼ਾਨਦਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੀ ਇੱਕ ਉਦਾਹਰਣ ਚੰਡੀਗੜ੍ਹ ਵਿਖੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵਿੱਚ ਫੂਡ ਇੰਸਪੈਕਟਰ ਵਜੋਂ ਤਾਇਨਾਤ ਰਜਨੀਤ ਕੌਰ ਹੈ, ਜੋ ਬਾਡੀ ਬਿਲਡਰ ਦੇ ਨਾਲ-ਨਾਲ ਪਾਵਰਲਿਫਟਰ ਵੀ ਹੈ।

ਇਸ ਮਾਣਮੱਤੀ ਖਿਡਾਰਨ ਨੇ ਹਾਲ ਹੀ ਵਿੱਚ 57 ਕਿਲੋਗ੍ਰਾਮ ਸੀਨੀਅਰ ਗਰੁੱਪ ਅਧੀਨ ਉੱਤਰੀ ਭਾਰਤ ਪਾਵਰਲਿਫਟਿੰਗ ਮੁਕਾਬਲੇ ਵਿੱਚ ਸੋਨ ਤਮਗਾ ਜਿੱਤਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਲੇਡੀਜ਼ ਮਾਡਲ ਫਿਜ਼ੀਕ ਕੈਟੇਗਰੀ ਵਿੱਚ ਪਹਿਲੀ ਫਿਜ਼ੀਕ ਸਪੋਰਟਸ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾ ਵੀ ਜਿੱਤਿਆ।

ਉਨ੍ਹਾਂ ਨੇ ਇਸ ਖੇਤਰ ਵਿੱਚ ਬਹੁਤ ਨਾਮਣਾ ਖੱਟਿਆ ਹੈ ਅਤੇ ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ ਮਾਨਤਾ ਪ੍ਰਾਪਤ ਇੰਡੀਅਨ ਬਾਡੀ ਬਿਲਡਰਜ਼ ਫੈਡਰੇਸ਼ਨ ਦੁਆਰਾ ਕਰਵਾਈ ਗਈ 12ਵੀਂ ਮਿਸਟਰ/ਮਿਸ ਚੰਡੀਗੜ੍ਹ ਚੈਂਪੀਅਨਸ਼ਿਪ 2024 ਦੌਰਾਨ ਮਹਿਲਾ ਵਰਗ ਵਿੱਚ ਸੋਨ ਤਮਗਾ ਜਿੱਤਿਆ।

ਸੂਬਾ ਸਰਕਾਰ ਦੀਆਂ ਖੇਡ-ਪੱਖੀ ਨੀਤੀਆਂ ਅਤੇ ਬੁਨਿਆਦੀ ਢਾਂਚੇ ਦੀ ਸ਼ਲਾਘਾ ਕਰਦਿਆਂ, ਰਜਨੀਤ ਕੌਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ, ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ 'ਖੇਡਾਂ ਵਤਨ ਪੰਜਾਬ ਦੀਆਂ' ਵਿੱਚ ਬਠਿੰਡਾ ਵਿਖੇ ਸੀਨੀਅਰ ਵਰਗ ਭਾਵ 31-40 ਸਾਲ ਵਿੱਚ 57 ਕਿਲੋਗ੍ਰਾਮ ਵਰਗ ਅਧੀਨ ਪਾਵਰ ਲਿਫਟਿੰਗ ਵਿੱਚ ਸੋਨ ਤਮਗਾ ਜਿੱਤਿਆ ਸੀ। ਉਨ੍ਹਾਂ ਨੇ ਗੁਰਾਇਆ ਵਿਖੇ 57 ਕਿਲੋਗ੍ਰਾਮ ਭਾਰ ਵਰਗ ਦੇ ਸੀਨੀਅਰ ਵਰਗ ਵਿੱਚ ਆਯੋਜਿਤ ਬੈਂਚ ਪ੍ਰੈਸ ਮੁਕਾਬਲਾ ਵੀ ਜਿੱਤਿਆ ਸੀ।

ਇੰਨਾ ਹੀ ਨਹੀਂ, ਰਜਨੀਤ ਨੇ ਇੰਡੀਅਨ ਬਾਡੀ ਬਿਲਡਰਜ਼ ਫੈਡਰੇਸ਼ਨ ਵੱਲੋਂ ਮਹਿਲਾ ਬਿਕਨੀ ਕੈਟੇਗਰੀ ਤਹਿਤ ਕਰਵਾਈ ਮਿਸ ਚੰਡੀਗੜ੍ਹ ਚੈਂਪੀਅਨਸ਼ਿਪ ਵਿੱਚ ਵੀ ਪਹਿਲਾ ਸਥਾਨ ਹਾਸਿਲ ਕੀਤਾ।

SHARE ARTICLE

ਏਜੰਸੀ

Advertisement

ਕਰਨਲ ਕੁੱਟਮਾਰ ਮਾਮਲੇ 'ਚ ਪਤਨੀ ਨੇ ਮੀਡੀਆ ਸਾਹਮਣੇ ਰੱਖ ਦਿੱਤੀਆਂ ਕਿਹੜੀਆਂ ਵੀਡੀਓਜ਼ ? ਦੇਖੋ Live

22 Mar 2025 3:28 PM

Khanauri border ਖੁੱਲਣ ਮਗਰੋਂ ਲੋਕ ਵੰਡ ਰਹੇ ਲੱਡੂ, ਦੇਖੋ ਰਾਹਗੀਰ ਕੀ ਬੋਲੇ ?

22 Mar 2025 3:27 PM

ਖਨੌਰੀ ਬਾਰਡਰ 'ਤੇ ਦੁਪਹਿਰ ਤੋਂ ਬਾਅਦ ਰਸਤਾ ਹੋ ਜਾਵੇਗਾ ਚਾਲੂ! ਪੁਲਿਸ ਮੁਲਾਜ਼ਮ ਟਰੈਕਟਰ ਟਰਾਲੀਆਂ ਹਟਾਉਣ ਦਾ ਕਰ ਰਹੇ ਕੰਮ

20 Mar 2025 3:33 PM

ਕਿਸਾਨਾਂ ਦੀ ਰੁਲ ਰਹੀ ਹੈ ਰਸਦ, ਮੋਰਚੇ 'ਚ ਨਹੀਂ ਰਿਹਾ ਕੋਈ ਕਿਸਾਨਾਂ ਦਾ ਰਾਸ਼ਨ ਸੰਭਾਲਣ ਵਾਲਾ, ਦੇਖੋ ਤਸਵੀਰਾਂ

20 Mar 2025 3:32 PM

Baba Raja Raj Singh ਦਾ Interview, ਕਿਹਾ -'ਪੰਥ ਵੱਲੋਂ ਨਕਾਰਿਆ ਜਾ ਚੁੱਕਿਆ Kuldeep Singh Gargaj...'

17 Mar 2025 1:28 PM
Advertisement